ਪੜਚੋਲ ਕਰੋ

ਹੜ੍ਹ ਮਾਰੇ ਪੰਜਾਬ ਨਾਲ ਮੋਦੀ ਸਰਕਾਰ ਦਾ ਵਿਤਕਰਾ, ਕੈਪਟਨ ਔਖੇ

ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤ ਪੰਜਾਬ ਨੂੰ ਅੱਖੋਂ ਓਹਲੇ ਕਰਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਫਾ ਹਨ। ਉਨ੍ਹਾਂ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈਐਮਸੀਟੀ) ਵੱਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ ’ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ ਵਿੱਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ, ਜਿੱਥੇ ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ ਵਿੱਚ ਪੰਜਾਬ ਦਾ ਕਿਧਰੇ ਵੀ ਜ਼ਿਕਰ ਨਹੀਂ ਕੀਤਾ ਗਿਆ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤ ਪੰਜਾਬ ਨੂੰ ਅੱਖੋਂ ਓਹਲੇ ਕਰਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਫਾ ਹਨ। ਉਨ੍ਹਾਂ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈਐਮਸੀਟੀ) ਵੱਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ ’ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ ਵਿੱਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ, ਜਿੱਥੇ ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ ਵਿੱਚ ਪੰਜਾਬ ਦਾ ਕਿਧਰੇ ਵੀ ਜ਼ਿਕਰ ਨਹੀਂ ਕੀਤਾ ਗਿਆ। ਦੂਜੇ ਪਾਸੇ ਪੰਜਾਬੀਆਂ ਦੇ ਗੁੱਸੇ ਨੂੰ ਵੇਖਦਿਆਂ ਹੁਣ ਮੋਦੀ ਸਰਕਾਰ ਨੇ ਸੂਬੇ ਵਿੱਚ ਕੇਂਦਰੀ ਟੀਮ ਭੇਜਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਜਲਦ ਹੀ ਦਿੱਲੀ ਤੋਂ ਅਧਿਕਾਰੀਆਂ ਦੀ ਟੀਮ ਪੰਜਾਬ ਵਿੱਚ ਵੀ ਹੜ੍ਹਾਂ ਨਾਲ ਹੋਏ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆ ਰਹੀ ਹੈ। ਦਰਅਸਲ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 11 ਸੂਬਿਆਂ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਬਣਾਈ ਗਈ ਪਰ ਪੰਜਾਬ ਨੂੰ ਛੱਡ ਦਿੱਤਾ ਗਿਆ। ਇਸ ਮਗਰੋਂ ਕੇਂਦਰ ਸਰਕਾਰ ਦੀ ਕਾਫੀ ਅਲੋਚਨਾ ਹੋਈ। ਕੈਪਟਨ ਨੇ ਪੰਜਾਬ ਨੂੰ ਸ਼ਾਮਲ ਨਾ ਕਰਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਇਸ ਸੂਚੀ ਨੂੰ ਦਰੁਸਤ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੇਂਦਰੀ ਟੀਮ ਨੂੰ ਸੂਬੇ ਦਾ ਦੌਰਾ ਕਰਨ ਲਈ ਹਦਾਇਤ ਕਰਨ ਦੀ ਅਪੀਲ ਕੀਤੀ ਸੀ। ਲੰਘੀ 19 ਅਗਸਤ ਨੂੰ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਲਏ ਫੈਸਲੇ ਦੇ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਤਰ ਮੰਤਰਾਲਾ ਕੇਂਦਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਕੇਂਦਰੀ ਟੀਮ ਨੂੰ ਹੜ੍ਹ ਪ੍ਰਭਾਵਿਤ ਸੂਬਿਆਂ ਮੇਘਾਲਿਆ, ਅਸਾਮ, ਤ੍ਰਿਪੁਰਾ, ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕਾ ਤੇ ਕੇਰਲਾ ਦਾ ਦੌਰਾ ਕਰਨ ਲਈ ਆਖਿਆ ਹੈ। ਇਹ ਕਮੇਟੀ ਇਨ੍ਹਾਂ ਹੜ੍ਹਗ੍ਰਸਤ ਸੂਬਿਆਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅੰਤਮ ਸਿਫਾਰਸ਼ਾਂ ਕਰੇਗੀ। ਕੈਪਟਨ ਨੇ ਇਹ ਨੁਕਤਾ ਵੀ ਉਠਾਇਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਦੀ ਮੰਗ ਪਹਿਲਾਂ ਹੀ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਵੱਲੋਂ ਬੈਂਕਾਂ/ਵਿੱਤੀ ਸੰਸਥਾਵਾਂ ਪਾਸੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਅਥਾਰਟੀਆਂ ਨੂੰ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ ਹੈ।

ਟਾਪ ਹੈਡਲਾਈਨ

CM ਮਾਨ ਦੇ ਹਲਕੇ 'ਚ ਟਾਵਰ 'ਤੇ ਚੜ੍ਹਿਆ ਬੇਰੋਜ਼ਗਾਰ ਅਧਿਆਪਕ ,ਕਿਹਾ-ਨਿਯੁਕਤੀ ਪੱਤਰ ਦਿਓ, ਤਦ ਹੀ ਹੇਠਾਂ ਉਤਰਾਂਗਾ
CM ਮਾਨ ਦੇ ਹਲਕੇ 'ਚ ਟਾਵਰ 'ਤੇ ਚੜ੍ਹਿਆ ਬੇਰੋਜ਼ਗਾਰ ਅਧਿਆਪਕ ,ਕਿਹਾ-ਨਿਯੁਕਤੀ ਪੱਤਰ ਦਿਓ, ਤਦ ਹੀ ਹੇਠਾਂ ਉਤਰਾਂਗਾ
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Punjab News: ਮਜੀਠੀਆ ਮਾਮਲੇ 'ਤੇ ਵੱਡਾ ਅਪਡੇਟ, ਸੀਨੀਅਰ ਆਗੂ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ...
Punjab News: ਮਜੀਠੀਆ ਮਾਮਲੇ 'ਤੇ ਵੱਡਾ ਅਪਡੇਟ, ਸੀਨੀਅਰ ਆਗੂ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ...
 Punjab Election 2027 : ਪੰਜਾਬ 'ਚ AAP ਨੂੰ 117 ਸੀਟਾਂ 'ਤੇ ਹਰਾਉਣ ਲਈ ਕਾਂਗਰਸ ਦਾ ਵੱਡਾ ਪਲਾਨ, ਜਲਦ ਹੋਵੇਗਾ ਐਲਾਨ!
 Punjab Election 2027 : ਪੰਜਾਬ 'ਚ AAP ਨੂੰ 117 ਸੀਟਾਂ 'ਤੇ ਹਰਾਉਣ ਲਈ ਕਾਂਗਰਸ ਦਾ ਵੱਡਾ ਪਲਾਨ, ਜਲਦ ਹੋਵੇਗਾ ਐਲਾਨ!

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Embed widget