Punjab News : ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਬਣੇ ਪੌਂਗ ਡੈਮ ਦੇ ਫਲੱਡ ਗੇਟ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਤੋਂ ਬਾਅਦ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ, ਜੋ ਕਿ 5 ਦਿਨ ਲਗਾਤਾਰ ਖੁੱਲ੍ਹੇ ਰਹਿਣਗੇ ਕਿਉਂਕਿ ਪਿਛਲੇ ਪਾਸਿਓਂ ਡੈਮ ਵਿੱਚ ਪਾਣੀ ਆ ਰਿਹਾ ਹੈ।


 

ਇਸ ਤੋਂ ਪਹਿਲਾਂ ਕਰੀਬ ਬੀਤੇ ਦਿਨ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ, ਜੋ ਦੇਰ ਰਾਤ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਰਕੇ ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਸਮੇਤ ਨੰਗਲ ਨੇੜੇ ਲੱਗਦੇ ਕਈ ਪਿੰਡ ਡੁੱਬ ਗਏ ਹਨ। 

 

ਦੂਜੇ ਪਾਸੇ ਹਲਾਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐੱਨ.ਡੀ.ਆਰ.ਐੱਫ. ਦੀ ਟੀਮ ਅਤੇ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ।

ਦੱਸ ਦੇਈਏ ਕਿ ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ (Flood) ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਤੋਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਬਚਾਅ ਕਾਰਜ ਜਾਰੀ ਹੈ

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ