ਪੰਜਾਬ ਵਿੱਚ ਹੜ੍ਹ ਦੀ ਮਾਰ: ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੀ ਮੰਗ
ਪੰਜਾਬ ਵਿੱਚ ਹੜ੍ਹ ਦੀ ਮਾਰ ਅਤੇ ਉਸ ਨਾਲ ਹੋਏ ਨੁਕਸਾਨ ਸਾਹਮਣੇ ਆਉਣ ਲੱਗੇ ਹਨ। ਭਾਵੇਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ, ਪਰ ਹੜ੍ਹ ਤੋਂ ਬਾਅਦ ਸਕੂਲਾਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਪੰਜਾਬ ਵਿੱਚ ਹੜ੍ਹ ਦੀ ਮਾਰ ਅਤੇ ਉਸ ਨਾਲ ਹੋਏ ਨੁਕਸਾਨ ਸਾਹਮਣੇ ਆਉਣ ਲੱਗੇ ਹਨ। ਭਾਵੇਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ, ਪਰ ਹੜ੍ਹ ਤੋਂ ਬਾਅਦ ਸਕੂਲਾਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਕਰਕੇ ਪੰਜਾਬ ਸਰਕਾਰ ਕੋਲੋਂ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਬਾਰੇ ਦੁਬਾਰਾ ਫੈਸਲਾ ਲੈਣ ਦੀ ਮੰਗ ਉੱਠ ਰਹੀ ਹੈ। ਸੋਮਵਾਰ ਨੂੰ ਸਕੂਲਾਂ ਵਿੱਚ ਸਿਰਫ਼ ਅਧਿਆਪਕਾਂ ਨੂੰ ਬੁਲਾਇਆ ਗਿਆ ਅਤੇ ਸੂਬੇ ਦੇ ਕਈ ਸਕੂਲਾਂ ਵਿੱਚ ਹੜ੍ਹ ਨਾਲ ਹੋਏ ਨੁਕਸਾਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇੱਕ ਸਕੂਲ ਦੀ ਛੱਤ ਡਿੱਗਣ ਦੇ ਨਾਲ ਨਾਲ ਇੱਕ ਸਕੂਲ ਵੈਨ ਪਲਟਣ ਅਤੇ ਕਈ ਸਕੂਲਾਂ ਦੀਆਂ ਛੱਤਾਂ ਵਿਚੋਂ ਪਾਣੀ ਟਪਕਣ ਦੇ ਮਾਮਲੇ ਸਾਹਮਣੇ ਆਏ ਹਨ। ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਹੜ੍ਹ ਨੇ ਸਕੂਲਾਂ ਦੀਆਂ ਇਮਾਰਤਾਂ ਨੂੰ ਵੀ ਵੱਡਾ ਨੁਕਸਾਨ ਪਹੁੰਚਾਇਆ ਹੈ।
ਬੱਚਿਆਂ ਦੀਆਂ ਛੁੱਟੀਆਂ ਮੁੜ ਵਧਾਉਣ ਦੀ ਮੰਗ
ਕਈ ਸਕੂਲਾਂ ਵਿੱਚ ਅਜੇ ਵੀ ਮੀਂਹ ਦਾ ਪਾਣੀ ਇਕੱਠਾ ਹੈ। ਇਸਨੂੰ ਦੇਖਦੇ ਹੋਏ ਸਰਹੱਦੀ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਮੁੜ ਵਧਾਉਣ ਦੀ ਮੰਗ ਉੱਠੀ ਹੈ। ਭਾਜਪਾ ਦੇ ਪ੍ਰਦੇਸ਼ ਨੇਤਾ ਅਤੇ ਭਾਜਪਾ ਜ਼ਿਲ੍ਹਾ ਬਠਿੰਡਾ ਗ੍ਰਾਮੀਣ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੀਂਹ ਨਾਲ ਹੋਈ ਤਬਾਹੀ ਅਜੇ ਵੀ ਜਾਰੀ ਹੈ। ਅਜਿਹੇ ਵਿੱਚ ਸਰਕਾਰੀ ਸਕੂਲ ਖੋਲ੍ਹਣਾ ਅਤੇ ਬੱਚਿਆਂ ਨੂੰ ਸਕੂਲ ਭੇਜਣਾ ਖਤਰਨਾਕ ਹੈ। ਇਸ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲ ਬੱਚਿਆਂ ਦੀ ਸੁਰੱਖਿਆ, ਇਮਾਰਤਾਂ ਦੀ ਪੂਰੀ ਜਾਂਚ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਦੇ ਇੰਤਜ਼ਾਮ ਕਰਨ ਤੋਂ ਪਹਿਲਾਂ ਨਹੀਂ ਖੋਲ੍ਹਣੇ ਚਾਹੀਦੇ।
ਇਸ ਦੌਰਾਨ ਛੋਟੇ ਸਕੂਲੀ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮੀਂਹ ਕਾਰਨ ਸਕੂਲਾਂ ਦੀਆਂ ਦੀਵਾਰਾਂ ਖਰਾਬ ਹੋ ਗਈਆਂ ਹਨ ਅਤੇ ਜ਼ਮੀਨ ਨਰਮ ਹੋ ਗਈ ਹੈ। ਕਿਸੇ ਵੀ ਵੇਲੇ ਕੋਈ ਅਣਚਾਹੀ ਘਟਨਾ ਵਾਪਰ ਸਕਦੀ ਹੈ। ਇਸ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦੇਣੀਆਂ ਚਾਹੀਦੀਆਂ ਹਨ ਅਤੇ ਸਕੂਲਾਂ ਦੀ ਪੂਰੀ ਜਾਂਚ, ਇਮਾਰਤਾਂ ਦੀ ਮੁਰੰਮਤ ਕਰਨ ਦੇ ਨਾਲ-ਨਾਲ ਪਾਣੀ ਅਤੇ ਹੋਰ ਸਮੱਸਿਆਵਾਂ ਨੂੰ ਦੂਰ ਕਰਨਾ ਚਾਹੀਦਾ ਹੈ।






















