ਪੜਚੋਲ ਕਰੋ

Flood in Punjab: ਪੰਜਾਬ ਤੋਂ ਅਜੇ ਨਹੀਂ ਟਲੀ ਆਫਤ! ਮੌਸਮ ਵਿਭਾਗ ਵੱਲੋਂ ਰੈੱਡ ਅਲਰਟ, ਇਨ੍ਹਾਂ ਇਲਾਕਿਆਂ 'ਚ ਖਤਰਾ

ਪੰਜਾਬ ਵਿੱਚ ਅੱਜ ਵੀ ਬਾਰਸ਼ ਦਾ ਕਹਿਰ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਮੀਂਹ ਲਈ ਰੈੱਡ ਅਲਰਟ ਤੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪਹਾੜਾਂ,....

Flood in Punjab: ਪੰਜਾਬ ਵਿੱਚ ਅੱਜ ਵੀ ਬਾਰਸ਼ ਦਾ ਕਹਿਰ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਮੀਂਹ ਲਈ ਰੈੱਡ ਅਲਰਟ ਤੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪਹਾੜਾਂ ਵਿੱਚ ਮੀਂਹ ਨਾ ਰੁਕਿਆ ਤਾਂ ਪੰਜਾਬ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 7 ਸਤੰਬਰ ਤੱਕ ਪੰਜਾਬ ਵਿੱਚ ਬਾਰਸ਼ ਵਾਲਾ ਮੌਸਮ ਰਹੇਗਾ। ਹੁਣ ਤੱਕ ਪੰਜਾਬ ਵਿੱਚ 470 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਮਾਨਸੂਨ ਸੀਜ਼ਨ ਵਿੱਚ ਆਮ ਨਾਲੋਂ 30 ਪ੍ਰਤੀਸ਼ਤ ਵੱਧ ਹੈ। ਹਿਮਾਚਲ ਵਿੱਚ ਵੀ ਹੁਣ ਤੱਕ 834 ਮਿਲੀਮੀਟਰ ਮੀਂਹ ਪਿਆ ਹੈ, ਜੋ ਆਮ ਨਾਲੋਂ 36 ਪ੍ਰਤੀਸ਼ਤ ਵੱਧ ਹੈ। 

ਮੌਸਮ ਵਿਭਾਗ ਵੱਲੋਂ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਡੇਰਾਬੱਸੀ, ਰਾਮਪੁਰਾ ਫੂਲ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ,  ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਤੇ ਧਾਰ ਕਲਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ

ਦੱਸ ਦਈਏ ਕਿ ਇਸ ਵੇਲੇ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੁਹਾਲੀ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਮੀਂਹ ਲਈ ਔਰੰਜ ਅਲਰਟ ਅੱਜ ਵੀ ਲਾਗੂ ਹੈ। ਇਸ ਦੇ ਨਾਲ ਹੀ ਭਾਖੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 5 ਫੁੱਟ ਹੇਠਾਂ ਹੈ।

ਭਾਖੜਾ ਡੈਮ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਸੋਮਵਾਰ ਸਵੇਰੇ ਪਾਣੀ ਦਾ ਪੱਧਰ 1675.08 ਫੁੱਟ 'ਤੇ ਪਹੁੰਚ ਗਿਆ, ਜੋ 1680 ਫੁੱਟ ਦੀ ਵੱਧ ਤੋਂ ਵੱਧ ਸੀਮਾ ਤੋਂ ਸਿਰਫ਼ 5 ਫੁੱਟ ਹੇਠਾਂ ਹੈ। ਸਤਲੁਜ ਦਰਿਆ ਤੋਂ ਪਾਣੀ ਦਾ ਪ੍ਰਵਾਹ 1.9 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ, ਜੋ ਪਿਛਲੇ ਕਈ ਦਿਨਾਂ ਨਾਲੋਂ ਤਿੰਨ ਗੁਣਾ ਵੱਧ ਹੈ। ਡਿਸਚਾਰਜ ਲਗਪਗ 53,000 ਕਿਊਸਿਕ ਸੀ, ਪਰ ਪ੍ਰਵਾਹ ਡਿਸਚਾਰਜ ਤੋਂ ਬਹੁਤ ਜ਼ਿਆਦਾ ਸੀ, ਜਿਸ ਕਾਰਨ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ।

ਪੋਂਗ ਦੀ ਵੱਧ ਤੋਂ ਵੱਧ ਸੀਮਾ 1390 ਫੁੱਟ ਹੈ। ਪਿਛਲੇ ਹਫ਼ਤੇ ਪਾਣੀ ਦਾ ਪੱਧਰ 1394 ਫੁੱਟ ਤੱਕ ਵਧ ਗਿਆ। ਹਾਲਾਂਕਿ ਸੋਮਵਾਰ ਨੂੰ ਪਾਣੀ ਦਾ ਪੱਧਰ ਥੋੜ੍ਹਾ ਘੱਟ ਕੇ 1390.36 ਫੁੱਟ ਹੋ ਗਿਆ। ਇਸ ਸਮੇਂ ਦੌਰਾਨ ਡਿਸਚਾਰਜ ਲਗਪਗ 1.1 ਲੱਖ ਕਿਊਸਿਕ ਦਰਜ ਕੀਤਾ ਗਿਆ। ਰਣਜੀਤ ਸਾਗਰ ਡੈਮ ਵਿੱਚ ਪਾਣੀ ਪਿਛਲੇ ਹਫ਼ਤੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਸੀ ਤੇ ਅਜੇ ਵੀ ਗੰਭੀਰ ਸਥਿਤੀ ਵਿੱਚ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget