Punjab News: ਪੰਜਾਬ 'ਚ ਹੜ੍ਹਾਂ ਦਾ ਕਹਿਰ ਪਰ ਸੀਐਮ ਭਗਵੰਤ ਮਾਨ ਦੂਜੇ ਰਾਜਾਂ 'ਚ ਰੈਲੀਆਂ ਕਰ ਰਹੇ, ਰੋਮ ਦੇ ਸ਼ਾਸਕ ਨੀਰੋ ਵਾਲਾ ਹਾਲ: ਬਾਜਵਾ
Punjab News: ਪੰਜਾਬ ਵਿੱਚ ਹੜ੍ਹ ਆਇਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ 'ਤੇ ਹਨ। ਇਸ ਲਈ ਵਿਰੋਧੀ ਧਿਰਾਂ ਸੀਐਮ ਮਾਨ ਨੂੰ ਘੇਰ ਰਹੀਆਂ ਹਨ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਦੀ...
Punjab News: ਪੰਜਾਬ ਵਿੱਚ ਹੜ੍ਹ ਆਇਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ 'ਤੇ ਹਨ। ਇਸ ਲਈ ਵਿਰੋਧੀ ਧਿਰਾਂ ਸੀਐਮ ਮਾਨ ਨੂੰ ਘੇਰ ਰਹੀਆਂ ਹਨ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ ਦੀ ਤੁਲਨਾ ਰੋਮ ਦੇ ਸ਼ਾਸਕ ਨੀਰੋ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ।
ਬਾਜਵਾ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਰਾਜਾਂ ਵਿੱਚ ਪਾਰਟੀ ਦੇ ਵਿਸਥਾਰ ਲਈ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਪੰਜਾਬ ਹੁਣ ਤੱਕ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ ਪਰ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ।
ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਰ ਰਾਜਾਂ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਨਾਕਾਫ਼ੀ ਪ੍ਰਬੰਧਾਂ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਭਗਵੰਤ ਮਾਨ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਬਜਾਏ ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿੱਚ ਪਾਰਟੀ ਦੀ ਰੈਲੀ ਨੂੰ ਤਰਜੀਹ ਦਿੱਤੀ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ ਵਾਅਦਿਆਂ ਤੋਂ ਮੁੱਕਰਨ ਦੀ ਇੱਕ ਹੋਰ ਮਿਸਾਲ ਸਾਹਮਣੇ ਆਈ ਹੈ। ਹੜ੍ਹਾਂ ਨੇ ਪੰਜਾਬ ਦੇ ਖ਼ਾਸ ਕਰ ਕੇ ਖੇਤੀ ਖੇਤਰ ਵਿੱਚ ਭਾਰੀ ਤਬਾਹੀ ਮਚਾਈ ਸੀ, ਜਿਸ ਤੋਂ ਬਾਅਦ ‘ਆਪ’ ਸਰਕਾਰ ਹਰੇਕ ਕਿਸਾਨ ਨੂੰ ਪੰਜ ਏਕੜ ਤੱਕ ਨੁਕਸਾਨੀ ਫ਼ਸਲ ਤੋਂ ਰਾਹਤ ਦੇਣ ਦੀ ਸਾਜ਼ਿਸ਼ ਰਚ ਰਹੀ ਹੈ।
ਇਹ ਵੀ ਪੜ੍ਹੋ: Sangrur News: ਪੰਥ ਤੇ ਪੰਜਾਬ ਬੇਚੈਨ! ਕੁਝ ਲੋਕਾਂ ਨੇ ਹਾਈਜੈਕ ਕਰ ਲਿਆ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ: ਜਾਖੜ
ਇਸ ਤੋਂ ਪਹਿਲਾਂ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਦੀਆਂ ਮੁਰਗ਼ੀਆਂ ਜਾਂ ਬੱਕਰੀਆਂ ਹੜ੍ਹ ਕਾਰਨ ਮਾਰੀਆਂ ਗਈਆਂ ਸਨ ਪਰ ਹੁਣ ਮੁੱਖ ਮੰਤਰੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸ਼ਰਤਾਂ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Viral Video: ਵਿਅਕਤੀ ਨੇ ਜੁਗਾੜ ਨਾਲ ਬਣਾਇਆ ਮਿਊਜ਼ਿਕ ਸਪੀਕਰ, ਵਾਇਰਲ ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕ