ਗੈਸ ਏਜੰਸੀ 'ਚ ਵੜ੍ਹਿਆ ਹੜ੍ਹ ਦਾ ਪਾਣੀ, ਸਪਲਾਈ ਬੰਦ, ਸਿਲੰਡਰ ਨਾ ਮਿਲਣ ਕਾਰਨ ਲੋਕਾਂ 'ਚ ਹਾਹਾਕਾਰ
ਦਿਨਾਨਗਰ ਦੇ ਪਿੰਡ ਝਬਕੜਾ ਵਿੱਚ ਸਥਿਤ ਇੰਡਿਅਨ ਕੰਪਨੀ ਦੀ ਗੈਸ ਏਜੰਸੀ ਵੀ ਹੜ੍ਹ ਦੀ ਚਪੇਟ ਵਿੱਚ ਆ ਗਈ। ਏਜੰਸੀ ਦੇ ਪਰਿਸਰ ਵਿੱਚ ਕਰੀਬ 8 ਤੋਂ 10 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਇਲਾਕੇ ਵਿੱਚ ਗੈਸ ਸਪਲਾਈ ਪੂਰੀ ਤਰ੍ਹਾਂ ਠੱਪ...

ਦਿਨਾਨਗਰ 'ਚ ਪਿਛਲੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਉਫ਼ਾਨ ਕਾਰਨ ਆਸ-ਪਾਸ ਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸੀ ਦਰਮਿਆਨ ਦਿਨਾਨਗਰ ਦੇ ਪਿੰਡ ਝਬਕੜਾ ਵਿੱਚ ਸਥਿਤ ਇੰਡਿਅਨ ਕੰਪਨੀ ਦੀ ਗੈਸ ਏਜੰਸੀ ਵੀ ਹੜ੍ਹ ਦੀ ਚਪੇਟ ਵਿੱਚ ਆ ਗਈ। ਏਜੰਸੀ ਦੇ ਪਰਿਸਰ ਵਿੱਚ ਕਰੀਬ 8 ਤੋਂ 10 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਇਲਾਕੇ ਵਿੱਚ ਗੈਸ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਗੈਸ ਸਿਲੰਡਰ ਨਾ ਮਿਲਣ ਕਰਕੇ ਲੋਕਾਂ ਵਿੱਚ ਹਾਹਾਕਾਰ ਮਚਿਆ ਹੋਇਆ ਹੈ ਅਤੇ ਉਹ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਸਪਲਾਈ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਹੋਰ ਵੀ ਮੁਸ਼ਕਲ ਹੋ ਜਾਵੇਗਾ।
ਗੈਸ ਏਜੰਸੀ ਦੇ ਕੰਪਿਊਟਰ ਤੋਂ ਲੈ ਕੇ ਸਾਰਾ ਸਮਾਨ ਹੋਇਆ ਖਰਾਬ
ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਗੈਸ ਏਜੰਸੀ ਦੇ ਮੈਨੇਜਰ ਨੇ ਦੱਸਿਆ ਕਿ ਪਾਣੀ ਅੰਦਰ ਵੜ੍ਹ ਜਾਣ ਕਰਕੇ ਦਫ਼ਤਰ ਵਿੱਚ ਰੱਖਿਆ ਸਾਰਾ ਸਮਾਨ ਅਤੇ ਰਿਕਾਰਡ, ਜਿਸ ਵਿੱਚ ਕੰਪਿਊਟਰ ਵੀ ਸ਼ਾਮਲ ਹਨ, ਪੂਰੀ ਤਰ੍ਹਾਂ ਖਰਾਬ ਹੋ ਗਿਆ ਹੈ। ਏਜੰਸੀ ਤੱਕ ਪਹੁੰਚਣਾ ਵੀ ਅਸੰਭਵ ਹੋ ਗਿਆ ਹੈ, ਜਿਸ ਕਾਰਨ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪਾਣੀ ਦਾ ਪੱਧਰ ਘਟੇਗਾ, ਲੋਕਾਂ ਨੂੰ ਪਹਿਲਾਂ ਵਾਂਗ ਗੈਸ ਸਿਲੰਡਰ ਉਪਲਬਧ ਕਰਵਾ ਦਿੱਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















