Flood in Punjab: ਪੰਜਾਬ ਤੋਂ ਮੁੜਦਿਆਂ ਹੀ ਪੀਐਮ ਮੋਦੀ ਨੇ ਵੀਡੀਓ ਸ਼ੇਅਰ ਕਰਕੇ ਕੀਤਾ ਵੱਡਾ ਦਾਅਵਾ, ਪੰਜਾਬੀਆਂ ਬਾਰੇ ਕਹੀ ਵੱਡੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਮਗਰੋਂ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਪੰਜਾਬ ਤੋਂ ਦਿੱਲੀ ਪਰਤ ਕੇ ਕਿਹਾ ਹੈ ਕਿ ਇਸ ਔਖੀ ਘੜੀ ਵਿੱਚ ਕੋਈ ਵੀ ਨਾਗਰਿਕ ਅਜਿਹਾ ਨਾ ਸਮਝੇ ਕਿ ਉਨ੍ਹਾਂ ਦਾ ਹਾਲ ਪੁੱਛਣ ਵਾਲਾ ਕੋਈ ਨਹੀਂ

Flood in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਮਗਰੋਂ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਪੰਜਾਬ ਤੋਂ ਦਿੱਲੀ ਪਰਤ ਕੇ ਕਿਹਾ ਹੈ ਕਿ ਇਸ ਔਖੀ ਘੜੀ ਵਿੱਚ ਕੋਈ ਵੀ ਨਾਗਰਿਕ ਅਜਿਹਾ ਨਾ ਸਮਝੇ ਕਿ ਉਨ੍ਹਾਂ ਦਾ ਹਾਲ ਪੁੱਛਣ ਵਾਲਾ ਕੋਈ ਨਹੀਂ ਹੈ। ਪੀਐਮ ਮੋਦੀ ਨੇ ਇਹ ਦਾਅਵਾ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕੀਤਾ ਹੈ। ਉਨ੍ਹਾਂ ਨੇ ਇਸ ਪੋਸਟ ਜ਼ਰੀਏ ਉਨ੍ਹਾਂ ਲੋਕਾਂ ਨੂੰ ਜਵਾਬ ਦੇਣ ਦੇ ਕੋਸ਼ਿਸ਼ ਕੀਤੀ ਹੈ ਜੋ ਦਾਅਵਾ ਕਰ ਰਹੇ ਹਨ ਕਿ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਹੈ ਪਰ ਪੀਐਮ ਮੋਦੀ ਖਾਮੋਸ਼ ਹਨ।
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਯਾਨੀ ਮੰਗਲਵਾਰ ਨੂੰ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਡੀਆਰਐਫ ਤੇ ਐਨਡੀਆਰਐਫ ਦੇ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੇ ਸੁਰੱਖਿਆ ਦੇ ਕੰਮ ਵਿੱਚ ਲੱਗੇ ਇਨ੍ਹਾਂ ਕਰਮਚਾਰੀਆਂ ਦੇ ਤਜ਼ਰਬਿਆਂ ਬਾਰੇ ਜਾਣਿਆ ਸੀ ਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਸੀ।
ਇਸ ਮਗਰੋਂ ਮੰਗਲਵਾਰ ਰਾਤ ਲਗਪਗ 9 ਵਜੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਵੀਡੀਓ ਸਾਂਝਾ ਕੀਤਾ। ਇਹ ਵੀਡੀਓ 1 ਮਿੰਟ 12 ਸਕਿੰਟ ਲੰਬਾ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਕਿਸੇ ਵੀ ਨਾਗਰਿਕ ਨੂੰ ਇਹ ਨਾ ਲੱਗਾ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਵਾਲਾ ਕੋਈ ਨਹੀਂ। ਉਨ੍ਹਾਂ ਦਾ ਹੱਥ ਫੜਨ ਵਾਲਾ ਕੋਈ ਨਹੀਂ। ਅਜਿਹੇ ਸਮੇਂ ਹੀ ਲੋਕਾਂ ਨੂੰ ਸਰਕਾਰ ਦੀ ਲੋੜ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਪੂਰੀ ਸੰਵੇਦਨਸ਼ੀਲਤਾ ਤੇ ਸਿਸਟਮ ਵਿੱਚ ਕੰਮ ਕੀਤਾ ਜਾਣਾ ਚਾਹੀਦਾ ਹੈ।
View this post on Instagram
ਜਾਰੀ ਵੀਡੀਓ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਹੈਲੀਕਾਪਟਰ ਵਿੱਚ ਬੈਠੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਕਹਿੰਦੇ ਹਨ ਕਿ ਭਾਰਤ ਸਰਕਾਰ ਪੂਰੀ ਤਰ੍ਹਾਂ ਸੂਬੇ ਦੇ ਨਾਲ ਹੈ। ਕਦਮ ਨਾਲ ਕਦਮ ਤੇ ਮੋਢੇ ਨਾਲ ਮੋਢਾ ਜੋੜ ਕੇ ਜੋ ਹਰ ਕੋਸ਼ਿਸ਼ ਕੀਤੀ ਜਾਵੇਗੀ। ਵੀਡੀਓ ਵਿੱਚ ਦੂਜਾ ਦ੍ਰਿਸ਼ ਇੱਕ ਮੀਟਿੰਗ ਦਾ ਹੈ। ਇਸ ਵਿੱਚ ਉਹ ਕਹਿੰਦੇ ਹਨ ਕਿ ਉਹ ਪੰਜਾਬ ਨੂੰ 1600 ਕਰੋੜ ਰਾਹਤ ਦੇਣਗੇ ਤਾਂ ਜੋ ਉਹ ਉਹ ਕੰਮ ਕਰ ਸਕਣ ਜੋ ਉਨ੍ਹਾਂ ਨੂੰ ਤੁਰੰਤ ਕਰਨਾ ਹੈ। ਭਾਰਤ ਸਰਕਾਰ ਆਪਣੀਆਂ ਯੋਜਨਾਵਾਂ ਨਾਲ ਸਾਰੇ ਵਿਸ਼ਿਆਂ ਵਿੱਚ ਜੋ ਵੀ ਕਰ ਸਕਦੀ ਹੈ, ਉਸ ਨੂੰ ਪਹਿਲ ਦੇ ਕੇ ਪੂਰਾ ਕੀਤਾ ਜਾਵੇਗਾ।
ਤੀਜਾ ਦ੍ਰਿਸ਼ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣ ਦਾ ਹੈ। ਇਸ ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਥੋੜ੍ਹਾ ਪਿੱਛੇ ਬਿਠਾਇਆ ਗਿਆ ਹੈ। ਜਿਵੇਂ ਹੀ ਉਹ ਉੱਥੇ ਪਹੁੰਚਦੇ ਹਨ ਪ੍ਰਧਾਨ ਮੰਤਰੀ ਕਹਿੰਦੇ ਹਨ ਨੇੜੇ ਆਓ, ਮੈਂ ਸਿਰਫ਼ ਤੁਹਾਡੇ ਲਈ ਆਇਆ ਹਾਂ। ਫਿਰ ਇੱਕ ਕਿਸਾਨ ਖੜ੍ਹਾ ਹੋ ਕੇ ਕਹਿੰਦਾ ਹੈ, ਜਿਵੇਂ ਪਰਮਾਤਮਾ ਸਾਰੀ ਦੁਨੀਆ ਦਾ ਮਾਲਕ ਹੈ, ਤੁਸੀਂ ਭਾਰਤ ਦੇ ਮਾਲਕ ਹੋ। ਉਹ ਹੱਥ ਵਿੱਚ ਇੱਕ ਕਲਮ ਲੈ ਕੇ ਕਹਿੰਦਾ ਹੈ ਕਿ ਮੈਂ ਤੁਹਾਨੂੰ ਇਹ ਛੋਟੀ ਜਿਹੀ ਚੀਜ਼ ਤੋਹਫ਼ੇ ਵਜੋਂ ਦੇ ਰਿਹਾ ਹਾਂ। ਇਸ ਨਾਲ ਪੰਜਾਬ ਦਾ ਲੇਖ (ਕਿਸਮਤ) ਲਿਖ ਦਿਓ। ਫਿਰ ਉਹ ਪ੍ਰਧਾਨ ਮੰਤਰੀ ਨੂੰ ਕਲਮ ਸੌਂਪਦਾ ਹੈ। ਕਲਮ ਫੜ ਕੇ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਇਹ ਤੁਹਾਡਾ ਪਿਆਰਾ ਹੈ।
ਇਸ ਦੇ ਨਾਲ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਖਰਾਬ ਹੋਈ ਝੋਨੇ ਦੀ ਫਸਲ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ। ਚੌਥੇ ਦ੍ਰਿਸ਼ ਵਿੱਚ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਕਿਸੇ ਵੀ ਨਾਗਰਿਕ ਨੂੰ ਇਹ ਮਹਿਸੂਸ ਨਹੀਂ ਹੋਣਾ ਚਾਹੀਦਾ ਕਿ ਕੋਈ ਮੇਰੇ ਬਾਰੇ ਪੁੱਛਣ ਵਾਲਾ ਨਹੀਂ ਹੈ, ਕੋਈ ਮੇਰਾ ਹੱਥ ਫੜਨ ਵਾਲਾ ਨਹੀਂ ਹੈ। ਇਹ ਉਹ ਸਮਾਂ ਹੈ ਜਦੋਂ ਲੋਕਾਂ ਨੂੰ ਸਰਕਾਰ ਦੀ ਲੋੜ ਹੁੰਦੀ ਹੈ। ਇਸ ਲਈ ਸਿਸਟਮ ਨੂੰ ਬਹੁਤ ਸੰਵੇਦਨਸ਼ੀਲਤਾ ਨਾਲ ਕੰਮ ਕਰਨਾ ਚਾਹੀਦਾ ਹੈ।






















