ਪੜਚੋਲ ਕਰੋ

ਪੰਜਾਬ 'ਚ ਹੁਣ ਹੜ੍ਹ ਦਾ ਕਹਿਰ, ਫ਼ਸਲਾਂ ਦਾ ਭਾਰੀ ਨੁਕਸਾਨ, ਕੈਪਟਨ ਨੇ ਦਿੱਤੇ ਗਿਰਦਾਵਰੀ ਦੇ ਹੁਕਮ

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਪਾਣੀ ਦੇ ਨਿਕਾਸ ਲਈ ਤਰਨ ਤਾਰਨ ਦੀ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਡਰੇਨੇਜ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਤੁਰੰਤ ਭੇਜਣ।

ਚੰਡੀਗੜ੍ਹ: ਦੇਸ਼ ਭਰ ਵਿੱਚ ਬਾਰਸ਼ ਦਾ ਕਹਿਰ ਹੈ। ਪੰਜਾਬ ਵਿੱਚ ਵੀ ਬਾਰਸ਼ ਜਾਰੀ ਹੈ। ਤਰਨ ਤਾਰਨ ਜ਼ਿਲ੍ਹੇ ’ਚ ਤਾਂ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ। ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਕਸੂਰ ਨਾਲੇ ਵਿੱਚ ਆਏ ਹੜ੍ਹ ਕਾਰਨ ਕਈ ਘਰਾਂ ਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਇਹ ਜਾਣਕਾਰੀ ਮਿਲਣ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਨਿੱਚਰਵਾਰ ਨੂੰ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਵਿੱਚ ਮਕਾਨਾਂ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਵਾਰੀ ਦੇ ਹੁਕਮ ਜਾਰੀ ਕੀਤੇ।

ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਪਾਣੀ ਦੇ ਨਿਕਾਸ ਲਈ ਤਰਨ ਤਾਰਨ ਦੀ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਡਰੇਨੇਜ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਤੁਰੰਤ ਭੇਜਣ।

ਮੁੱਖ ਮੰਤਰੀ ਨੇ ਟੀਮ ਨੂੰ ਇਹ ਵੀ ਹਦਾਇਤ ਕੀਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਅਧਾਰ ’ਤੇ ਰਾਹਤ ਕਾਰਜ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਹੋਰ ਮੀਂਹ ਪੈਂਣ ਦੀ ਹਾਲਤ ’ਚ ਨੁਕਸਾਨ ਤੋਂ ਬਚਿਆ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਪਣੀਆਂ ਰਾਹਤ ਤੇ ਮੁੜ ਵਸੇਬਾ ਟੀਮਾਂ ਨੂੰ ਤਿਆਰ ਰੱਖਣ।

ਉਧਰ, ਰਾਜਧਾਨੀ ਦਿੱਲੀ ਵਿੱਚ ਫਿਲਹਾਲ ਮੀਂਹ ਰੁਕ ਗਿਆ ਹੈ ਪਰ ਨੀਂਵੇਂ ਇਲਾਕਿਆਂ ’ਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਨੂੰ ਡਾਢੀਆਂ ਸਮੱਸਿਆਵਾਂ ਪੇਸ਼ ਆ ਰਹੀਆ ਹਨ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੈੱਟ ਅਨੁਸਾਰ, ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਤੇ ਪੂਰਬੀ ਰਾਜਸਥਾਨ ਦੇ ਨਾਲ ਇੱਕ ਚੱਕਰਵਾਤੀ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ।

ਦੂਜੇ ਪਾਸੇ, ਮੌਨਸੂਨ ਇਸ ਵੇਲੇ ਬੀਕਾਨੇਰ, ਕੋਟਾ, ਗੁਣਾ, ਸਿੱਧੀ, ਅੰਬਿਕਾਪੁਰ, ਪੁਰੀ ਵਿੱਚੋਂ ਲੰਘ ਰਿਹਾ ਹੈ ਤੇ ਫਿਰ ਪੂਰਬੀ ਮੱਧ ਬੰਗਾਲ ਦੀ ਖਾੜੀ ਦੇ ਪਾਰ ਦੱਖਣ-ਪੂਰਬ ਵੱਲ ਵਧ ਰਿਹਾ ਹੈ। ਇਹੋ ਕਾਰਨ ਹੈ ਕਿ ਉੱਤਰੀ ਭਾਰਤ ’ਚ ਹਾਲੇ ਹੋਰ ਮੀਂਹ ਪੈਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅੱਜ ਐਤਵਾਰ ਲਈ ਵੀ ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget