Flood in Punjab: ਹਿਮਾਚਲ 'ਚ ਬਾਰਸ਼ ਦਾ ਕਹਿਰ, ਪੰਜਾਬ 'ਚ ਹੜ੍ਹਾਂ ਦਾ ਖਤਰਾ, ਪੰਡੋਹ ਡੈਮ ਦੇ ਗੇਟ ਖੋਲ੍ਹੇ
Flood in Punjab: ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਦੇ ਕਹਿਰ ਨਾਲ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਬੇਸ਼ੱਕ ਪੰਜਾਬ ਵਿਚਲੇ ਡੈਮਾਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਪਰ ਪ੍ਰਸਾਸ਼ਨ ਨੇ ਫਲੱਡ ਗੇਟ ਖੋਲ੍ਹ ਦਿੱਤੇ ਹਨ...

Flood in Punjab: ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਦੇ ਕਹਿਰ ਨਾਲ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਬੇਸ਼ੱਕ ਪੰਜਾਬ ਵਿਚਲੇ ਡੈਮਾਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਪਰ ਪ੍ਰਸਾਸ਼ਨ ਨੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਸੋਮਵਾਰ ਨੂੰ ਪੰਡੋਹ ਡੈਮ ਦੇ 5 ਗੇਟ ਖੋਲ੍ਹੇ ਗਏ। ਬੀਬੀਐਮਬੀ ਪ੍ਰਸ਼ਾਸਨ ਨੇ ਡੈਮ ਤੋਂ ਬਿਆਸ ਦਰਿਆ ਵਿੱਚ 42 ਹਜ਼ਾਰ ਕਿਊਸਿਕ ਪਾਣੀ ਛੱਡਿਆ। ਡੈਮ ਦਾ ਪਾਣੀ ਦਾ ਪੱਧਰ ਲਗਪਗ 2920 ਫੁੱਟ ਦਰਜ ਕੀਤਾ ਗਿਆ, ਜੋ ਅਜੇ ਵੀ 2941 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਡੋਹ ਡੈਮ ਦੇ ਸਾਰੇ ਪੰਜ ਗੇਟ ਖੋਲ੍ਹਣ ਤੋਂ ਬਾਅਦ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਅਜਿਹੀ ਸਥਿਤੀ ਵਿੱਚ ਬੀਬੀਐਮਬੀ ਪ੍ਰਬੰਧਨ ਨੇ ਲੋਕਾਂ ਨੂੰ ਬਿਆਸ ਦਰਿਆ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਇਸ ਵਾਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋਣ ਦੇ ਬਾਵਜੂਦ ਤੱਕ ਡੈਮਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਨਹੀਂ ਪਹੁੰਚਿਆ। ਇਸ ਲਈ ਹੁਣ ਤੱਕ ਹੜ੍ਹਾਂ ਤੋਂ ਬਚਾਅ ਰਿਹਾ ਹੈ।
ਉਧਰ, ਅੱਜ (22 ਜੁਲਾਈ) ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ 24 ਜੁਲਾਈ ਤੱਕ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਿਜਲੀ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਇਸ ਮੁਤਾਬਕ 22 ਜੁਲਾਈ ਲਈ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 23 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 24 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 25 ਜੁਲਾਈ ਨੂੰ ਮੌਸਮ ਆਮ ਰਹਿਣ ਦੀ ਉਮੀਦ ਹੈ।
ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 5.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 96 ਮਿਲੀਮੀਟਰ, ਲੁਧਿਆਣਾ ਵਿੱਚ 10.6 ਮਿਲੀਮੀਟਰ, ਪਠਾਨਕੋਟ ਵਿੱਚ 17 ਮਿਲੀਮੀਟਰ, ਮੁਹਾਲੀ ਵਿੱਚ 10 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















