ਪੜਚੋਲ ਕਰੋ

ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡਾਂ 'ਚ ਹੜ੍ਹਾਂ ਨੇ ਮਚਾਈ ਤਬਾਹੀ, 26280 ਲੋਕਾਂ ਨੂੰ ਛੱਡਣਾ ਪਿਆ ਘਰ

Punjab Floods: ਇਨ੍ਹਾਂ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸਰਕਾਰ ਵੱਲੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

Flood in Punjab: ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੀ ਤਸਵੀਰ ਸਾਹਮਣੇ ਆਉਣ ਲੱਗੀ ਹੈ। ਇਸ ਬਾਰੇ ਸਰਕਾਰ ਨੇ ਹੀ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸਰਕਾਰ ਵੱਲੋਂ 26280 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਭਾਵ ਇਹ ਲੋਕ ਘਰ ਛੱਡਣ ਲਈ ਮਜਬੂਰ ਹੋਏ ਹਨ। 3828 ਲੋਕ ਅਜੇ ਵੀ 155 ਰਾਹਤ ਕੈਂਪਾਂ ’ਚ ਰਹਿ ਰਹੇ ਹਨ। ਇਸ ਤੋਂ ਇਲਾਵਾ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ ਤੇ 15 ਜ਼ਖਮੀ ਹੋਏ ਹਨ। 

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ‘ਤੇ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ।

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3828 ਲੋਕ ਠਹਿਰੇ ਹੋਏ ਹਨ।

ਦੱਸ ਦਈਏ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਤੇ ਓਪੀਡੀਜ਼ ਦੀ ਕੁੱਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,971, ਪਟਿਆਲਾ ਵਿੱਚ 64,000 ਤੇ ਐਸਏਐਸ ਨਗਰ ਵਿੱਚ 4000, ਐਸਬੀਐਸ ਨਗਰ ਵਿੱਚ 5700 ਤੇ ਫ਼ਤਿਹਗੜ੍ਹ ਸਾਹਿਬ ਵਿੱਚ 2200  ਪੈਕੇਟ ਵੰਡੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget