ਪੜਚੋਲ ਕਰੋ

Flood in Punjab: ਤੀਜੀ ਵਾਰ ਹੜ੍ਹਾਂ ਦਾ ਖਤਰਾ! ਡੈਮਾਂ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹ ਜਾ ਸਕਦੇ ਫਲੱਡ ਗੇਟ

Punjab Flood: ਦਰਿਆਵਾਂ ਨੇੜਲੇ ਪਿੰਡਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਵੀ ਤਿਆਰੀਆਂ ਵਿੱਚ ਜੁੱਟ ਗਈਆਂ ਹਨ। ਇਸ ਸਭ ਵਿਚਾਲੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।

Flood in Punjab: ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦੀ ਮਾਰ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਪੈ ਰਹੇ ਮੀਂਹ ਕਾਰਨ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਰਿਆਵਾਂ ਨੇੜਲੇ ਪਿੰਡਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਵੀ ਤਿਆਰੀਆਂ ਵਿੱਚ ਜੁੱਟ ਗਈਆਂ ਹਨ। ਇਸ ਸਭ ਵਿਚਾਲੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।

ਦਰਅਸਲ ਪਹਾੜਾਂ ’ਤੇ ਪਏ ਮੀਂਹ ਕਾਰਨ ਪੰਜਾਬ ਹੁਣ ਹਾਈ ਅਲਰਟ ’ਤੇ ਹੈ। ਡੈਮਾਂ ਵਿੱਚ ਪਹਾੜਾਂ ਤੋਂ ਪਾਣੀ ਦੀ ਆਮਦ ’ਚ ਇਕਦਮ ਵਾਧਾ ਹੋ ਗਿਆ ਹੈ। ਇਸ ਗੱਲ ਦਾ ਡਰ ਹੈ ਕਿ ਪਿਛਲੇ ਦਿਨਾਂ ਵਾਂਗ ਪਹਾੜਾਂ ਤੋਂ ਅਣਕਿਆਸੀ ਮਾਤਰਾ ’ਚ ਡੈਮਾਂ ਵਿੱਚ ਪਾਣੀ ਆਇਆ ਤਾਂ ਹੜ੍ਹਾਂ ਦੇ ਨਵੇਂ ਖ਼ਤਰੇ ਨੂੰ ਟਾਲਣਾ ਮੁਸ਼ਕਲ ਹੋ ਜਾਵੇਗਾ। 

ਦੱਸ ਦਈਏ ਕਿ ਪੰਜਾਬ ਵਿੱਚ 9 ਤੇ 10 ਜੁਲਾਈ ਨੂੰ ਆਏ ਹੜ੍ਹ ਕਾਰਨ ਹਾਲਾਤ ਅਜੇ ਸੰਭਲੇ ਨਹੀਂ ਸਨ ਕਿ ਦੂਸਰੇ ਹੜ੍ਹ ਨੇ ਹੱਲਾ ਬੋਲ ਦਿੱਤਾ ਸੀ। ਹੁਣ ਜਦੋਂ ਦੂਸਰੇ ਹੜ੍ਹਾਂ ਦਾ ਪਾਣੀ ਘਟਣਾ ਸ਼ੁਰੂ ਹੋਇਆ ਹੈ ਤਾਂ ਡੈਮਾਂ ਵਿੱਚ ਵਧੇ ਪਾਣੀ ਨੇ ਨਵਾਂ ਖ਼ਤਰਾ ਖੜ੍ਹਾ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਂਦੇ ਤਿੰਨ-ਚਾਰ ਦਿਨ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਮੋਗਾ, ਪਟਿਆਲਾ, ਰੋਪੜ ਤੇ ਤਰਨ ਤਾਰਨ ਵਿਚ ਮੀਂਹ ਪਿਆ ਹੈ। 

ਇਸ ਦੇ ਨਾਲ ਹੀ ਡੈਮਾਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਵੱਲ ਮੁੜ ਵਧਣ ਲੱਗਾ ਹੈ। ਪਿਛਲੇ ਦਿਨਾਂ ਵਿਚ ਡੈਮਾਂ ਤੋਂ ਪਾਣੀ ਛੱਡ ਕੇ ਪਾਣੀ ਦਾ ਪੱਧਰ ਕਾਫ਼ੀ ਘਟਾਇਆ ਗਿਆ ਸੀ ਤਾਂ ਜੋ ਪਹਾੜਾਂ ’ਚੋਂ ਆਉਣ ਵਾਲੇ ਨਵੇਂ ਪਾਣੀ ਨੂੰ ਝੱਲਿਆ ਜਾ ਸਕੇ। ਭਾਖੜਾ ਡੈਮ ਵਿੱਚ ਕਰੀਬ ਦੋ ਫੁੱਟ ਪਾਣੀ ਦਾ ਪੱਧਰ ਵਧ ਗਿਆ। ਬੁੱਧਵਾਰ ਨੂੰ ਪਾਣੀ ਦਾ ਪੱਧਰ 1674.18 ਫੁੱਟ ’ਤੇ ਪਹੁੰਚ ਗਿਆ ਸੀ। ਕੁਝ ਦਿਨ ਪਹਿਲਾਂ ਭਾਖੜਾ ਡੈਮ ਦਾ ਪਾਣੀ 1678.6 ਫੁੱਟ ਨੂੰ ਛੂਹ ਗਿਆ ਸੀ। ਭਾਖੜਾ ਡੈਮ ਵਿੱਚ ਬੁੱਧਵਾਰ ਨੂੰ ਪਹਾੜਾਂ ’ਚੋਂ 1.28 ਲੱਖ ਕਿਊਸਿਕ ਪਾਣੀ ਆਇਆ ਜਿਸ ਦੀ ਮਾਤਰਾ ਦੋ ਦਿਨ ਪਹਿਲਾਂ ਸਿਰਫ਼ 36 ਹਜ਼ਾਰ ਕਿਊਸਿਕ ਰਹਿ ਗਈ ਸੀ। 

ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1390.9 ਫੁੱਟ ’ਤੇ ਪਹੁੰਚ ਗਿਆ ਜੋ ਇੱਕ ਦਿਨ ਪਹਿਲਾਂ 1389.65 ਫੁੱਟ ਸੀ। ਪੌਂਗ ਡੈਮ ਵਿੱਚ ਪਹਾੜਾਂ ਤੋਂ ਪਾਣੀ ਦੀ ਮਾਤਰਾ ਬੁੱਧਵਾਰ ਦੁਪਹਿਰ ਤੋਂ ਪਹਿਲਾਂ 1.93 ਲੱਖ ਕਿਊਸਿਕ ’ਤੇ ਪਹੁੰਚ ਗਈ ਸੀ ਜੋ ਤਿੰਨ ਵਜੇ ਮੁੜ 1.38 ਲੱਖ ਕਿਊਸਿਕ ’ਤੇ ਆ ਗਈ। ਦੋ ਦਿਨ ਪਹਿਲਾਂ ਪੌਂਗ ਡੈਮ ਵਿੱਚ ਪਾਣੀ ਦੀ ਆਮਦ 23 ਹਜ਼ਾਰ ਕਿਊਸਿਕ ਹੀ ਸੀ।

ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਪਾਣੀ 67340 ਕਿਊਸਿਕ ਤੇ ਭਾਖੜਾ ਡੈਮ ਤੋਂ ਸਤਲੁਜ ਵਿੱਚ 58400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਹਾੜਾਂ ਤੋਂ ਪਾਣੀ ਦੀ ਮਾਤਰਾ ਜ਼ਿਆਦਾ ਵਧਦੀ ਹੈ ਤਾਂ ਡੈਮਾਂ ’ਚੋਂ ਮੁੜ ਵੱਧ ਪਾਣੀ ਛੱਡਣਾ ਮਜਬੂਰੀ ਬਣ ਜਾਵੇਗਾ ਜਿਸ ਨਾਲ ਪੰਜਾਬ ਨੂੰ ਮੁੜ ਨਵਾਂ ਡੋਬਾ ਝੱਲਣਾ ਪੈ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget