Flood in Punjab: ਬਾਰਸ਼ ਨਾਲ ਤਬਾਹ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਾਜ਼ਾ ਦਿਆਂਗੇ: ਖੇਤਾਬਾੜੀ ਮੰਤਰੀ ਧਾਲੀਵਾਲ
Flood in Punjab: ਪੰਜਾਬ 'ਚ ਬਾਰਸ਼ ਨਾਲ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਜਾਇਜ਼ਾ ਲੈਂਦਿਆਂ ਕਿਹਾ ਕਿ ਜਲਦ ਤੋਂ ਜਲਦ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਏਗੀ
Flood in Punjab: ਪੰਜਾਬ 'ਚ ਬਾਰਸ਼ ਨਾਲ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਜਾਇਜ਼ਾ ਲੈਂਦਿਆਂ ਕਿਹਾ ਕਿ ਜਲਦ ਤੋਂ ਜਲਦ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਏਗੀ। ਉਨ੍ਹਾਂ ਕਿਹਾ ਕਿ ਜੋ ਨੁਕਸਾਨ ਕਿਸਾਨਾਂ ਦਾ ਹੋਇਆ ਹੈ, ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਾਜ਼ਾ ਦਿਆਂਗੇ।
ਦੱਸ ਦਈਏ ਕਿ ਮੁਕਤਸਰ, ਫਾਜਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਵਾਲੇ ਇਲਾਕਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰ ਸਕਦੇ ਹਨ।
ਦੱਸ ਦਈਏ ਕਿ ਮੌਨਸੂਨ ਦਾ ਮੀਂਹ ਕਹਿਰ ਬਣ ਕੇ ਵਰ੍ਹਿਆ ਹੈ। ਸੂਬੇ ਦੇ ਕਈ ਪਿੰਡਾਂ ਵਿੱਚ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਭਰ ਜਾਣ ਕਾਰਨ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਮਾਲ ਤੇ ਖੇਤੀ ਵਿਭਾਗ ਦੇ ਸੂਤਰਾਂ ਦੇ ਦਸਤਾਵੇਜ਼ੀ ਅੰਕੜਿਆਂ ਮੁਤਾਬਕ ਲੱਖਾਂ ਏਕੜ ਰਕਬਾ ਮੀਂਹ ਦੇ ਪਾਣੀ ਦੀ ਮਾਰ ਹੇਠ ਹੈ।
ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨਾਂ ਤੋਂ ਬਰਸਾਤ ਨਾ ਹੋਣ ਕਾਰਨ ਜਾਂ ਸਿਰਫ਼ ਪੌਣ-ਪਾਣੀ ਦੀ ਬਰਸਾਤ ਹੋਣ ਕਾਰਨ ਹੁੰਮਸ ਨਾਲ ਲੋਕ ਪ੍ਰੇਸ਼ਾਨ ਹਨ। ਨਮੀ ਦੇ ਨਾਲ-ਨਾਲ ਵਧਦਾ ਤਾਪਮਾਨ ਵੀ ਚਿੰਤਾ ਵਧਾ ਰਿਹਾ ਹੈ ਪਰ ਜਲਦੀ ਹੀ ਇਸ ਮੌਸਮ ਤੋਂ ਮੁੜ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਵਧਦੀ ਜਾ ਰਹੀ ਹੈ। ਮੰਗਲਵਾਰ ਸਵੇਰੇ ਦਿਨ ਦਾ ਘੱਟੋ-ਘੱਟ ਤਾਪਮਾਨ 29-30 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੰਗਲਵਾਰ ਸ਼ਾਮ ਤੱਕ ਵੱਧ ਤੋਂ ਵੱਧ ਤਾਪਮਾਨ 37 ਤੋਂ 39 ਡਿਗਰੀ ਦੇ ਵਿਚਕਾਰ ਪਹੁੰਚ ਸਕਦਾ ਹੈ। ਸੋਮਵਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਹੋਈ, ਜਿਸ ਤੋਂ ਬਾਅਦ ਹੁੰਮਸ ਨੇ ਲੋਕਾਂ ਨੂੰ ਹੋਰ ਗਰਮ ਕਰ ਦਿੱਤਾ।