ਗੁਰਦਾਸਪੁਰ: ਜੀਪ ਖਾਈ 'ਚ ਡਿੱਗਣ ਕਾਰਨ ਪੰਜਾਬ ਦੇ ਤਿੰਨ ਲੋਕਾਂ ਸਮੇਤ ਪੰਜ ਦੀ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ 'ਚ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਨ੍ਹਾਂ 'ਚੋਂ ਤਿੰਨ ਲੋਕ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।



ਹਾਦਸੇ ਵਿੱਚ ਮਰਨ ਵਾਲਾ ਰਾਜੀਵ ਸ਼ਰਮਾ ਪੁੱਤਰ ਓਮ ਪ੍ਰਕਾਸ਼ ਇੱਕ ਫਾਈਨਾਂਸ ਕੰਪਨੀ ਵਿੱਚ ਸਰਵੇਅਰ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਮਨਮੋਹਨ ਸਾਰੰਗਲ ਜੋ ਦੀਨਾਨਗਰ ਵਿੱਚ ਰਹਿੰਦੇ ਸੀ, ਲੋਕ ਨਿਰਮਾਣ ਵਿਭਾਗ ਵਿੱਚ ਐਕਸੀਅਨ ਸੀ। ਉਹ ਪਠਾਨਕੋਟ ਵਿੱਚ ਤਾਇਨਾਤ ਸੀ। ਤੀਜਾ ਵਿਅਕਤੀ ਅਮਰਜੀਤ ਸਿੰਘ ਐਨਆਰਆਈ ਸੀ ਜੋ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਏ ਸੀ। ਉਨ੍ਹਾਂ ਦੀਆਂ ਲਾਸ਼ਾਂ ਦੇਰ ਰਾਤ ਪਿੰਡ ਪੁੱਜਣਗੀਆਂ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 ਇਸ ਵਾਰ ਜੁਲਾਈ ਮਹੀਨੇ ਵਿੱਚ ਹੀ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੈ। ਇਸ ਵਾਰ ਜੁਲਾਈ ਮਹੀਨੇ ਵਿੱਚ ਹੋਈ ਮਾਨਸੂਨ ਦੀ ਬਾਰਿਸ਼ ਨੇ ਪਿਛਲੇ 17 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 2005 ਤੋਂ ਬਾਅਦ 2022 ਵਿੱਚ ਇੰਨੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮਾਨਸੂਨ ਦੀ ਬਾਰਿਸ਼ ਕਾਰਨ ਸੂਬੇ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ।  ਘਰ ਅਤੇ ਗਊਸ਼ਾਲਾ ਪਾਣੀ ਦੇ ਵਹਾਅ 'ਚ ਵਹਿ ਗਈ। ਮਲਬਾ ਕਈ ਘਰਾਂ ਵਿੱਚ ਵੜ ਗਿਆ ਹੈ। ਆਲਮ ਇਹ ਹੈ ਕਿ ਮਾਨਸੂਨ ਦੀ ਬਰਸਾਤ ਅਜੇ ਵੀ ਲੋਕਾਂ ਨੂੰ ਡਰਾ ਰਹੀ ਹੈ। ਮਨਾਲੀ ਵਿੱਚ ਬੀਤੀ ਰਾਤ ਬਿਆਸ ਦਰਿਆ ਵਿੱਚ ਆਏ ਹੜ੍ਹ ਕਾਰਨ ਕਾਫੀ ਨੁਕਸਾਨ ਹੋਇਆ ਹੈ। ਨਦੀ ਦੇ ਪਾਰ ਬਣੀ ਇਕ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ ਜਦਕਿ ਇਕ ਅਸਥਾਈ ਪੁਲ ਵੀ ਰੁੜ੍ਹ ਗਿਆ।


ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਬਾਰਿਸ਼ ਦਾ ਸਿਲਸਿਲਾ ਬੇਰੋਕ ਜਾਰੀ ਰਹੇਗਾ। ਸੂਬੇ ਵਿੱਚ ਆਉਣ ਵਾਲੇ ਦਿਨਾਂ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਦੀਆਂ, ਨਾਲਿਆਂ ਅਤੇ ਜ਼ਮੀਨ ਖਿਸਕਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਵਾਰ ਜੁਲਾਈ ਮਹੀਨੇ ਵਿੱਚ 2005 ਤੋਂ ਬਾਅਦ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ। ਅਜੇ ਜੁਲਾਈ ਦਾ ਮਹੀਨਾ ਬਾਕੀ ਹੈ। ਬਾਕੀ ਦੇ ਦਿਨਾਂ ਵਿੱਚ ਵੀ ਸੂਬੇ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ ਅਤੇ 27 ਅਤੇ 28 ਤਰੀਕ ਨੂੰ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ