ਦਲਿਤ ਭਾਈਚਾਰੇ ਖਿਲਾਫ ਟਿੱਪਣੀ ਮਗਰੋਂ, SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ
ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਲਿਤ ਭਾਈਚਾਰੇ ਖ਼ਿਲਾਫ਼ ਕਿਤੀ ਵਿਵਾਦਪੂਰਨ ਟਿੱਪਣੀ ਬਾਰੇ ਸਪੱਸ਼ਟੀਕਰਨ ਦੇ ਰਹੇ ਹਨ, ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ।
ਚੰਡੀਗੜ੍ਹ: ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦਲਿਤ ਭਾਈਚਾਰੇ ਖ਼ਿਲਾਫ਼ ਕਿਤੀ ਵਿਵਾਦਪੂਰਨ ਟਿੱਪਣੀ ਬਾਰੇ ਸਪੱਸ਼ਟੀਕਰਨ ਦੇ ਰਹੇ ਹਨ, ਪਰ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ।
ਬਸਪਾ ਨੇ ਉਨ੍ਹਾਂ ਖਿਲਾਫ ਬਠਿੰਡਾ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਇਸ ਦੇ ਨਾਲ ਹੀ ਉਨ੍ਹਾਂ ਨੂੰ ਮਾਣਹਾਨੀ ਦਾ ਨੋਟਿਸ ਵੀ ਭੇਜਿਆ ਗਿਆ ਹੈ।ਇਸ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਹੈ।
ਐਮ ਪੀ ਬਿੱਟੂ ਨੂੰ 22 ਜੂਨ ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਰਵਨੀਤ ਬਿੱਟੂ ਖਿਲਾਫ ਸ਼ਿਕਾਇਤ ਦਿੱਤੀ ਹੈ।ਅਕਾਲੀ ਦਲ ਦਾ ਇੱਕ ਵਫਦ ਕੱਲ੍ਹ ਚੰਡੀਗੜ ਵਿਖੇ ਐਸ ਸੀ ਕਮੀਸ਼ਨ ਦੀ ਚੇਅਰਮੈਨ ਤੇਜਿੰਦਰ ਕੌਰ ਨਾਲ ਮੁਲਾਕਾਤ ਕਰ ਪਹੁੰਚਿਆ ਸੀ।ਅਕਾਲੀ ਦਲ ਨੇ ਸਾਂਸਦ ਰਵਨੀਤ ਬਿੱਟੂ ਖਿਲਾਫ ਐਸ ਸੀ ਕਮੀਸ਼ਨ ਕੋਲ ਸ਼ਿਕਾਇਤ ਦਿੱਤੀ ਸੀ। ਰਵਨੀਤ ਬਿੱਟੂ ਨੇ ਅਕਾਲੀ ਦਲ ਅਤੇ ਬੀਐਸਪੀ ਦੇ ਗਠਜੋੜ ਤੇ ਵਿਵਾਦਤ ਟਿੱਪਣੀ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ 'ਪਵਿਤਰ' ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।"
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :