ਪੜਚੋਲ ਕਰੋ
ਵੱਡੀ ਖ਼ਬਰ: ਸਰਚ ਆਪਰੇਸ਼ਨ ਦੌਰਾਨ ਸਕੂਲ 'ਚੋਂ ਪੰਜ ਕਿੱਲੋ ਹੈਰੋਇਨ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਸਕੂਲ 'ਚੋਂ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

Punjab News
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਸਕੂਲ 'ਚੋਂ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਹੈਰੋਇਨ ਡਰੋਨ ਰਾਹੀਂ ਸਰਹੱਦੀ ਖੇਤਰ 'ਚ ਸੁੱਟੀ ਗਈ ਸੀ। ਪੁਲਿਸ ਕੋਲ ਇਸ ਦੀ ਅਗਾਊਂ ਸੂਚਨਾ ਸੀ ਪਰ ਐਨ ਮੌਕੇ 'ਤੇ ਡਰੋਨ ਵੱਲੋਂ ਸਥਾਨ ਬਦਲ ਦਿੱਤਾ ਗਿਆ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ SSP ਸਵਪਨ ਸ਼ਰਮਾ ਮੁਤਾਬਕ ਪੁਲਿਸ ਨੇ ਸਰਹੱਦੀ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ ਤੇ ਇਹ ਹੈਰੋਇਨ ਦੀ ਖੇਪ ਬਰਾਮਦ ਹੋਈ। ਇਸ ਮਾਮਲੇ 'ਚ ਹਾਲੇ ਤਕ ਪੁਲਿਸ ਨੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ। ਪਰ ਘਰਿੰਡਾ 'ਚ ਇਸ ਸੰਬੰਧੀ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















