Football Players: ਹੁਣ ਸੂਬਾ ਸਰਕਾਰ ਨੇ ਪੰਜਾਬ 'ਚ ਸਕੂਲ ਪੱਧਰ 'ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਡੀਐਫਬੀ (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ। ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।


ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪਾਈ ਪੋਸਟ ਵਿੱਚ ਲਿਖਿਆ ਹੈ ਕਿ ਮੈਂ ਅਗਲੇ ਤਿੰਨ ਦਿਨ ਜਰਮਨੀ ਵਿੱਚ ਰਹਾਂਗਾ। ਸਾਡੇ ਸਕੂਲਾਂ ਵਿੱਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਲਈ DFB (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰਨ ਦੀ ਉਮੀਦ ਹੈ। ਮੈਂ ਪੰਜਾਬ ਵਿੱਚ ਹੁਨਰ ਵਿਕਾਸ ਦੇ ਮੌਕਿਆਂ ਦੀ ਖੋਜ ਕਰਨ ਲਈ ਤਕਨੀਕੀ ਯੂਨੀਵਰਸਿਟੀਆਂ ਨੂੰ ਵੀ ਦੇਖਾਂਗਾ।



ਸਰਕਾਰ ਦਾ ਧਿਆਨ ਹੁਣ ਖੇਡਾਂ ਵੱਲ ਹੈ। ਪੰਜਾਬ ਦੀ ਖੇਡ ਨੀਤੀ ਪਿਛਲੇ ਸਾਲ ਦੇ ਅੰਤ ਵਿੱਚ ਜਾਰੀ ਕੀਤੀ ਗਈ ਸੀ। ਇਸ ਵਿੱਚ ਖਿਡਾਰੀਆਂ ਨੂੰ ਕਈ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਸਰਕਾਰ ਪੰਜਾਬ ਭਰ ਵਿੱਚ 250 ਖੇਡ ਨਰਸਰੀਆਂ ਖੋਲ੍ਹਣ ਜਾ ਰਹੀ ਹੈ। ਇਸ ਲਈ ਰੱਖੇ ਗਏ ਕੋਚ ਦੀ ਫਿਜ਼ੀਕਲ ਫਿਟਨੈੱਸ ਲਈ ਟਰਾਇਲ ਚੱਲ ਰਹੇ ਹਨ। 


ਉਮੀਦ ਹੈ ਕਿ ਖੇਡਾਂ ਦੀ ਨਰਸਰੀ ਵੀ ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਨਸ਼ਿਆਂ ਵਿੱਚ ਡੁੱਬੇ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਮੋੜਿਆ ਜਾਵੇਗਾ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿੱਤੀ ਜਾਂਦੀ ਸੀ।


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ


Education Loan Information:

Calculate Education Loan EMI