Floods In Punjab: ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ IPS ਅਫਸਰ, ਕਰ ਦਿੱਤਾ ਵੱਡਾ ਐਲਾਨ
ਪੰਜਾਬ ਵਿੱਚ ਹੜ੍ਹ ਕਾਰਨ ਬਣੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਹੁਣ ਰਾਜ ਦੇ IPS ਅਫਸਰ ਵੀ ਮਦਦ ਲਈ ਅੱਗੇ ਆਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਈਪੀਐਸ ਅਧਿਕਾਰੀ ਆਪਣਾ ਇੱਕ ਦਿਨ ਦੀ ਤਨਖ਼ਾਹ CM Relief Fund) ਵਿੱਚ ਦਾਨ..

Floods in Punjab: ਪੰਜਾਬ ਵਿੱਚ ਹੜ੍ਹ ਕਾਰਨ ਬਣੀ ਭਿਆਨਕ ਸਥਿਤੀ ਨੂੰ ਵੇਖਦੇ ਹੋਏ ਹੁਣ ਰਾਜ ਦੇ ਆਈਪੀਐਸ ਅਫਸਰ ਵੀ ਮਦਦ ਲਈ ਅੱਗੇ ਆਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਈਪੀਐਸ ਅਧਿਕਾਰੀ ਆਪਣਾ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ (CM Relief Fund) ਵਿੱਚ ਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਗੌਰਵ ਯਾਦਵ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮੁਸ਼ਕਲ ਵੇਲੇ ਪੰਜਾਬ ਪੁਲਿਸ ਸਮਾਜ ਦੇ ਨਾਲ ਖੜੀ ਹੈ ਅਤੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿਰਫ ਸੁਰੱਖਿਆ ਹੀ ਨਹੀਂ ਸਗੋਂ ਆਰਥਿਕ ਤੌਰ ‘ਤੇ ਵੀ ਸਹਿਯੋਗ ਦੇ ਰਹੇ ਹਨ, ਤਾਂ ਜੋ ਪੀੜਤ ਪਰਿਵਾਰਾਂ ਨੂੰ ਜਲਦੀ ਨਾਲ ਜ਼ਿੰਦਗੀ ਪਟੜੀ ‘ਤੇ ਲਿਆਂਦੀ ਜਾ ਸਕੇ।
In solidarity with the people of #Punjab affected by the devastating floods, all #IPS officers of the state have resolved to contribute one day’s salary to the Chief Minister’s Relief Fund.
— DGP Punjab Police (@DGPPunjabPolice) September 2, 2025
This contribution is a humble gesture to support ongoing relief and rehabilitation…
ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹ ਨਾਲ ਜੂਝ ਰਹੇ ਹਨ। ਕਈ ਥਾਵਾਂ ‘ਤੇ ਲਗਾਤਾਰ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਸਰਕਾਰ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਲਗਭਗ 1400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਅਸਰ ਗੁਰਦਾਸਪੁਰ ਦੇ 324 ਪਿੰਡਾਂ ‘ਤੇ ਪਿਆ ਹੈ। ਅੰਮ੍ਰਿਤਸਰ ਦੇ 135, ਬਰਨਾਲਾ ਦੇ 134 ਅਤੇ ਹੁਸ਼ਿਆਰਪੁਰ ਦੇ 119 ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹ ਕਾਰਨ ਹੁਣ ਤੱਕ ਸਾੜੇ ਤਿੰਨ ਲੱਖ ਲੋਕ ਮੁਸ਼ਕਲਾਂ ਵਿੱਚ ਹਨ। ਇਸੇ ਦੌਰਾਨ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਅਜੇ ਵੀ ਲਾਪਤਾ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















