ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਪੰਜਾਬ ਵਿਚ ਪ੍ਰਵੇਸ਼ ਕਰਨ ਵਾਲੇ ਸਾਰੇ ਯਾਤਰੀਆਂ ਲਈ 6-7 ਜੁਲਾਈ ਦੀ ਅੱਧੀ ਰਾਤ ਤੋਂ ਈ-ਰਜਿਸਟ੍ਰੇਸ਼ਨ (e-Registration) ਦੀ ਪ੍ਰਕਿਰਿਆ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਆਮ ਲੋਕਾਂ ਨੂੰ ਬਹੁਤ ਸਾਰੀਆਂ ਸ਼ੰਕਾਵਾਂ ਹਨ ਤੇ ਉਨ੍ਹਾਂ ਵੱਲੋਂ ਸਵਾਲ ਕੀਤੇ ਜਾ ਰਹੇ ਸੀ।

ਲੋਕਾਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਪੰਜਾਬ ਸਰਕਾਰ ਨੇ http://cova.punjab.gov.in/61Qs ਵੈੱਬਸਾਈਟ ‘ਤੇ ਵਿਸਥਾਰ ਵਿਚ ਜਾਣਕਾਰੀ ਅਪਲੋਡ ਕਰ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵੈੱਬਸਾਈਟ ‘ਤੇ ਆਮ ਪੁੱਛੇ ਜਾਣ ਵਾਲੇ 13 ਅਜਿਹੇ ਸਵਾਲਾਂ ਦੇ ਜਵਾਬ ਅਪਲੋਡ ਕੀਤੇ ਗਏ ਹਨ, ਜਿਨ੍ਹਾਂ ਬਾਰੇ ਲੋਕਾਂ ਦੇ ਮਨਾਂ ਵਿਚ ਕੋਈ ਸ਼ੰਕਾ ਹੈ।

ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਵੇਰਵੇ ਸਬੰਧਤ ਸਿਹਤ ਅਧਿਕਾਰੀਆਂ ਅਤੇ ਥਾਣਿਆਂ ਨਾਲ ਸਾਂਝੇ ਕੀਤੇ ਜਾਣਗੇ। ਈ-ਰਜਿਸਟ੍ਰੇਸ਼ਨ ਲਈ ਕੋਵਾ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904