Barnala news: ਬਰਨਾਲਾ ‘ਚ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ।


ਇਸ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਰਨਾਲਾ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਪੁਲਿਸ ਅਤੇ ਬੀ.ਐਸ.ਐਫ ਦੇ ਜਵਾਨ ਪੂਰੀ ਤਰ੍ਹਾਂ ਸਰਗਰਮ ਹਨ। ਸਤਵੀਰ ਸਿੰਘ ਨੇ ਦੱਸਿਆ ਕਿ ਅੱਜ ਬਰਨਾਲਾ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਬੀ.ਐਸ.ਐਫ ਦੀ ਟੁਕੜੀ ਦੇ ਨਾਲ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦਾ ਫਲੈਗ ਮਾਰਚ 6 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਕੇ ਕੱਢਿਆ ਗਿਆ।


ਇਹ ਵੀ ਪੜ੍ਹੋ: Punjab news: ਬੇਮੌਸਮੀ ਬਰਸਾਤ ਕਰਕੇ ਫਸਲਾਂ ਹੋਈਆਂ ਖ਼ਰਾਬ, ਸੁਖਬੀਰ ਬਾਦਲ ਨੇ CM ਮਾਨ ਨੂੰ ਫਸਲਾਂ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਆਖੀ ਗੱਲ


ਇਹ ਮਾਰਚ ਬਰਨਾਲਾ, ਪਿੰਡ ਸੰਘੇੜਾ ਅਤੇ ਹੰਡਿਆਇਆ ਸ਼ਹਿਰ ਵਿੱਚ ਵੀ ਕੱਢਿਆ ਗਿਆ। ਡੀਐਸਪੀ ਬਰਨਾਲਾ ਨੇ ਕਿਹਾ ਕਿ ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਤਾਇਨਾਤ ਹੈ। ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ।


ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਤਾਇਨਾਤ ਹੈ। ਉਨ੍ਹਾਂ ਹਥਿਆਰ ਧਾਰਕਾਂ ਨੂੰ ਆਪਣੇ ਹਥਿਆਰ ਦੁਬਾਰਾ ਜਮ੍ਹਾ ਕਰਵਾਉਣ ਦੀ ਹਦਾਇਤ ਵੀ ਕੀਤੀ। ਇਸ ਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਥਿਆਰ ਜਮ੍ਹਾ ਨਹੀਂ ਕਰਵਾਏ ਤਾਂ ਉਸ ਦਾ ਅਸਲਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ: Pathankot news: ਪਠਾਨਕੋਟ 'ਚ ਢਾਬੇ 'ਚ ਮੌਜੂਦ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮਾਮਲੇ ਦੀ ਜਾਂਚ ਜਾਰੀ