ਪੜਚੋਲ ਕਰੋ

Punjab Government: FM ਚੀਮਾ ਦਾ ਦਾਅਵਾ, ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 24.5 ਫੀਸਦੀ ਦਾ ਵਾਧਾ

ਵਿੱਤੀ ਸਾਲ 2021-22 ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ. ਤੋਂ ਕੁੱਲ ਮਾਲੀਆ 9612.6 ਕਰੋੜ ਰੁਪਏ ਸੀ, ਜਦੋਂ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਕੁੱਲ ਜੀ.ਐੱਸ.ਟੀ. ਕੁਲੈਕਸ਼ਨ 11967.76 ਕਰੋੜ ਰੁਪਏ ਰਿਹਾ ਜਿਸ ਨਾਲ 2355.6 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ।

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਕਰ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਮਹੀਨਾ-ਦਰ-ਮਹੀਨਾ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ.) ਤੋਂ ਮਾਲੀਆ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੇ ਮੁਕਾਬਲੇ 24.5 ਫੀਸਦੀ ਵਧਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2021-22 ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ. ਤੋਂ ਕੁੱਲ ਮਾਲੀਆ 9612.6 ਕਰੋੜ ਰੁਪਏ ਸੀ, ਜਦੋਂ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਕੁੱਲ ਜੀ.ਐੱਸ.ਟੀ. ਕੁਲੈਕਸ਼ਨ 11967.76 ਕਰੋੜ ਰੁਪਏ ਰਿਹਾ ਜਿਸ ਨਾਲ 2355.6 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਵਿਭਾਗ ਵੱਲੋਂ ਆਮ ਨਿਰੀਖਣਾਂ ਰਾਹੀਂ ਇਮਾਨਦਾਰ ਕਰਦਾਤਿਆਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਤਕਨਾਲੋਜੀ ਦੀ ਵਰਤੋਂ 'ਤੇ ਜ਼ੋਰ ਦਿੱਤਾ ਗਿਆ ਹੈ। 

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਈ.ਸੀ ਦੁਆਰਾ ਬਣਾਏ ਗਏ ਨਵੀਨਤਮ ਡੇਟਾ ਵਿਸ਼ਲੇਸ਼ਣ ਟੂਲ, ਜੀ.ਐਸ.ਟੀ ਪ੍ਰਾਈਮ ਦੀਆਂ ਸੇਵਾਵਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਪ੍ਰਾਈਮ ਵੱਖ-ਵੱਖ ਮਾਪਦੰਡਾਂ 'ਤੇ ਵਿਸ਼ੇਸ਼ ਡੇਟਾ ਵਿਸ਼ਲੇਸ਼ਣ ਰਿਪੋਰਟਾਂ ਬਣਾਉਣ ਵਿੱਚ ਮਦਦ ਕਰੇਗਾ ਅਤੇ ਇਨ੍ਹਾਂ ਰਿਪੋਰਟਾਂ ਦੇ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਨੇ ਕਰਦਾਤਿਆਂ ਦੇ ਮਾਰਗਦਰਸ਼ਨ ਅਤੇ ਸਹੂਲਤ ਦੇਣ ਲਈ ਬਹੁਤ ਸਾਰੀਆਂ ਗਤੀਵਿਧੀਆਂ ਵੀ ਕੀਤੀਆਂ ਹਨ ਤਾਂ ਜੋ ਉਹ ਆਪਣਾ ਕਾਰੋਬਾਰ ਵਧੀਆ ਤਰੀਕੇ ਨਾਲ ਕਰ ਸਕਣ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਐਸ.ਟੀ.ਐਨ ਪਲੇਟਫਾਰਮ ‘ਤੇ ਉਪਲਬਧ ਡਾਟਾ ਦੀ ਨਿਗਰਾਨੀ ਲਈ ਸਟੇਟ ਜੀ.ਐਸ.ਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਵੀ ਸਥਾਪਤ ਕਰਨ ਦਾ ਫੈਸਲਾ ਵੀ ਇਸੇ ਲਈ ਕੀਤਾ ਹੈ ਕਿਉਂਕਿ ਰਜਿਸਟਰਡ ਕਰਦਾਤਿਆਂ ਦੀਆਂ ਸਾਰੀਆਂ ਸੇਵਾਵਾਂ ਅਤੇ ਰਿਟਰਨ ਜੀ.ਐਸ.ਟੀ.ਐਨ ਪਲੇਟਫਾਰਮ 'ਤੇ ਡਿਜੀਟਲ ਮੋਡ ਵਿੱਚ ਉਪਲਬਧ ਹਨ ਅਤੇ ਇਹ ਬਹੁਤ ਸਾਰਾ ਡਾਟਾ ਤਿਆਰ ਕਰ ਰਿਹਾ ਹੈ।

ਨਵੇਂ ਸਾਲ 2023 ਦੌਰਾਨ ਇਮਾਨਦਾਰ ਕਰਦਾਤਿਆਂ ਦੀ ਸਹੂਲਤ ਲਈ ਕਰ ਵਿਭਾਗ ਵੱਲੋਂ ਹੋਰ ਦੋਸਤਾਨਾ ਪਹਿਲਕਦਮੀਆਂ ਨੂੰ ਅਪਣਾਉਣ ਦਾ ਵਾਦਾ ਕਰਦਿਆਂ,  ਹਰਪਾਲ ਚੀਮਾ ਨੇ ਕਿਹਾ ਕਿ ਕਰ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਜੀ.ਐਸ.ਟੀ ਸਬੰਧੀ ਕਰਦਾਤਿਆਂ ਦੇ ਸਵਾਲਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਲਾਂਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੀਐਸਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਨੰਬਰ ‘ਤੇ ਵਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫੀਡਬੈਕ ਤੰਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਿਆਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਦੀ ਨੀਤੀ ਤਹਿਤ ਅਜਿਹੀਆਂ ਹੋਰ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾਣਗੀਆਂ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget