Flood in Punjab: ਬਾਰਸ਼ ਦਾ ਕਹਿਰ ਜਾਰੀ ਹੈ। ਲਗਾਤਾਰ ਮੀਂਹ ਮਗਰੋਂ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਊਝ ਤੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਪਿੰਡਾਂ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਪਿਛਲੇ ਦੋ ਦਿਨਾਂ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।
ਹੋਰ ਪੜ੍ਹੋ : Ludhiana News: ਹੁਣ ਸਕੂਲਾਂ 'ਚ ਵੀ ਗੁੰਡਾਗਰਦੀ! ਲੁਧਿਆਣਾ 'ਚ ਵਿਦਿਆਰਥੀ 'ਤੇ ਹਮਲੇ ਦੀ ਵੀਡੀਓ ਵਾਇਰਲ
ਗੁਰਦਾਸਪੁਰ (gurdaspur) ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਸਵੇਰੇ ਊਝ ਨਦੀ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਪਾਣੀ ਅੱਜ ਹੀ ਮਕੋੜਾ ਪੱਤਣ ਨੇੜੇ ਰਾਵੀ ਦਰਿਆ ਵਿੱਚ ਦਾਖਲ ਹੋਵੇਗਾ। ਉਸ ਤੋਂ ਬਾਅਦ ਇਹ ਧਰਮਕੋਟ ਪੱਤਣ ਘੋਨੇਵਾਲ (ਡੇਰਾ ਬਾਬਾ ਨਾਨਕ) ਵਿਖੇ ਪਹੁੰਚ ਜਾਵੇਗਾ, ਜਿਸ ਕਾਰਨ ਇਨ੍ਹਾਂ ਦੇ ਪਾਣੀ ਦਾ ਪੱਧਰ ਵਧ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਊਝ ਤੇ ਰਾਵੀ ਨਦੀਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਊਝ ਤੇ ਰਾਵੀ ਨਦੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਤੇ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਲੈ ਜਾਣ।
ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਹੋਰ ਪੜ੍ਹੋ : Flood alert in Punjab: ਪੰਜਾਬ 'ਚ ਹੜ੍ਹਾਂ ਦਾ ਖਤਰਾ! ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਅਲਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।