ਪੜਚੋਲ ਕਰੋ
Advertisement
ਫ਼ਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਫਿਰ ਮਿਲੇ ਪੰਜ ਮੋਬਾਇਲ ਫ਼ੋਨ, ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਚਾਰ ਹਵਾਲਾਤੀਆਂ ਤੇ ਇਕ ਕੈਦੀ ਖਿਲਾਫ ਮਾਮਲਾ ਦਰਜ
ਜੇਲ੍ਹ ਅੰਦਰ ਬੰਦ ਕੈਦੀ ਮੋਬਾਈਲ ਫੋਨ ਦੀ ਵਰਤੋਂ ਲਾਗਾਤਰ ਕਰ ਰਹੇ ਹਨ।ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ 'ਚ ਬੰਦ ਕੈਦੀਆਂ ਦੀਆਂ ਬੈਰਕਾਂ 'ਚੋ ਪੰਜ ਮੋਬਾਈਲ ਫੋਨ ਬਰਾਮਦ ....
ਫਰੀਦਕੋਟ : ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਲਾਗਾਤਰ ਦਾਅਵਾ ਕਰਦੇ ਆ ਰਹੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਮੋਬਾਈਲ ਫੋਨ ਮੁਕਤ ਕੀਤਾ ਜਵੇਗਾ, ਪਰ ਹਕੀਕਤ ਇਸ ਦੇ ਉਲਟ ਦਿਖਾਈ ਦੇ ਰਹੀ ਹੈ। ਪਰ ਹਾਲੇ ਵੀ ਲਾਗਾਤਰ ਜੇਲ੍ਹ ਅੰਦਰ ਬੰਦ ਕੈਦੀ ਮੋਬਾਈਲ ਫੋਨ ਦੀ ਵਰਤੋਂ ਲਾਗਾਤਰ ਕਰ ਰਹੇ ਹਨ।ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਰੀਦਕੋਟ ਦੀ ਮਾਡਰਨ ਜੇਲ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ 'ਚ ਬੰਦ ਕੈਦੀਆਂ ਦੀਆਂ ਬੈਰਕਾਂ 'ਚੋ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ ।
ਦੱਸਣਯੋਗ ਹੈ ਕੇ ਇੱਕ ਮੋਬਾਈਲ ਫੋਨ ਹਵਾਲਾਤੀ ਅੰਗਰੇਜ਼ ਸਿੰਘ ਦੇ ਸਮਾਨ ਦੀ ਤਲਾਸ਼ੀ ਦੌਰਾਨ ਵੀ ਮਿਲਿਆ ਜੋ ਕੱਲ੍ਹ ਹਸਪਤਾਲ ਤੋਂ ਇਲਾਜ ਦੌਰਾਨ ਗਾਰਡ ਨੂੰ ਚਕਮਾਂ ਦੇ ਕੇ ਫ਼ਰਾਰ ਹੋ ਗਿਆ ਸੀ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਫ਼ਰਾਰ ਹਵਾਲਾਤੀ ਅੰਗਰੇਜ਼ ਸਿੰਘ ਸਮੇਤ ਚਾਰ ਹਵਾਲਾਤੀਆਂ ਅਤੇ ਇੱਕ ਸਜ਼ਾ ਯਾਫਤਾ ਕੈਦੀ ਖਿਲਾਫ ਫਰੀਦਕੋਟ ਥਾਣਾ ਅੰਦਰ ਅਲਗ ਅਲਗ ਮਾਮਲੇ ਦਰਜ ਕੀਤੇ ਗਏ ਹਨ।
ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਜਲਦ ਹੀ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਇਲ ਫੋਨ ਕਿਸ ਤਰ੍ਹਾਂ ਪੁੱਜੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ,ਨਾਲ ਹੀ ਉਨ੍ਹਾਂ ਕਿਹਾ ਕਿ ਫ਼ਰਾਰ ਕੈਦੀ ਦੀ ਤਲਾਸ਼ 'ਚ ਪੁਲਿਸ ਪਾਰਟੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦ ਹੀ ਉਸ ਨੂੰ ਹਿਰਾਸਤ 'ਚ ਲੈ ਲਿਆ ਜਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
Advertisement