Flood alert in Punjab: ਭਾਰੀ ਬਾਰਸ਼ ਨਾਲ ਪੰਜਾਬ 'ਚ ਹੜ੍ਹਾਂ ਦਾ ਖਤਰਾ ਬਣਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਲੋਕਾਂ ਨੂੰ ਅਲਰਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ 'ਤੇ ਹਨ। ਡੈਮ ਵਿੱਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ। ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ ਹੈ ਕਿ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਮੇਰੇ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿੱਚ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ। ਪ੍ਰਸ਼ਾਸ਼ਨ ਤੇ ਸਾਰੀ ਟੀਮਾਂ ਰੈੱਡ ਅਲਰਟ ਤੇ ਹਨ। ਡੈਮ ਵਿੱਚ ਅਜੇ ਪਾਣੀ ਦਾ ਪੱਧਰ ਗੇਟ ਲੈਵਲ ਤੋਂ ਕਾਫ਼ੀ ਨੀਵਾ ਹੈ। ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ। ਪ੍ਰਮਾਤਮਾ ਭਲੀ ਕਰੇ🙏
ਦੱਸ ਦਈਏ ਕਿ ਪਹਾੜੀ ਇਲਾਕਿਆਂ ’ਚ ਲਗਾਤਾਰ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ਨਾਲ ਲੱਗਦੀ ਗੋਬਿੰਦ ਸਾਗਰ ਝੀਲ ਵਿੱਚ ਸ਼ਨੀਵਾਰ ਨੂੰ ਪਾਣੀ ਦਾ ਪੱਧਰ 1603.71 ਫੁੱਟ ’ਤੇ ਪੁੱਜ ਗਿਆ। ਭਾਖੜਾ ਡੈਮ ਤੋਂ ਸ਼ਨੀਵਾਰ ਤੱਕ 175.52 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਸੀ। ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ 43425 ਕਿਊਸਿਕ ਦਰਜ ਕੀਤੀ ਗਈ, ਜਦਕਿ 23508 ਕਿਊਸਿਕ ਪਾਣੀ ਡੈਮ ਤੋਂ ਛੱਡਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ, ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ, ਸਤਲੁਜ ਦਰਿਆ ’ਚ 1140 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਇਸ ਵੇਲੇ 175.52 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ ਝੀਲ ਵਿੱਚ ਅੱਜ ਪਾਣੀ ਦਾ ਪੱਧਰ ਲਗਪਗ 40 ਫੁੱਟ ਵੱਧ ਰਿਹਾ। ਪਿਛਲੇ ਸਾਲ ਇਹ 1563.32 ਫੁੱਟ ਸੀ। ਜ਼ਿਕਰਯੋਗ ਹੈ ਕਿ ਗੋਬਿੰਦ ਸਾਗਰ ਝੀਲ ਵਿੱਚ 1680 ਫੁੱਟ ਤੱਕ ਪਾਣੀ ਇਕੱਠਾ ਕੀਤਾ ਜਾ ਸਕਦਾ ਹੈ।