ਬਠਿੰਡਾ: ਜ਼ਿਲ੍ਹਾ ਬਠਿੰਡਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਹਨਾਂ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਗੁਮਸ਼ੁਦਗੀ ਵਾਲੀਆਂ ਪੋਸਟਾਂ ਸੋਸ਼ਲ ਮੀਡੀਆ ਤੇ ਸਾਂਝਾ ਕੀਤੀਆਂ ਸਨ।
ਮੀਡੀਆ ਰਿਪੋਰਟਾਂ ਅਨੁਸਾਰ ਤਿੰਨਾਂ ਦੋਸ਼ੀਆਂ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਸਟੇਟਸ ਪੋਸਟ ਕੀਤਾ ਸੀ ਕਿ ‘ਮਨਪ੍ਰੀਤ ਬਾਦਲ ਲਾਪਤਾ ਹੈ, ਕੋਈ ਦੱਸ ਸਕਦਾ ਹੈ ਕਿ ਉਹ ਪੰਜਾਬ ਵਿੱਚ ਹੈ ਜਾਂ ਬਾਹਰ?’
ਬਠਿੰਡਾ ਪੁਲਿਸ ਨੇ ਖਜ਼ਾਨਾ ਮੰਤਰੀ ਖਿਲਾਫ ਇਹ ਪੋਸਟ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਪਤਾ ਲੱਗਾ ਹੈ ਕਿ ਦੋਸ਼ੀ ਅਕਾਲੀ ਦਲ ਦੇ ਵਰਕਰ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
‘ਮਨਪ੍ਰੀਤ ਬਾਦਲ ਲਾਪਤਾ’ ਅਕਾਲੀ ਵਰਕਰਾਂ ਨੇ ਫੇਸਬੁਕ ਤੇ ਲਿਖਿਆ, ਕੇਸ ਦਰਜ
ਏਬੀਪੀ ਸਾਂਝਾ
Updated at:
11 Apr 2020 11:49 AM (IST)
ਜ਼ਿਲ੍ਹਾ ਬਠਿੰਡਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਹਨਾਂ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਗੁਮਸ਼ੁਦਗੀ ਵਾਲੀਆਂ ਪੋਸਟਾਂ ਸੋਸ਼ਲ ਮੀਡੀਆ ਤੇ ਸਾਂਝਾ ਕੀਤੀਆਂ ਸਨ।
- - - - - - - - - Advertisement - - - - - - - - -