ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗੁਰਦਾਸਪੁਰ 'ਚ ਫਲੱਡ ਅਲਰਟ ਜਾਰੀ, ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ
Punjab Heavy Rain : ਲੋਕਾਂ 'ਚ ਸਹਿਮ ਦਾ ਮਾਹੌਲ ਹੈ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਲਰਟ ਤਾਂ ਜਾਰੀ ਕਰ ਦਿੰਦਾ ਹੈ ਪਰ ਉਸ ਤੋਂ ਇਲਾਵਾ ਕੋਈ ਇੰਤਜ਼ਾਮ ਨਹੀਂ ਕੀਤੇ ਜਾਂਦੇ।
![ਗੁਰਦਾਸਪੁਰ 'ਚ ਫਲੱਡ ਅਲਰਟ ਜਾਰੀ, ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ Flood alert issued in Gurdaspur, due to the continuous rise in the river water level, there is an atmosphere of panic among the people ਗੁਰਦਾਸਪੁਰ 'ਚ ਫਲੱਡ ਅਲਰਟ ਜਾਰੀ, ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ](https://feeds.abplive.com/onecms/images/uploaded-images/2022/08/01/57599977a1e07ae86a57aa1b048504df1659338903_original.jpg?impolicy=abp_cdn&imwidth=1200&height=675)
Heavy rain
ਗੁਰਦਾਸਪੁਰ : ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਲੱਡ ਅਲਰਟ ਜਾਰੀ ਕਰਦਿਆਂ ਦੱਸਿਆ ਸੀ ਕਿ ਦਰਿਆ 'ਚ ਡੇਢ ਤੋਂ ਦੋ ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਜਾਵੇਗਾ। ਉਥੇ ਹੀ ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ ਉਹ ਪਿੰਡ ਜੋ ਰਾਵੀ ਦਰਿਆ ਦੇ ਕੰਡੇ 'ਤੇ ਵਸੇ ਹਨ।
ਉਥੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਲਰਟ ਤਾਂ ਜਾਰੀ ਕਰ ਦਿੰਦਾ ਹੈ ਪਰ ਉਸ ਤੋਂ ਇਲਾਵਾ ਕੋਈ ਇੰਤਜ਼ਾਮ ਨਹੀਂ ਕੀਤੇ ਜਾਂਦੇ। ਉਧਰ ਪ੍ਰਸ਼ਾਸਨ ਦੇ ਅਧਕਾਰੀਆਂ ਵਲੋਂ ਵੀ ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਜਾਇਜ਼ਾ ਲਿਆ ਜਾ ਰਿਹਾ ਹੈ।

ਗੁਰਦਾਸਪੁਰ ਰਾਵੀ ਦਰਿਆ 'ਚ ਫਲੱਡ ਅਲਰਟ ਬਾਬਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਰਾਵੀ ਦਰਿਆ ਦੇ ਕੰਡੇ 'ਤੇ ਵਸੇ ਪਿੰਡਾਂ 'ਚ ਗੁਰਦੁਵਾਰਾ ਸਾਹਿਬ 'ਚ ਵੀ ਸਪੀਕਰ ਰਾਹੀਂ ਲੋਕਾਂ ਨੂੰ ਸੰਦੇਸ਼ ਦਿੱਤਾ ਜਾ ਰਿਹਾ ਹੈ। ਦਰਿਆ ਦੇ ਨੇੜਲੇ ਇਲਾਕੇ ਖਾਲੀ ਕੀਤੇ ਜਾਣ ਅਤੇ ਰਾਵੀ ਦਰਿਆ ਨੇੜਲੇ ਡੇਰਿਆਂ/ ਪਿੰਡਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਤੁਰੰਤ ਸੁਰੱਖਿਅਤ ਸਥਾਨਾਂ ਵੱਲ ਚਲੇ ਜਾਣ।
ਉਥੇ ਹੀ ਇਸ ਅਲਰਟ ਤੋਂ ਬਾਅਦ ਲੋਕਾਂ 'ਚ ਚਿੰਤਾ ਹੈ ਉਥੇ ਹੀ ਇਸ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਤਿੰਨ ਦਿਨ ਪਹਿਲਾ ਵੀ ਉਨ੍ਹਾਂ ਦੀਆ ਫ਼ਸਲਾਂ 'ਚ ਦਰਿਆ ਦਾ ਪਾਣੀ ਆ ਗਿਆ ਸੀ ਜਦਕਿ ਉਦੋਂ ਤਕ ਪ੍ਰਸ਼ਾਸਨ ਵਲੋਂ ਕੋਈ ਸੂਚਨਾ ਨਹੀਂ ਮਿਲੀ ਸੀ, ਪਰ ਜਿਵੇਂ ਹੁਣ ਸੂਚਨਾ ਮਿਲੀ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਡਰ ਹੈ ਕਿ ਦਰਿਆ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਹਰ ਵਾਰ ਬਰਸਾਤ ਨਾਲ ਉਹਨਾਂ ਦਾ ਲੱਖਾਂ ਦਾ ਨੁਕਸਾਨ ਹੁੰਦਾ ਹੈ ਖੜੀ ਫ਼ਸਲ ਬਰਬਾਦ ਹੁੰਦੀ ਹੈ ਅਤੇ ਪ੍ਰਸ਼ਾਸਨ ਮਹਿਜ ਅਲਰਟ ਕਰਦਾ ਹੈ ਅਤੇ ਸਰਕਾਰ ਮੁੜ ਮੁਆਵਜ਼ਾ ਦੇਣ ਦਾ ਐਲਾਨ ਕਰਦੀ ਹੈ ਲੇਕਿਨ ਕਿਸਾਨਾਂ ਨੂੰ ਮਿਲਦਾ ਕੁਝ ਨਹੀਂ। ਸਥਾਨਕ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚਿਤਾਵਨੀ ਦੇਣ ਦੇ ਨਾਲ ਨਾਲ ਹੜ੍ਹ ਦੇ ਪਾਣੀ ਤੋਂ ਬਚਾਅ ਲਈ ਆਸ-ਪਾਸ ਲਗਦੇ ਪਿੰਡਾਂ ਤੇ ਡੇਰਾ ਤੇ ਰਹਿੰਦੇ ਲੋਕਾਂ ਲਈ ਦੇ ਰਹਿਣ ਸਹਿਣ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।

ਦੂਜੇ ਪਾਸੇ ਰਾਵੀ ਦਰਿਆ ਵਿਚ ਵਧੇ ਪਾਣੀ ਦੇ ਪੱਧਰ 'ਤੇ ਹੜ੍ਹ ਵਰਗੇ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ, ਵਲੋਂ ਦੀਨਾਨਗਰ ਦੇ ਮਕੋੜਾ ਪੱਤਣ ਤੇ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਉਥੇ ਹੀ ਉਹਨਾਂ ਕਿਹਾ ਕਿ ਸਥਿਤੀ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ।
ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਣਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਪਰ ਰਾਵੀ ਦਰਿਆ ਨੇੜਲੇ ਰਹਿੰਦੇ ਪਿੰਡਾਂ ਦੇ ਲੋਕ ਸੁਚੇਤ ਰਹਿਣ ਤੇ ਇਹਤਿਆਤ ਰੱਖਣ। ਲੋਕ ਦਰਿਆ ਦੇ ਕੰਢੇ ਵੱਲ ਨਾ ਜਾਣ ਅਤੇ ਨਾ ਹੀ ਆਪਣੇ ਪਸ਼ੂ ਆਦਿ ਦਰਿਆ ਵੱਲ ਲਿਜਾਏ ਜਾਣ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਟ੍ਰੈਂਡਿੰਗ
ਸਿੱਖਿਆ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)