ਪੜਚੋਲ ਕਰੋ

ਪੰਜਾਬ ਸਰਕਾਰ ਕਿਸਾਨਾਂ ਨੂੰ ਦੇਣਾ ਚਾਹੁੰਦੀ 46,000 ਰੁਪਏ ਏਕੜ ਮੁਆਵਜ਼ਾ, ਕੇਂਦਰੀ ਟੀਮ ਸਿਰਫ 12,000 ਲਈ ਮੰਨੀ

ਪੰਜਾਬ ਸਰਕਾਰ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੂੰ ਕਿਹਾ ਹੈ ਕਿ ਨੁਕਸਾਨ ਦੀ ਭਰਪਾਈ ਲਈ 1216.39 ਕਰੋੜ ਰੁਪਏ ਚਾਹੀਦੇ ਹਨ। ਦੂਜੇ ਪਾਸੇ ਕੇਂਦਰੀ ਟੀਮ ਨੇ ਕੋਈ ਹਾਮੀ ਨਾ ਭਰਦਿਆਂ ਕਿਹਾ ਹੈ ਕਿ ਇਸ ਬਾਰੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੀ ਗੱਲ ਕਰਨੀ ਪਏਗੀ। ਕੇਂਦਰੀ ਟੀਮ ਨੇ ਕਿਹਾ ਕਿ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਏਗਾ ਪਰ ਤੈਅ ਨਿਯਮਾਂ ਦੇ ਅੁਨਸਾਰ ਹੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੂੰ ਕਿਹਾ ਹੈ ਕਿ ਨੁਕਸਾਨ ਦੀ ਭਰਪਾਈ ਲਈ 1216.39 ਕਰੋੜ ਰੁਪਏ ਚਾਹੀਦੇ ਹਨ। ਦੂਜੇ ਪਾਸੇ ਕੇਂਦਰੀ ਟੀਮ ਨੇ ਕੋਈ ਹਾਮੀ ਨਾ ਭਰਦਿਆਂ ਕਿਹਾ ਹੈ ਕਿ ਇਸ ਬਾਰੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੀ ਗੱਲ ਕਰਨੀ ਪਏਗੀ। ਕੇਂਦਰੀ ਟੀਮ ਨੇ ਕਿਹਾ ਕਿ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਏਗਾ ਪਰ ਤੈਅ ਨਿਯਮਾਂ ਦੇ ਅੁਨਸਾਰ ਹੀ। ਦਰਅਸਲ ਪੰਜਾਬ ਸਰਕਾਰ ਨੇ ਕੇਂਦਰੀ ਟੀਮ ਕੋਲ ਮੰਗ ਉਠਾਈ ਕਿ ਜਿਨ੍ਹਾਂ ਕਿਸਾਨਾਂ ਦੀ ਪੂਰੀ ਫ਼ਸਲ ਬਰਬਾਦ ਹੋ ਗਈ ਹੈ, ਉਨ੍ਹਾਂ ਨੂੰ ਪ੍ਰਤੀ ਏਕੜ 46,000 ਰੁਪਏ ਏਕੜ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਹੜ੍ਹ ਦੇਰੀ ਨਾਲ ਆਉਣ ਕਰਕੇ ਕਿਸਾਨ ਦੁਬਾਰਾ ਫਸਲ ਵੀ ਨਹੀਂ ਬੀਜ ਸਕੇ। ਇਸ ਤੋਂ ਇਲਾਵਾ ਖੇਤੀ ਲਾਗਤ ਵੀ ਕਾਫੀ ਵੱਧ ਹੈ। ਦੂਜੇ ਪਾਸੇ ਕੇਂਦਰੀ ਟੀਮ ਨੇ ਨਿਯਮਾਂ ਦਾ ਹਵਾਲਾ ਦਿੰਦਿਆਂ ਸਪਸ਼ਟ ਕੀਤਾ ਕਿ ਕਿਸਾਨਾਂ ਨੂੰ ਪ੍ਰਤੀ ਏਕੜ 12,000 ਰੁਪਏ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਇਸ ਤੋਂ ਵੱਧ ਲਈ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਪਏਗੀ। ਕੇਂਦਰੀ ਟੀਮ ਨੇ ਸਪਸ਼ਟ ਕਿਹਾ ਹੈ ਕਿ ਜੇ ਪੰਜਾਬ ਸਰਕਾਰ ਨੇ ਨਿਯਮਾਂ ਤੋਂ ਵੱਧ ਮੁਆਵਜ਼ਾ ਜਾਂ ਪੈਕੇਜ ਲੈਣਾ ਹੈ ਤਾਂ ਉਸ ਬਾਰੇ ਕੇਂਦਰ ਸਰਕਾਰ ਕੋਲ ਵੱਖਰੇ ਤੌਰ ’ਤੇ ਮੰਗ ਕਰਨੀ ਪਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਅਨੁਜ ਸ਼ਰਮਾ ਅਗਵਾਈ ਵਿਚ ਸੱਤ ਮੈਂਬਰੀ ਕੇਂਦਰੀ ਟੀਮ ਨੇ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੌਰਾ ਕਰਨ ਤੋਂ ਪਹਿਲਾਂ ਮੁਹਾਲੀ ਦੇ ਆਈਐਸਬੀ ਵਿੱਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ। ਸਰਕਾਰੀ ਰਿਪੋਰਟ ਮੁਤਾਬਕ ਸਤਲੁਜ, ਬਿਆਸ ਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨ ਤਾਰਨ ਵਿਚ ਵੱਡੇ ਪੱਧਰ ’ਤੇ ਨੁਕਸਾਨ ਝੱਲਣਾ ਪਿਆ ਹੈ। ਕੇਂਦਰੀ ਟੀਮ ਨੂੰ ਦਿੱਤੇ ਮੰਗ ਪੱਤਰ ਵਿੱਚ ਪੰਜਾਬ ਵੱਲੋਂ ਜੋ ਅਨੁਮਾਨਤ ਨੁਕਸਾਨ ਦਰਸਾਇਆ ਗਿਆ ਹੈ, ਉਸ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ 66.07 ਕਰੋੜ ਰੁਪਏ, ਬਿਜਲੀ ਵਿਭਾਗ ਵੱਲੋਂ 5.37 ਕਰੋੜ ਰੁਪਏ, ਪੀਡਬਲਿਊਡੀ (ਬੀਐਂਡਆਰ) ਵੱਲੋਂ 172.83 ਕਰੋੜ ਰੁਪਏ, ਪੇਂਡੂ ਵਿਕਾਸ ਵਿਭਾਗ ਵੱਲੋਂ 38.72 ਕਰੋੜ ਰੁਪਏ, ਵਿਕਾਸ ਵਿਭਾਗ ਵੱਲੋਂ 577.7 ਕਰੋੜ ਰੁਪਏ, ਸਿਹਤ ਵਿਭਾਗ ਵੱਲੋਂ 72.64 ਕਰੋੜ ਰੁਪਏ, ਸਥਾਨਕ ਸਰਕਾਰਾਂ ਵਿਭਾਗ ਵੱਲੋਂ 57.07 ਕਰੋੜ ਰੁਪਏ, ਪਸ਼ੂ ਪਾਲਣ ਵਿਭਾਗ ਵੱਲੋਂ 23.45 ਕਰੋੜ ਰੁਪਏ, ਜਲ ਸਰੋਤ ਵਿਭਾਗ ਵੱਲੋਂ 202.54 ਕਰੋੜ ਰੁਪਏ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 2.84 ਕਰੋੜ ਰੁਪਏ ਦੀ ਰਿਪੋਰਟ ਪੇਸ਼ ਕੀਤੀ ਗਈ ਹੈ। ਫਸਲਾਂ ਦਾ 559.28 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget