Five members of Aam Aadmi Party have won unopposed for Rajya Sabha from Punjab


ਚੰਡੀਗੜ੍ਹ: ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਪੰਜੇ ਮੈਂਬਰ ਨਿਰਵਿਰੋਧ ਜਿੱਤ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਂ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਇਸ ਲਈ ਬਗੈਰ ਵੋਟਿੰਗ ਹੀ ਆਮ ਆਦਮੀ ਪਾਰਟੀ ਦੇ ਪੰਜ ਰਾਜ ਸਭਾ ਮੈਂਬਰ ਚੁਣੇ ਗਏ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਤੇ ਕਾਰੋਬਾਰੀ/ਸਮਾਜ ਸੇਵੀ ਸੰਜੀਵ ਅਰੋੜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।


31 ਮਾਰਚ ਨੂੰ ਹੋਣੀਆਂ ਸੀ ਚੋਣਾਂ


ਪੰਜਾਬ ਚੋਂ ਸੰਦੀਪ ਪਾਠਕ ਅਤੇ ਰਾਘਵ ਚੱਢਾ ਨੇ ਪਹਿਲਾ ਸਰਕਲ ਜਿੱਤਿਆ। ਦੂਜੇ ਸਰਕਲ ਵਿੱਚ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਜੇਤੂ ਰਹੇ। ਰਾਜ ਸਭਾ ਦੀ ਉਮੀਦਵਾਰੀ ਲਈ 31 ਮਾਰਚ ਨੂੰ ਚੋਣਾਂ ਹੋਣੀਆਂ ਸੀ, ਪਰ ਵਿਰੋਧੀ ਧਿਰ ਤੋਂ ਬਗੈਰ 5 ਉਮੀਦਵਾਰਾਂ ਨੂੰ ਜੇਤੂ ਐਲਾਨ ਦਿੱਤਾ ਗਿਆ। ਕਿਉਂਕਿ ਨਾਮਜ਼ਦਗੀ ਦੀ ਆਖਰੀ ਮਿਤੀ ਤੱਕ ਕਿਸੇ ਦਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਹੁਣ 'ਆਪ' ਦੇ ਇਹ ਪੰਜ ਮੈਂਬਰ ਆਉਣ ਵਾਲੇ ਦਿਨਾਂ 'ਚ ਰਾਜ ਸਭਾ 'ਚ ਪੇਸ਼ ਹੋਣਗੇ।


ਪੰਜਾਬ ਦੀ ਵੱਡੀ ਜਿੱਤ


ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਜਿਸ ਤੋਂ ਬਾਅਦ 10 ਮਾਰਚ ਨੂੰ ਚੋਣ ਨਤੀਜੇ ਸਾਹਮਣੇ ਆਏ। ਪਰ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ, ਕਿਉਂਕਿ ਆਮ ਆਦਮੀ ਪਾਰਟੀ ਨੇ ਕੁੱਲ 117 ਚੋਂ 92 ਸੀਟਾਂ ਜਿੱਤੀਆਂ। ਇਸ ਦੇ ਨਾਲ ਹੀ ਚੋਣਾਂ ਦੌਰਾਨ ਸੱਤਾ 'ਤੇ ਕਾਬਜ਼ ਕਾਂਗਰਸ ਸਿਰਫ਼ 18 ਸੀਟਾਂ 'ਤੇ ਹੀ ਸਿਮਟ ਗਈ। ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਦੇ ਸੀਐਮ ਵਜੋਂ ਸਹੁੰ ਚੁੱਕੀ ਅਤੇ ਸਰਕਾਰ ਬਣਾਈ।


ਇਹ ਵੀ ਪੜ੍ਹੋ: Cabinet Minister Jimpa: ਪੰਜਾਬ 'ਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ, ਕੈਬਨਿਟ ਮੰਤਰੀ ਜਿੰਪਾ ਨੇ ਦੱਸੀ ਅਗਲੀ ਰਣਨੀਤੀ