Punjab News: ਹੁਸ਼ਿਆਰਪੁਰ ਵਿੱਚ ਮੰਗਲਵਾਰ ਦੇਰ ਸ਼ਾਮ ਨੂੰ ਦੀਪ ਨਗਰ ਵਿੱਚ ਕੁਝ ਬਦਮਾਸ਼ਾਂ ਨੇ ਇੱਕ ਪੰਜ ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ। ਬਦਮਾਸ਼ਾਂ ਨੇ ਬੱਚੇ ਦਾ ਕਤਲ ਕਰ ਦਿੱਤਾ।

Continues below advertisement

ਕਤਲ ਤੋਂ ਬਾਅਦ ਕਾਤਲਾਂ ਨੇ ਬੱਚੇ ਦੀ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਸੁੱਟ ਦਿੱਤਾ। ਬੱਚੇ ਨਾਲ ਗਲਤ ਕੰਮ ਹੋਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋਣ ਤੋਂ ਬਾਅਦ ਪੁਲਿਸ ਨੇ ਕਾਤਲ ਦਾ ਪਤਾ ਲਗਾ ਲਿਆ।

Continues below advertisement

ਪੇਂਟਰ ਦਾ ਕੰਮ ਕਰਨ ਵਾਲਾ ਮੋਨੂੰ ਦੀਪ ਨਗਰ ਵਿੱਚ ਰਹਿੰਦਾ ਹੈ। ਮੰਗਲਵਾਰ ਦੇਰ ਸ਼ਾਮ ਨੂੰ ਉਸ ਦਾ ਪੁੱਤਰ ਹਰਵੀਰ ਉਰਫ ਬਿੱਲਾ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ, ਸਕੂਟਰ ਸਵਾਰ ਇੱਕ ਵਿਅਕਤੀ ਨੇ ਉਸ ਨੂੰ ਚਾਕਲੇਟ ਦਾ ਲਾਲਚ ਦੇ ਕੇ ਅਗਵਾ ਕਰ ਲਿਆ।

ਦੂਜੇ ਪਾਸੇ, ਜਦੋਂ ਬਿੱਲਾ ਕਾਫ਼ੀ ਦੇਰ ਤੱਕ ਘਰ ਨਹੀਂ ਪਹੁੰਚਿਆ, ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ।ਜਦੋਂ ਕੋਈ ਸੁਰਾਗ ਨਹੀਂ ਮਿਲਿਆ, ਤਾਂ ਗਲੀ ਵਿੱਚ ਲੱਗੇ ਸੀਸੀਟੀਵੀ ਨੂੰ ਦੇਖਿਆ ਤਾਂ ਪਰਿਵਾਰ ਦੇ ਪੈਰਾਂ ਥੱਲ੍ਹੋਂ ਜ਼ਮੀਨ ਖ਼ਿਸਕ ਗਈ। ਸੀਸੀਟੀਵੀ ਕੈਮਰੇ ਦੀ ਫੁਟੇਜ਼ ਵਿੱਚ ਸਾਰੇ ਮਾਮਲੇ ਦਾ ਖੁਲਾਸਾ ਹੋਇਆ। ਦੋਸ਼ੀ ਬੱਚੇ ਨੂੰ ਸਕੂਟਰ 'ਤੇ ਬਿਠਾ ਕੇ ਲਿਜਾਂਦਾ ਦਿਖਾਈ ਦਿੱਤਾ।

ਸੂਚਨਾ ਮਿਲਣ 'ਤੇ ਐਸਐਚਓ ਗੁਰ ਸਾਹਿਬ ਸਿੰਘ ਅਤੇ ਡੀਐਸਪੀ ਦੇਵ ਦੱਤ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕਰਦੀ ਰਹੀ। ਉੱਥੇ ਹੀ ਬਿੱਲਾ ਦੀ ਲਾਸ਼ ਸਵੇਰੇ ਕਰੀਬ 10 ਵਜੇ ਰਹੀਮਪੁਰ ਸ਼ਮਸ਼ਾਨਘਾਟ ਤੋਂ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇੱਥੇ ਅਨਾਜ ਮੰਡੀ ਵਿੱਚ ਪੱਲੇਦਾਰੀ ਦਾ ਕੰਮ ਕਰਦਾ ਹੈ। ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।