Holi Celebrate : ਹੋਲੀ ਦੇ ਮੌਕੇ 'ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਗਰਮਜੋਸ਼ੀ ਨਾਲ ਮੁਲਾਕਾਤ ਹੋਈ ਹੈ। ਦੋਵਾਂ ਨੇਤਾਵਾਂ ਦੀ ਇਹ ਮੁਲਾਕਾਤ ਹਰਿਆਣਾ ਦੇ ਰਾਜ ਭਵਨ 'ਚ ਹੋਈ।


ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਰਾਜ ਭਵਨ ਦੇ ਹੋਲੀ ਮਿਲਨ ਸਮਾਗਮ ਵਿੱਚ ਪੁੱਜੇ ਤਾਂ ਉਨ੍ਹਾਂ ਦਾ ਸਾਰਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਮੌਜੂਦ ਸਨ।




ਮੁੱਖ ਮੰਤਰੀ ਮਨੋਹਰ ਲਾਲ, ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਆਪਣੀ ਟੀਮ ਨਾਲ ਭਗਵੰਤ ਮਾਨ ਅਤੇ ਪੁਰੋਹਿਤ ਦਾ ਫੁੱਲਾਂ ਨਾਲ ਸਵਾਗਤ ਕੀਤਾ। ਵੀਰਵਾਰ ਨੂੰ ਹਰਿਆਣਾ ਰਾਜ ਭਵਨ 'ਚ ਫੁੱਲਾਂ ਦੀ ਹੋਲੀ ਖੇਡੀ ਗਈ।


ਇਸ ਦੌਰਾਨ ਆਗੂਆਂ ਨੇ ਇੱਕ ਦੂਜੇ ਨੂੰ ਗੁਲਾਲ ਚੜ੍ਹਾਇਆ ਅਤੇ ਮਠਿਆਈਆਂ ਖਾਧੀਆਂ। ਮੁੱਖ ਮੰਤਰੀ ਮਨੋਹਰ ਲਾਲ ਰੰਗੀਨ ਦਸਤਾਰ ਵਿੱਚ ਨਜ਼ਰ ਆਏ। ਉਨ੍ਹਾਂ ਪਹਿਲੀ ਵਾਰ ਹਰਿਆਣਾ ਦੇ ਦੌਰੇ 'ਤੇ ਆਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ।


ਮੁੱਖ ਮੰਤਰੀ ਬਣਨ ਤੋਂ ਬਾਅਦ ਮਨੋਹਰ ਲਾਲ ਨਾਲ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 'ਤੇ ਰੰਗ ਬੰਨ੍ਹਿਆ।


ਦੱਸ ਦੇਈਏ ਕਿ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਸਨ। ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਪੰਜਾਬ ਦੀ ਕਮਾਨ ਸੰਭਾਲ ਲਈ ਹੈ।


Holi Special Recipe 2022 : ਹੋਲੀ 'ਤੇ ਮਿੱਠਾ ਖਾ ਕੇ ਅੱਕ ਗਏ ਹੋ ਤਾਂ ਜਲਦੀ ਬਣਾਓ ਇਹ ਚਟਪਟਾ ਚਾਟ, ਏਥੇ ਦੇਖੋ ਰੈਸਪੀ