FM Harpal Cheema ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
Punjab News: ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਨ੍ਹਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
Finance Minister @HarpalCheemaMLA held a marathon meeting with the top brass of Cooperative Dept, SUGARFED and Dept of Finance. The Minister directed the immediate release of ₹10 crore towards the payment of the salaries and retirement dues pertaining to the Fazilka Sugar Mill. pic.twitter.com/JKrQlspPda
— Government of Punjab (@PunjabGovtIndia) January 2, 2023
ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।