Punjab News: ਪੰਜਾਬ 'ਚ ਹੜ੍ਹ ਦੀ ਤਬਾਹੀ! ਹੁਣ ਤੱਕ ਤਿੰਨ ਮੌਤਾਂ, ਅਰਬਾਂ ਦਾ ਨੁਕਸਾਨ: ਜਿੰਪਾ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੀਂਹ ਕਾਰਨ ਸਭ ਤੋਂ ਵੱਧ ਨੁਕਸਾਨ ਰਾਜਪੁਰਾ, ਪਟਿਆਲਾ ਤੇ ਰੋਪੜ ਦੇ ਨਾਲ-ਨਾਲ ਮੁਹਾਲੀ ਜ਼ਿਲ੍ਹੇ ਵਿੱਚ ਹੋਇਆ ਹੈ।
Punjab News: ਪੰਜਾਬ 'ਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਹੇ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਅੱਜ ਮੌਸਮ ਕੁਝ ਹੱਦ ਤੱਕ ਸਾਫ ਰਿਹਾ ਪਰ ਮੌਸਮ ਵਿਭਾਗ ਨੇ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿੱਚ ਹੁਣ ਤੱਕ ਜੇਕਰ ਮਰਨ ਵਾਲਿਆਂ ਦੀ ਗਿਣਤੀ ਕੀਤੀ ਜਾਵੇ ਤਾਂ ਪੰਜਾਬ 'ਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 2 ਰੋਪੜ ਤੇ ਇੱਕ ਫਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਰੋਪੜ ਦਾ ਇੱਕ ਬੰਦਾ ਲਾਪਤਾ ਹੈ, ਜੋ ਅਜੇ ਤੱਕ ਨਹੀਂ ਲੱਭਿਆ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੀਂਹ ਕਾਰਨ ਸਭ ਤੋਂ ਵੱਧ ਨੁਕਸਾਨ ਰਾਜਪੁਰਾ, ਪਟਿਆਲਾ ਤੇ ਰੋਪੜ ਦੇ ਨਾਲ-ਨਾਲ ਮੁਹਾਲੀ ਜ਼ਿਲ੍ਹੇ ਵਿੱਚ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਲਈ 33 ਕਰੋੜ ਦੀ ਗਰਾਂਟ ਜਾਰੀ ਕੀਤੀ ਹੈ। ਜੇਕਰ ਕਿਸੇ ਵੀ ਥਾਂ 'ਤੇ ਲੋੜ ਪਈ ਤਾਂ ਇਸ ਪੈਸੇ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਮੰਤਰੀ ਜਿੰਪਾ ਨੇ ਕਿਹਾ ਹੈ ਕਿ ਸਾਰੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਪਰ ਅਜੇ ਇਸ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਜਦੋਂ ਪਾਣੀ ਸੁੱਕੇਗਾ ਤਾਂ ਸਾਰੇ ਨੁਕਸਾਨ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਅਰਬਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਸ਼ੀਸ਼ ਮਹੱਲ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
ਬਾਰਸ਼ ਤੋਂ ਅੱਜ ਮਿਲੀ ਰਾਹਤ
ਕਈ ਦਿਨਾਂ ਦੇ ਕੁਦਰਤੀ ਕਹਿਰ ਮਗਰੋਂ ਪੰਜਾਬ 'ਚ ਅੱਜ ਮੰਗਲਵਾਰ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਉਹ ਵੀ ਆਮ ਵਾਂਗ ਹੀ ਰਹੇਗਾ। ਉਂਝ ਅਗਲੇ ਕੁਝ ਦਿਨ ਪੰਜਾਬ ਅੰਦਰ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹ ਕਰਕੇ ਪੰਜਾਬ ਦਾ ਦਰਿਆ ਵਿੱਚ ਪਾਣੀ ਵਧ ਗਿਆ ਹੈ। ਕਈ ਥਾਵਾਂ ਤੋਂ ਹੜ੍ਹ ਦੀਆਂ ਰਿਪੋਰਟਾਂ ਆ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ ਰਮਦਾਸ ਦੇ ਪਿੰਡ ਘੋਨੇਵਾਲ 'ਚ ਰਾਵੀ ਦੇ ਪਾਰ ਫਸੇ 210 ਕਿਸਾਨਾਂ ਨੂੰ ਫੌਜ ਦੀ ਮਦਦ ਨਾਲ ਦੇਰ ਰਾਤ ਕੱਢਿਆ ਗਿਆ। ਅੱਜ 90 ਹੋਰ ਲੋਕਾਂ ਨੂੰ ਕੱਢਿਆ ਜਾਵੇਗਾ। ਸ਼ਾਹਕੋਟ 'ਚ ਦੋ ਥਾਵਾਂ 'ਤੇ ਧੁੱਸੀ ਬੰਨ੍ਹ ਟੁੱਟ ਗਿਆ ਹੈ। ਸ਼ਾਹਕੋਟ ਦੇ ਆਸਪਾਸ ਦੇ ਪਿੰਡਾਂ ਵਿੱਚ ਰਾਤ ਨੂੰ ਪਾਣੀ ਆ ਗਿਆ। ਇਸ ਤੋਂ ਬਾਅਦ NDRF ਨੇ ਉੱਥੇ ਬਚਾਅ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਪਾਣੀ ਹੀ ਪਾਣੀ, ਸ਼ਾਹਕੋਟ 'ਚ ਰੁੜ੍ਹਿਆ ਨੌਜਵਾਨ, 50 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ