ਪੜਚੋਲ ਕਰੋ

ਪੰਜਾਬ 'ਚ ਹੋਰ ਹੜ੍ਹਾਂ ਦਾ ਖਤਰਾ ਟਲਿਆ, ਸਰਕਾਰ ਨੇ ਕੀਤੇ ਵੱਡੇ ਐਲਾਨ

ਪੰਜਾਬ ਵਿੱਚ ਹੋਰ ਹੜ੍ਹਾਂ ਦਾ ਖਤਰਾ ਟਲ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਹੋਣ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਘਟਣ ਕਰਕੇ ਬਰਫ ਵੀ ਪਿਘਲਣੀ ਰੁਕ ਗਈ ਹੈ। ਇਸ ਨਾਲ ਅਗਲੇ ਦਿਨਾਂ ਵਿੱਚ ਪਾਣੀ ਦਾ ਵਹਾਅ ਹੋਰ ਘਟ ਜਾਏਗਾ।

ਚੰਡੀਗੜ੍ਹ: ਪੰਜਾਬ ਵਿੱਚ ਹੋਰ ਹੜ੍ਹਾਂ ਦਾ ਖਤਰਾ ਟਲ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਹੋਣ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਘਟਣ ਕਰਕੇ ਬਰਫ ਵੀ ਪਿਘਲਣੀ ਰੁਕ ਗਈ ਹੈ। ਇਸ ਨਾਲ ਅਗਲੇ ਦਿਨਾਂ ਵਿੱਚ ਪਾਣੀ ਦਾ ਵਹਾਅ ਹੋਰ ਘਟ ਜਾਏਗਾ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਕਿਤੇ-ਕਿਤੇ ਬਾਰਸ਼ ਹੋ ਸਕਦੀ ਹੈ ਪਰ ਇਸ ਨਾਲ ਹੜ੍ਹਾਂ ਦਾ ਕੋਈ ਖਤਰਾ ਨਹੀਂ। ਸਰਕਾਰੀ ਸੂਤਰਾਂ ਮੁਤਾਬਕ ਭਾਖੜਾ ਡੈਮ ਤੋਂ ਪਾਣੀ ਛੱਡਣਾ ਘਟਾ ਦਿੱਤਾ ਗਿਆ ਹੈ। ਇਸ ਵੇਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1675 ਫੁੱਟ ਰਹਿ ਗਿਆ ਹੈ। ਇਸ ਨਾਲ ਪੰਜਾਬ ਨੂੰ ਵੱਡੀ ਰਾਹਤ ਮਿਲੀ ਹੈ। ਪਿੱਛੋਂ ਪਾਣੀ ਨਾ ਆਉਣ ਕਰਕੇ ਦਰਿਆਵਾਂ ਵਿੱਚ ਵੀ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਸਤਲੁਜ ਵਿੱਚ ਪਾਣੀ ਦਾ ਪੱਧਰ ਘਟਣ ਕਰਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਫ਼ਸਲਾਂ ਦਾ ਬਚਾਅ ਹੋ ਗਿਆ ਹੈ। ਬਿਆਸ ਤੇ ਰਾਵੀ ਵਿੱਚ ਵੀ ਪਾਣੀ ਦਾ ਪੱਧਰ ਘਟ ਗਿਆ ਹੈ। ਉਂਝ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿੰਦਗੀ ਲੀਹ ਉੱਪਰ ਆਉਣ ਨੂੰ ਅਜੇ ਕਾਫੀ ਸਮਾਂ ਲੱਗੇਗਾ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੇ ਮੁੜ-ਵਸੇਬੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਉੱਚ ਮਿਆਰੀ ਬੀਜ ਮੁਫ਼ਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਆਖਿਆ ਹੈ ਕਿ ਹੜ੍ਹਾਂ ਦੇ ਪਾਣੀ ਨਾਲ ਫ਼ਸਲਾਂ ਡੁੱਬਣ ਕਰਕੇ ਵੱਡਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕਣਕ ਦੇ ਬੀਜ ਸਮੇਂ ਸਿਰ ਸਪਲਾਈ ਕੀਤੇ ਜਾਣ। ਮੁੱਖ ਮੰਤਰੀ ਨੇ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਥੋੜ੍ਹੀ ਮਿਆਦ ਵਾਲੇ ਕਰਜ਼ਿਆਂ ਨੂੰ ਦਰਮਿਆਨੀ ਮਿਆਦ ਵਾਲੇ ਕਰਜ਼ੇ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਵੀ ਹੁਕਮ ਦਿੱਤੇ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲੀ ਹੱਦ ਕਰਜ਼ੇ ਨਵੇਂ ਸਿਰਿਓਂ ਦਿੱਤੇ ਜਾਣ। ਪੇਂਡੂ ਸੜਕਾਂ ਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਨੋਟਿਸ ਲੈਂਦਿਆਂ ਮੰਡੀ ਬੋਰਡ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਮੁਰੰਮਤ ਦਾ ਕੰਮ ਜੰਗੀ ਪੱਧਰ ’ਦੇ ਵਿੱਢਣ ਦੇ ਆਦੇਸ਼ ਦਿੱਤੇ। ਪਾਵਰਕੌਮ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਹੈ। ਸੂਬੇ ਦੇ ਨੌਂ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ 225 ਪਿੰਡਾਂ ਵਿੱਚ 61,000 ਪਿੰਡਾਂ ਦੀ ਦੇਖਭਾਲ ਲਈ 148 ਵਿਸ਼ੇਸ਼ ਵੈਟਰਨਰੀ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹਾਸਲ ਰਿਪੋਰਟਾਂ ਮੁਤਾਬਕ ਰਾਜ ਵਿੱਚ 125 ਵੱਡੇ ਪਸ਼ੂ (ਗਾਂਵਾਂ/ਮੱਝਾਂ ਤੇ ਹੋਰ) ਤੇ 8000 ਮੁਰਗੀਆਂ ਮਰੀਆਂ ਹਨ। ਪਸ਼ੂ ਪਾਲਣ ਵਿਭਾਗ ਨੇ ਮਰੇ ਹੋਏ ਪਸ਼ੂ ਧਨ ਲਈ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦੇਣ ਲਈ 91 ਲੱਖ ਰੁਪਏ ਸਮੇਤ ਲੋੜੀਂਦੀਆਂ ਦਵਾਈਆਂ, ਚਾਰਾ ਤੇ ਫੀਡ ਮੁਹੱਈਆ ਕਰਵਾਉਣ ਲਈ 22.11 ਕਰੋੜ ਦੀ ਵਿੱਤੀ ਸਹਾਇਤਾ ਮੰਗੀ ਹੈ। ਵੈਟਰਨਰੀ ਟੀਮਾਂ ਵੱਲੋਂ ਪਸ਼ੂਆਂ ਦੀ ਦੇਖਭਾਲ ਤੋਂ ਇਲਾਵਾ ਲੋੜੀਂਦੀਆਂ ਦਵਾਈਆਂ ਤੇ ਟੀਕਾਕਰਨ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget