ਪੜਚੋਲ ਕਰੋ
(Source: ECI/ABP News)
ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ
Punjab News: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਫੇਲ੍ਹ ਪਾਏ ਗਏ ਹਨ
![ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ Food Safety Wing took 5297 samples of food items during seven months ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ](https://feeds.abplive.com/onecms/images/uploaded-images/2022/10/22/af328a86be03e004c17cc72aa2060625166644206219957_original.jpeg?impolicy=abp_cdn&imwidth=1200&height=675)
photo
Punjab News: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।
ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਦੌਰਾਨ ਅਪਰੈਲ ਮਹੀਨੇ ਦੌਰਾਨ ਲਏ ਗਏ 820 ਸੈਂਪਲਾਂ ਵਿੱਚੋਂ 241 ਗੈਰ ਮਿਆਰੀ ਅਤੇ 18 ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਮਈ ਮਹੀਨੇ ਦੇ 570 ਸੈਂਪਲ ਵਿੱਚੋਂ 91 ਗੈਰ ਮਿਆਰੀ ਅਤੇ 5 ਅਸੁਰੱਖਿਅਤ ਪਾਏ ਗਏ।ਜੂਨ ਦੌਰਾਨ 582 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 111 ਗੈਰ ਮਿਆਰੀ ਅਤੇ 17 ਸੈਂਪਲ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਲਏ ਗਏ 525 ਸੈਂਪਲਾਂ ਵਿੱਚੋਂ 111 ਅਤੇ 3 ਸੈਂਪਲ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਅਗਸਤ ਮਹੀਨੇ ਦੌਰਾਨ 1016 ਸੈਂਪਲਾਂ ਵਿੱਚੋਂ 332 ਗੈਰ ਮਿਆਰੀ ਜਦਕਿ 22 ਸੈਂਪਲ ਅਸੁਰੱਖਿਅਤ ਪਾਏ ਗਏ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ 800 ਸੈਂਪਲਾਂ ਵਿੱਚੋਂ 120 ਗੈਰ ਮਿਆਰੀ ਅਤੇ 9 ਸੈਂਪਲ ਅਸੁਰੱਖਿਅਤ ਪਾਏ ਗਏ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ 984 ਸੈਂਪਲ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਜੌੜਾਮਾਜਰਾ ਨੇ ਦੱਸਿਆ ਕਿ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦਾ ਫੂਡ ਸੇਫਟੀ ਵਿੰਗ ਪੰਜਾਬ ਵਾਸੀਆਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੁਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ। ਫੂਡ ਸੇਫਟੀ ਵਿਭਾਗ ਆਪਣੇ ਸਲੋਗਨ "ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ" ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ‘ਤੇ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਵਿੱਚ ਹੋਣ ਵਾਲੀ ਮਿਲਾਵਟ ਦੀ ਜਾਂਚ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਪੂਰੇ ਪੰਜਾਬ ਵਿੱਚ ਚਾਂਦੀ ਦੇ ਵਰਕ ਸਮੇਤ ਮਠਿਆਈਆਂ ਦੇ 164 ਸੈਂਪਲ ਭਰ ਕੇ ਫੂਡ ਲੈਬ ਖਰੜ੍ਹ ਵਿਖੇ ਭੇਜ ਦਿੱਤੇ ਗਏ ਹਨ, ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਫੇਲ੍ਹ ਪ੍ਰਾਪਤ ਹੋਈ, ਉਨ੍ਹਾਂ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਹਾਲਾਂਕਿ ਸਿੰਥੈਟਿਕ ਰੰਗਾਂ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਸੇਵਨ ਕਿਸੇ ਦੀ ਸਿਹਤ ਲਈ ਉੱਚ ਖਤਰਾ ਪੈਦਾ ਕਰਦਾ ਹੈ ਅਤੇ ਅਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਨੂੰ ਖਰੀਦਣ ਵੇਲੇ ਖਪਤਕਾਰਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਐਫ.ਐਸ.ਐਸ.ਏ.ਆਈ. ਨੇ ਪ੍ਰਵਾਨਗੀ ਵਾਲੇ ਰੰਗਾਂ ਲਈ ਪੀ.ਪੀ.ਐਮ. (ਪਾਰਟਸ ਪ੍ਰਤੀ ਮਿਲੀਅਨ) ਦੀ ਸੀਮਾ ਨਿਰਧਾਰਤ ਕੀਤੀ ਹੈ। ਭੋਜਨ ਦੇ ਰੰਗਾਂ ਦੀ ਵਰਤੋਂ ਸੰਬੰਧੀ ਸਾਰੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਸ ਦੀਵਾਲੀ ਸੀਜ਼ਨ ਵਿੱਚ ਫੂਡ ਸੇਫਟੀ ਵਿੰਗ ਬਾਸੀ ਜਾਂ ਸੜੇ ਸੁੱਕੇ ਮੇਵੇ ਦੀ ਵਿਕਰੀ 'ਤੇ ਵੀ ਸਰਗਰਮੀ ਨਾਲ ਪਾਬੰਦੀ ਲਗਾ ਰਿਹਾ ਹੈ, ਜੋ ਕਿ ਆਮ ਤੌਰ 'ਤੇ ਪੈਕ ਕੀਤੇ ਜਾਂਦੇ ਹਨ ਅਤੇ ਖਪਤਕਾਰ ਖਰੀਦਦੇ ਸਮੇਂ ਉਨ੍ਹਾਂ ਦੀ ਤਾਜ਼ਗੀ ਦੀ ਜਾਂਚ ਕਰਨ ਦੇ ਯੋਗ ਨਹੀਂ ਹੁੰਦੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੁਰੱਖਿਅਤ ਜਾਂ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਕਾਰਵਾਈ ਲਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਨਿਯਮ ਬਣਾਏ ਹੋਏ ਹਨ, ਜਿਸ ਤਹਿਤ ਗੈਰ ਮਿਆਰੀ ਅਤੇ ਮਿਸਬਰਾਂਡਡ ਆਦਿ ਕੇਸਾਂ ਨੂੰ ਸਮੂਹ ਜ਼ਿਲ੍ਹਿਆਂ ਦੇ ਏ.ਡੀ.ਸੀਜ. ਦੀਆਂ ਅਦਾਲਤਾਂ ਵਿੱਚ ਦਾਇਰ ਕੀਤਾ ਜਾਂਦਾ ਹੈ, ਜਿਸ ਵਿੱਚ ਇਨ੍ਹਾਂ ਦੋਸ਼ ਅਧੀਨ ਜ਼ਰੁਮਾਨਾ ਕਰਨ ਦਾ ਪ੍ਰਵੀਜ਼ਨ ਹੈ। ਇਸ ਤੋਂ ਇਲਾਵਾ ਜੁਡੀਸ਼ੀਅਲ ਅਦਾਲਤਾਂ ‘ਚ ਅਸੁਰੱਖਿਅਤ ਜਾਂ ਫੇਲ੍ਹ ਸੈਂਪਲਾਂ ਦੇ ਕੇਸ ਦਾਇਰ ਕਰਕੇ ਜ਼ਰਮਾਨਾ ਅਤੇ ਸਜ਼ਾ ਦੇਣ ਦੇ ਪ੍ਰਬੰਧ ਵੀ ਕੀਤੇ ਹੋਏ ਹਨ।
ਜੌੜਾਮਾਜਰਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਇੰਟਰਡਿਸਟ੍ਰਿਕ ਟੀਮਾਂ ਬਣਾ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)