ਪਟਿਆਲਾ: ਅੱਜ ਪਟਿਆਲਾ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਤੇ 12 ਜ਼ਖ਼ਮੀ ਹੋ ਗਏ। ਇਹ ਹਾਦਸਾ ਪਟਿਆਲਾ-ਪਿਹੋਵਾ ਰੋਡ ’ਤੇ ਸਥਿਤ ਪਿੰਡ ਜਗਤਪੁਰਾ ਨੇੜੇ ਅੱਜ ਤੜਕੇ ਵਾਪਰਿਆ।

ਇਹ ਹਾਦਸਾ ਟਰੈਕਟਰ ਟਰਾਲੀ ਤੇ ਸਕਾਰਪੀਓ ਦਰਮਿਆਨ ਹੋਇਆ। ਟਰੈਕਟਰ ਟਰਾਲੀ ਰਾਹੀਂ ਕਰੀਬ ਪੱਚੀ ਵਿਅਕਤੀ ਹਰਿਆਣਾ ਵਿੱਚ ਕਿਸੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਹੀ ਅੱਜ ਤੜਕੇ ਤਿੰਨ ਵਜੇ ਦੇਵੀਗੜ੍ਹ ਰੋਡ 'ਤੇ ਪਿੰਡ ਜਗਤਪੁਰਾ ਦੇ ਨੇੜੇ ਉਨ੍ਹਾਂ ਦੀ ਟਰੈਕਟਰ ਟਰਾਲੀ ਤੇ ਸਕਾਰਪੀਓ ਦੌਰਾਨ ਟੱਕਰ ਹੋ ਗਈ, ਜਿਸ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਬਾਰਾਂ ਜਣੇ ਜ਼ਖ਼ਮੀ ਹੋ ਗਏ।

ਮ੍ਰਿਤਕਾਂ ਵਿੱਚੋਂ ਤਿੰਨ ਜਣੇ ਟਰਾਲੀ ਵਿਚ ਸਵਾਰ ਸਨ, ਜਿਨ੍ਹਾਂ ਵਿੱਚੋਂ 30 ਸਾਲਾ ਸੋਨੂੰ, 33 ਸਾਲਾ ਨਿੱਕਾ ਤੇ 12 ਸਾਲਾ ਰੋਹਿਤ ਦੇ ਨਾਂ ਸ਼ਾਮਲ ਹਨ, ਜਦੋਂਕਿ ਦੋ ਸਕਾਰਪੀਓ ਸਵਾਰਾ ਦੀ ਵੀ ਮੌਤ ਹੋ ਗਈ। ਜਿਨ੍ਹਾਂ ਵਿੱਚੋਂ 25 ਸਾਲਾ ਗੁਰਪ੍ਰੀਤ ਸਿੰਘ ਤੇ 26 ਸਾਲਾ ਕਰਮਜੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ