(Source: ECI/ABP News/ABP Majha)
ਮੁਕਤਸਰ ਬੱਸ ਡਿਪੂ ਦੀ ਵੋਲਵੋ ਬੱਸ ਨੂੰ ਮੋਗਾ ਡਿਪੂ ਨੂੰ ਬਦਲਣ ਦੇ ਐਲਾਨ ਮਗਰੋਂ ਪੰਜਾਬ ਸਰਕਾਰ ਨੇ ਬਦਲਿਆ ਫੈਸਲਾ
ਯੂਨੀਅਨ ਮੁਲਾਜ਼ਮਾਂ ਅਤੇ ਵਿਭਾਗੀ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਬੰਦ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਵੋਲਵੋ ਬੱਸ ਮੁਕਤਸਰ ਬੱਸ ਡਿਪੂ ਵਿੱਚ ਹੀ ਰਹੇਗੀ ਅਤੇ ਹੋਰ ਕਿਤੇ ਨਹੀਂ ਭੇਜੀ ਜਾਵੇਗੀ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਕਤਸਰ ਬੱਸ ਡਿਪੂ ਦੀ ਵੋਲਵੋ ਬੱਸ ਨੂੰ ਮੁਕਤਸਰ ਤੋਂ ਮੋਗਾ ਡਿਪੂ ਵਿੱਚ ਬਦਲਿਆ ਜਾ ਰਿਹਾ ਹੈ। ਜਿਸ ਦਾ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਮੁਕਤਸਰ ਬੱਸ ਡਿਪੂ ਬੰਦ ਰੱਖਿਆ ਗਿਆ ਸੀ ਪਰ ਹੁਣ ਯੂਨੀਅਨ ਮੁਲਾਜ਼ਮਾਂ ਅਤੇ ਵਿਭਾਗੀ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਬੰਦ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਵੋਲਵੋ ਬੱਸ ਮੁਕਤਸਰ ਬੱਸ ਡਿਪੂ ਵਿੱਚ ਹੀ ਰਹੇਗੀ ਅਤੇ ਹੋਰ ਕਿਤੇ ਨਹੀਂ ਭੇਜੀ ਜਾਵੇਗੀ।
ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਲੋਕ ਖਫਾ, ਹੁਣ ਘਰ ਦਾ ਗੁਜ਼ਾਰਾ ਚੱਲਣਾ ਮੁਸ਼ਕਲ
ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧੇ ਤੋਂ ਲੋਕ ਨਿਰਾਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਹੁਣ ਸਰਕਾਰ ਵੱਲੋਂ ਵਾਰ-ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ।
ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਹਿੰਗਾਈ ਆਸਮਾਨ ਛੂਹ ਰਹੀ ਹੈ। ਇਸ ਨੂੰ ਲੈ ਕੇ ਗਿਣਤੀ ਵਿੱਚ ਸਾਡੀ ਰਸੋਈ ਦਾ ਬਜਟ ਹਿੱਲ ਚੁੱਕਿਆ ਹੈ। ਪਹਿਲਾਂ ਦਾਲ ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪਹਿਲਾਂ ਤਾਂ ਸਾਡੀਆਂ ਘਰ ਦੀਆਂ ਤਨਖਾਹਾਂ ਬਹੁਤ ਘੱਟ ਹਨ ਇਸ ਦੇ ਚੱਲਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਹੁਣ ਗੈਸ ਸਿਲੰਡਰ ਦੀਆਂ ਕੀਮਤਾਂ 1100 ਰੁਪਏ ਹੋ ਗਈਆਂ ਹਨ ਜਿਸ ਨਾਲ ਬਹੁਤ ਮੁਸ਼ਕਿਲ ਹੋ ਜਾਵੇਗੀ।
ਲੁਧਿਆਣਾ ਵਿੱਚ ਮਹਿਲਾਵਾਂ ਨੇ ਕਿਹਾ ਕਿ ਲਗਾਤਾਰ ਵਧ ਰਹੀ ਮਹਿੰਗਾਈ ਵਿਚਾਲੇ ਅੱਜ ਘਰੇਲੂ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦੇ ਵਾਧੇ ਨੇ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਘਰ ਦਾ ਖਰਚਾ ਚਲਾਉਣਾ ਮੁਸ਼ਕਲ ਹੋ ਚੁੱਕਾ ਹੈ। ਲੋਕਾਂ ਕੋਲ ਕੰਮਕਾਜ ਨਹੀਂ ਹੈ ਤੇ ਉੱਤੋਂ ਸਰਕਾਰ ਉਨ੍ਹਾਂ ਤੇ ਨਵਾਂ ਬੋਝ ਪਾ ਰਹੀ ਹੈ। ਸਰਕਾਰ ਨੂੰ ਤਾਂ ਲੋਕਾਂ ਦੀ ਸਹੂਲਤ ਵਾਸਤੇ ਮਹਿੰਗਾਈ ਘੱਟ ਕਰਨ ਬਾਰੇ ਸੋਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :