Arrest Warrants of Farmers: ਪੰਜਾਬ ਦੇ 2 ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟਾਂ ਨੂੰ ਲੈ ਕੇ 'ਆਪ' ਸਰਕਾਰ ਹੁਣ ਬੈਕਫੁੱਟ 'ਤੇ ਆ ਗਈ ਹੈ। ਸਰਕਾਰ ਦੀ ਇਸ ਕਾਰਵਾਈ ਤੋਂ ਕਿਸਾਨ ਜਥੇਬੰਦੀਆਂ ਗੁੱਸੇ 'ਚ ਹਨ। ਉਨ੍ਹਾਂ ਪੰਜਾਬ ਨੂੰ ਸਿੰਘੂ ਬਾਰਡਰ ਬਣਾਉਣ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਵਾਰੰਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਸੀ, ਜਿਨ੍ਹਾਂ 'ਤੇ ਰੋਕ ਲੱਗਾ ਦਿੱਤੀ ਗਈ ਹੈ।


ਦੱਸ ਦਈਏ ਕਿ ਬੀਤੇ ਦਿਨੀਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਜਾਰੀ ਕੀਤੇ ਵਾਰੰਟਾਂ 'ਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਵਾਰੰਟ ਜਾਰੀ ਨਹੀਂ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਵਿਰੁੱਧ ਵਾਰੰਟ ਜਾਰੀ ਕੀਤੇ ਸੀ, ਜਿਸ ਨੂੰ ਅਸੀਂ ਰੋਕਣ ਦੇ ਹੁਕਮ ਦਿੱਤੇ ਹਨ।


ਇਸ ਦੇ ਨਾਲ ਹੀ ਦੱਸ ਦਈਏ ਕਿ ਸੂਬਾ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਦੇ 71 ਹਜ਼ਾਰ ਕਿਸਾਨਾਂ ਤੋਂ ਬੈਂਕਾਂ ਤੋਂ 3200 ਕਰੋੜ ਰੁਪਏ ਦੀ ਵਸੂਲੀ ਕੀਤੀ ਜਾਣੀ ਹੈ। ਇਸ ਸਬੰਧੀ ਕਦਮ ਚੁੱਕਦਿਆਂ 60000 ਡਿਫਾਲਟਰ ਕਿਸਾਨਾਂ ਚੋਂ 2000 ਦੇ ਖਿਲਾਫ ਗ੍ਰਿਫਤਾਰੀ ਵਾਰੰਟ ਤਿਆਰ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਸੀ। ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਕਦਮ ਤੋਂ ਨਾਰਾਜ਼ਗੀ ਜ਼ਾਹਰ ਕੀਤੀ।


ਵਿਰੋਧੀ ਪਾਰਟੀਆਂ ਨੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ। ਵਿਰੋਧ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵੀਡੀਓ ਜਾਰੀ ਕਰਕੇ ਰੋਕ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਸੀ।


ਇਸ ਦੇ ਨਾਲ ਹੀ ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਦੋਂ ਪਿਛਲੀ ਸਰਕਾਰ ਨੂੰ ਪਤਾ ਲੱਗਾ ਕਿ ਉਹ ਸੱਤਾ ਵਿਚ ਵਾਪਸ ਨਹੀਂ ਆਉਣ ਵਾਲੇ ਤਾਂ ਉਨ੍ਹਾਂ ਨੇ ਕਰਜ਼ਾਈ ਕਿਸਾਨਾਂ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ। ਜਦੋਂ ਮੌਜੂਦਾ ਸਰਕਾਰ ਨੂੰ ਪਿਛਲੀ ਸਰਕਾਰ ਦੇ ਇਨ੍ਹਾਂ ਹੁਕਮਾਂ ਬਾਰੇ ਪਤਾ ਲੱਗਾ ਤਾਂ ਇਨ੍ਹਾਂ 'ਤੇ ਤੁਰੰਤ ਪ੍ਰਭਾਵ ਨਾਲ ਇਨ੍ਹਾਂ ਹੁਕਮਾਂ 'ਤੇ ਰੋਕ ਲਗਾ ਦਿੱਤੀ। ਹੁਣ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ।


ਇਹ ਵੀ ਪੜ੍ਹੋ: Punjab News: ਜਲੰਧਰ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 1200 ਸੀਸੀਟੀਵੀ ਕੈਮਰੇ ਲਗਾਏ ਜਾਣਗੇ