Punjab News: ਬਹੁਚਰਚਿਤ ਕਰਨਲ ਪੁਸ਼ਪਿੰਦਰ ਬਾਠ (Colenol Pushpinder Bath) ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਕੁੱਟਮਾਰ ਦੇ ਮਾਮਲੇ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। CBI ਅਦਾਲਤ ਨੇ ਇਸ ਮਾਮਲੇ 'ਚ ਸਖਤੀ ਦਿਖਾਉਂਦਿਆਂ ਹੋਇਆਂ ਅਹਿਮ ਕਦਮ ਚੁੱਕੇ ਹਨ।

Continues below advertisement

CBI ਨੇ ਪੀੜਤ ਪਰਿਵਾਰ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜਾਂਚ ਦੌਰਾਨ ਪੰਜ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ ਅਤੇ ਪਹਿਲੀ ਸੁਣਵਾਈ (ਮੁਕੱਦਮਾ) 16 ਮਾਰਚ ਨੂੰ ਹੋਵੇਗੀ।

Continues below advertisement

ਜਾਣਕਾਰੀ ਮੁਤਾਬਕ ਸੀਬੀਆਈ ਨੇ ਇੰਸਪੈਕਟਰ ਰੌਨੀ ਸਿੰਘ, ਹੈਰੀ ਬੋਪਾਰਾਏ, ਹਰਜਿੰਦਰ ਸਿੰਘ ਢਿੱਲੋਂ ਅਤੇ ਇੱਕ ਕਾਂਸਟੇਬਲ ਸ਼ਮਿੰਦਰ ਸਿੰਘ ਨੂੰ ਤਲਬ ਕੀਤਾ ਹੈ। ਹਾਲਾਂਕਿ CBI ਨੇ ਜਾਂਚ ਤੋਂ ਬਾਅਦ ਚਾਰਜਸ਼ੀਟ ਤੋਂ ਧਾਰਾ 109 ਹਟਾ ਦਿੱਤੀ ਹੈ।

ਉੱਥੇ ਹੀ ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਰਿਤੂ ਬਾਠ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਜਾਰੀ ਹੈ। ਰਿਤੂ ਬਾਠ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਹ ਪਿੱਛੇ ਨਹੀਂ ਹੱਟਣਗੇ। 

ਜ਼ਿਕਰ ਕਰ ਦਈਏ ਕਿ ਇਹ ਘਟਨਾ 13-14 ਮਾਰਚ ਦੀ ਰਾਤ ਨੂੰ ਵਾਪਰੀ ਸੀ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana HighCourt) ਵਿਚ ਪਹੁੰਚਿਆ ਸੀ।

ਇਸ ਦੌਰਾਨ ਕਰਨਲ ਬਾਠ (Colenol Pushpinder Bath) ਦੀ ਪਤਨੀ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਹੋਰ ਨਿਰਪੱਖ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਅਦਾਲਤ ਨੇ ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਸੀ।

ਹੁਣ ਇਸ ਮਾਮਲੇ ਵਿੱਚ ਸੀਬੀਆਈ ਨੇ ਸਖਤੀ ਅਪਣਾਉਂਦਿਆਂ ਹੋਇਆਂ ਕਦਮ ਚੁੱਕਿਆ ਹੈ ਅਤੇ ਪੁਸ਼ਪਿੰਦਰ ਬਾਠ ਦੀ ਪਤਨੀ ਵੀ ਇਸ ਮਾਮਲੇ ਵਿੱਚ ਪਿੱਛੇ ਹਟਣ ਲਈ ਤਿਆਰ ਨਹੀਂ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।