Fazilka 'ਚ ਜ਼ਮੀਨ ਹੇਠਾਂ ਖੁਦਾਈ ਦੌਰਾਨ ਧੱਸੀ ਮਿੱਟੀ, 5 ਮਜ਼ਦੂਰ ਦੱਬੇ ,ਇੰਟਰਨੈੱਟ ਕੇਬਲ ਪਾਉਣ ਦਾ ਚੱਲ ਰਿਹਾ ਸੀ ਕੰਮ
Fazilka News : ਫਾਜ਼ਿਲਕਾ-ਅਬੋਹਰ ਮੁੱਖ ਮਾਰਗ 'ਤੇ ਪਿੰਡ ਬੇਗਾਂਵਾਲੀ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਜ਼ਮੀਨ ਹੇਠਾਂ ਖੁਦਾਈ ਦਾ ਕੰਮ ਕਰ ਰਹੇ ਪੰਜ ਮਜ਼ਦੂਰ ਅਚਾਨਕ ਮਿੱਟੀ ਧੱਸਣ ਕਾਰਨ ਮਲਬੇ ਹੇਠਾਂ ਦੱਬ ਗਏ।

Fazilka News : ਫਾਜ਼ਿਲਕਾ-ਅਬੋਹਰ ਮੁੱਖ ਮਾਰਗ 'ਤੇ ਪਿੰਡ ਬੇਗਾਂਵਾਲੀ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਜ਼ਮੀਨ ਹੇਠਾਂ ਖੁਦਾਈ ਦਾ ਕੰਮ ਕਰ ਰਹੇ ਪੰਜ ਮਜ਼ਦੂਰ ਅਚਾਨਕ ਮਿੱਟੀ ਧੱਸਣ ਕਾਰਨ ਮਲਬੇ ਹੇਠਾਂ ਦੱਬ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ।
ਉੱਥੇ ਮੌਜੂਦ ਹੋਰ ਮਜ਼ਦੂਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਪੰਜੇ ਮਜ਼ਦੂਰਾਂ ਨੂੰ ਮਿੱਟੀ ਹੇਠੋਂ ਬਾਹਰ ਕੱਢਿਆ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਜ਼ਦੂਰ ਹੇਠਾਂ ਉਤਰੇ ਤਾਂ ਧੱਸ ਗਈ ਮਿੱਟੀ
ਮਿਲੀ ਜਾਣਕਾਰੀ ਅਨੁਸਾਰ ਇੰਟਰਨੈੱਟ ਕੇਬਲ ਲਈ ਜ਼ਮੀਨ ਹੇਠਾਂ ਪਾਈਪਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਸੀ। ਇਸ ਲਈ ਕਰੀਬ 8 ਤੋਂ 10 ਫੁੱਟ ਡੂੰਘੀ ਖੁਦਾਈ ਕੀਤੀ ਗਈ ਸੀ। ਜਦੋਂ ਮਜ਼ਦੂਰ ਇਸ ਖਾਈ ਵਿੱਚ ਉਤਰ ਕੇ ਕੰਮ ਕਰ ਰਹੇ ਸਨ ਤਾਂ ਅਚਾਨਕ ਉੱਪਰੋਂ ਮਿੱਟੀ ਦਾ ਵੱਡਾ ਢੇਰ ਢਹਿ ਕੇ ਹੇਠਾਂ ਆ ਡਿੱਗਿਆ। ਇਸ ਕਾਰਨ ਮਜ਼ਦੂਰਾਂ ਨੂੰ ਸੰਭਲਣ ਦਾ ਮੌਕਾ ਵੀ ਨਾ ਮਿਲਿਆ ਅਤੇ ਉਹ ਮਲਬੇ ਹੇਠਾਂ ਦੱਬ ਗਏ।
ਇੱਕ ਮਜ਼ਦੂਰ ਦੀ ਹਾਲਤ ਗੰਭੀਰ
ਇਸ ਹਾਦਸੇ ਵਿੱਚ ਕੁੱਲ ਪੰਜ ਮਜ਼ਦੂਰ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਮਲਬੇ ਵਿੱਚੋਂ ਕੱਢ ਕੇ ਤੁਰੰਤ ਫਾਜ਼ਿਲਕਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਪ੍ਰਸ਼ਾਸਨ ਮੁਤਾਬਕ ਜ਼ਖ਼ਮੀਆਂ ਵਿੱਚੋਂ ਇੱਕ ਮਜ਼ਦੂਰ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।
ਸੁਰੱਖਿਆ ਪ੍ਰਬੰਧਾਂ 'ਤੇ ਉੱਠੇ ਸਵਾਲ
ਹਾਦਸੇ ਤੋਂ ਬਾਅਦ ਕੰਮ ਵਾਲੀ ਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ, ਕਿਉਂਕਿ ਇੰਨੀ ਡੂੰਘਾਈ ਵਿੱਚ ਕੰਮ ਕਰਦੇ ਸਮੇਂ ਯੋਗ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਗਏ ਸਨ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਅਤੇ ਹਸਪਤਾਲ ਪਹੁੰਚ ਗਏ ਹਨ। ਪੁਲਿਸ ਵੱਲੋਂ ਪ੍ਰਤੱਖਦਰਸ਼ੀਆਂ ਅਤੇ ਹੋਰ ਮਜ਼ਦੂਰਾਂ ਦੇ ਬਿਆਨ ਦਰਜ ਕਰਕੇ ਹਾਦਸੇ ਦੇ ਅਸਲ ਕਾਰਨਾਂ ਅਤੇ ਸੰਭਾਵਿਤ ਲਾਪਰਵਾਹੀ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















