Fog in Punjab : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਤਾਜ਼ਾ ਹਾਦਸਾ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ 'ਤੇ ਵਾਪਰਿਆ ਹੈ।
ਅੱਜ ਪਹਿਲੇ ਦਿਨ ਪਈ ਧੁੰਦ ਕਾਰਨ ਪਿੰਡ ਮਹੂਆਂਨਾਂ ਨਜ਼ਦੀਕ ਮਲੋਟ- ਡੱਬਵਾਲੀ ਨੈਸ਼ਨਲ ਹਾਈਵੇ 'ਤੇ ਇੱਕ ਕਾਰ ਦੀ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ ਹੈ। ਕਾਰ ਵਿਚ ਸਵਾਰ ਪੁਲਿਸ ਕਰਮਚਾਰੀ ਅਤੇ ਹੋਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮਲੋਟ ਸ਼ਿਵਲ ਹਸਪਤਾਲ ਭਰਤੀ ਕਰਨ ਤੋਂ ਬਾਅਦ ਬਠਿੰਡਾ ਲਈ ਰੈਫਰ ਕਰ ਦਿਤਾ।
ਸੰਘਣੀ ਧੁੰਦ ਨੇ ਸੂਬੇ ਵਿਚ ਜਨਜੀਵਨ ਬੁਰੀ ਤਰ੍ਹਾਂ ਅਸਤ ਵਿਅਸਥ ਕਰਕੇ ਰੱਖ ਦਿੱਤਾ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਈ ਸੜਕ ਹਾਦਸੇ ਵੀ ਵਾਪਰੇ। ਇਸ ਕਾਰਨ ਹਰ ਸਾਲ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਬੈਠਦੇ ਹਨ।
ਦੱਸ ਦੇਈਏ ਕਿ ਇਸ ਤੋਂ 2 ਦਿਨ ਪਹਿਲਾਂ ਤਰਨਤਾਰਨ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋ ਗਈ ਹੈ। ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਸਕੂਲੀ ਵਿਦਿਆਰਥੀ ਅਤੇ ਬੱਸ ਚਾਲਕ ਦੀ ਮੌਤ ਹੋ ਗਈ ਹੈ। ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਪਿੰਡ ਓਸਮਾ ਵਿਖੇ ਵਾਪਰਿਆ, ਜਿਥੇ ਧੁੰਦ ਕਾਰਨ ਟਰੱਕ ਦੀ ਟੱਕਰ ਕਾਰਨ ਸਕੂਲੀ ਬੱਸ ਪਲਟ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।