ਪੜਚੋਲ ਕਰੋ

Punjab Weather Today: ਪੰਜਾਬ ‘ਚ ਅੱਜ ਵੀ ਧੁੰਦ-ਠੰਢ ਦੀ ਲਹਿਰ, ਤੇਜ਼ੀ ਨਾਲ ਹੇਠਾਂ ਡਿੱਗਿਆ ਪਾਰਾ, ਕਈ ਸ਼ਹਿਰਾਂ 'ਚ ਜ਼ੀਰੋ ਵਿਜ਼ੀਬਿਲਟੀ, 31 ਦਸੰਬਰ ਤੋਂ ਬਾਰਿਸ਼ ਦਾ ਅਲਰਟ

ਪੰਜਾਬ ‘ਚ ਅੱਜ ਵੀ ਧੁੰਦ-ਠੰਢ ਦਾ ਕਹਿਰ ਜਾਰੀ ਰਹੇਗਾ। ਪੰਜਾਬ ਦੇ ਵਿੱਚ ਇੱਕ ਦਮ 1.1 ਪਾਰਾ ਹੇਠਾਂ ਆ ਗਿਆ ਹੈ ਜਿਸ ਕਰਕੇ ਲੋਕ ਠੁਰ-ਠੁਰ ਕਰ ਰਹੇ ਹਨ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸੋਮਵਾਰ ਵਾਲੇ ਦਿਨ ਵੀ ਲੋਕਾਂ ਨੂੰ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਹਾਲਤ ਸਵੇਰੇ ਅਤੇ ਰਾਤ ਦੇ ਸਮੇਂ ਬਣੀ ਰਹੇਗੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 31 ਦਸੰਬਰ ਅਤੇ ਨਵੇਂ ਸਾਲ ਦੇ ਪਹਿਲੇ ਦਿਨ ਰਾਜ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਹਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਘੱਟ ਤੋਂ ਘੱਟ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਹੁਣ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ।

ਇਸ ਦੌਰਾਨ ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਸ਼ੀਤ ਲਹਿਰ ਦਰਜ ਕੀਤੀ ਗਈ। ਅੰਮ੍ਰਿਤਸਰ, ਆਦਮਪੁਰ, ਪਠਾਨਕੋਟ ਅਤੇ ਬਠਿੰਡਾ ਵਿੱਚ ਜ਼ੀਰੋ ਵਿਜ਼ੀਬਿਲਟੀ ਦਰਜ ਕੀਤੀ ਗਈ। ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਬਠਿੰਡਾ ਵਿੱਚ 50 ਮੀਟਰ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਇਸਦਾ ਪ੍ਰਭਾਵ ਰੋਡ ਟ੍ਰਾਂਸਪੋਰਟ ਤੋਂ ਲੈ ਕੇ ਫਲਾਈਟਾਂ ਤੱਕ ਪਿਆ ਹੈ।

11 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਕਿੱਥੇ-ਕਿੱਥੇ ਸੰਘਣਾ ਕੋਹਰਾ ਛਾਇਆ ਰਹਿਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ ਕਿੱਥੇ-ਕਿੱਥੇ ਘਣਾ ਕੋਹਰਾ ਅਤੇ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਇਸਦੇ ਨਾਲ-ਨਾਲ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿੱਚ ਕਿੱਥੇ-ਕਿੱਥੇ ਸੰਘਣ ਤੋਂ ਬਹੁਤ ਘਣਾ ਕੋਹਰਾ ਅਤੇ ਸ਼ੀਤ ਲਹਿਰ ਰਹਿਣ ਦੀ ਸੰਭਾਵਨਾ ਹੈ। ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਘਣਾ ਤੋਂ ਬਹੁਤ ਘਣਾ ਕੋਹਰਾ ਛਾ ਸਕਦਾ ਹੈ। ਮੌਸਮ ਸੁੱਕਾ ਬਣਿਆ ਰਹਿਣ ਦੀ ਸੰਭਾਵਨਾ ਹੈ।


ਵੈਸਟਨ ਡਿਸਟਰਬਨ ਦੇ ਆਉਂਦੇ ਹੀ ਤਾਪਮਾਨ ਵਧੇਗਾ

ਮੌਸਮ ਵਿਭਾਗ ਦੇ ਅਨੁਸਾਰ ਆਸਮਾਨ ਦੀ ਉੱਪਰੀ ਪਰਤ ਵਿੱਚ ਇੱਕ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਜੋ ਕਾਫ਼ੀ ਉਚਾਈ ‘ਤੇ ਹਵਾਵਾਂ ਦੇ ਨਾਲ ਚੱਲ ਰਿਹਾ ਹੈ। 30 ਦਸੰਬਰ ਤੋਂ ਇੱਕ ਨਵਾਂ ਵੈਸਟਨ ਡਿਸਟਰਬਨ ਆਉਣ ਦੀ ਸੰਭਾਵਨਾ ਹੈ। ਫਿਲਹਾਲ ਇਹ ਪਾਕਿਸਤਾਨ ਦੇ ਉਪਰ ਬਣਿਆ ਹੋਇਆ ਹੈ। ਇਸਦੇ ਪ੍ਰਭਾਵ ਨਾਲ ਪੱਛਮੀ ਹਿਮਾਲਿਆਈ ਇਲਾਕਿਆਂ ਵਿੱਚ ਮੌਸਮ ਬਦਲ ਸਕਦਾ ਹੈ ਅਤੇ ਬਰਫਬਾਰੀ ਹੋ ਸਕਦੀ ਹੈ। ਜੋ ਪੁਰਾਣਾ ਵੈਸਟਨ ਡਿਸਟਰਬਨ ਸੀ, ਉਹ ਹੁਣ ਪੂਰਬ-ਉੱਤਰ ਦਿਸ਼ਾ ਵੱਲ ਵੱਧ ਕੇ ਨਿਕਲ ਚੁੱਕਾ ਹੈ।

ਅਗਲੇ 3 ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 31 ਦਸੰਬਰ ਅਤੇ 1 ਜਨਵਰੀ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਮੁੜ ਮੌਸਮ ਸਾਫ਼ ਅਤੇ ਸੁੱਕਾ ਰਹਿਣ ਦੀ ਉਮੀਦ ਹੈ। ਅਗਲੇ 24 ਘੰਟਿਆਂ ਵਿੱਚ ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸਦੇ ਬਾਅਦ ਅਗਲੇ 3 ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਧ ਸਕਦਾ ਹੈ।

30 ਦਸੰਬਰ - ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਘਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿੱਥੇ-ਕਿੱਥੇ ਸੰਘਣਾ ਕੋਹਰਾ ਛਾਇਆ ਰਹਿਣ ਦੀ ਸੰਭਾਵਨਾ ਹੈ। ਮੌਸਮ ਸੁੱਕਾ ਬਣਿਆ ਰਹਿਣ ਦੀ ਉਮੀਦ ਹੈ।

31 ਦਸੰਬਰ – ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਘਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿੱਥੇ-ਕਿੱਥੇ ਸੰਘਣਾ ਕੋਹਰਾ ਛਾਇਆ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਿੱਥੇ-ਕਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

01 ਜਨਵਰੀ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿੱਥੇ-ਕਿੱਥੇ ਸੰਘਣਾ ਕੋਹਰਾ ਛਾਇਆ ਰਹਿਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਿੱਥੇ-ਕਿੱਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget