ਪੜਚੋਲ ਕਰੋ

Punjab News: ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ ‘ਤੇ ਸਪੀਕਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ ‘ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। 

Punjab News: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ ‘ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ ‘ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। 

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਵਿਦੇਸ਼ਾਂ ਵਿੱਚ ਜਾਣ ਦਾ ਮਨ ਬਣਾਈ ਬੈਠੇ ਨੌਜਵਾਨਾਂ ਲਈ ਰਾਹ-ਦਸੇਰਾ ਹੈ ਕਿ ਉਹ ਆਪਣੇ ਦੇਸ਼ ਵਿੱਚ ਰਹਿ ਕੇ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਸਪੀਕਰ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਮਿਹਨਤ ਕਰਨ ਅਤੇ ਇਵਰਾਜ ਕੌਰ ਵਾਂਗ ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ  ਗੁਰਪ੍ਰੀਤ ਕੌਰ ਸੰਧਵਾਂ ਨੇ ਇਵਰਾਜ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ।

ਦੱਸ ਦੇਈਏ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਸਾਬਕਾ ਵਿਦਿਆਰਥਣ ਇਵਰਾਜ ਕੌਰ ਨੇ ਏਅਰ ਫੋਰਸ ਅਕੈਡਮੀ, ਡੰਡੀਗਲ (ਹੈਦਰਾਬਾਦ) ਤੋਂ ਆਪਣੀ ਟ੍ਰੇਨਿੰਗ ਪੂਰੀ ਕੀਤੀ ਹੈ ਜਿਸ ਪਿੱਛੋਂ ਉਸ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ।

ਇਸ ਮੌਕੇ ਇਵਰਾਜ ਕੌਰ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਹੁਸੈਨਪੁਰ ਅਤੇ ਸਰਪੰਚ ਸ਼ਮਿੰਦਰ ਕੌਰ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget