ਪੜਚੋਲ ਕਰੋ

Livestock census: ਪੰਜਾਬ ਸਰਕਾਰ ਕਰਵਾਉਣ ਜਾ ਰਹੀ ਸੂਬੇ 'ਚ ਕੁੱਤਿਆਂ ਤੇ ਬਿੱਲੀਆਂ ਦੀ ਗਿਣਤੀ, ਖੇਤਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ

Livestock census: ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਪਸ਼ੂ ਪਾਲਣ ਵਿਭਾਗ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਇਸ ਲਈ ਵਿਭਾਗ ਵਿੱਚ ਵੱਡੇ ਪੱਧਰ ਤੇ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ

Livestock census: ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰੇਕ ਕਿਸਾਨ ਦੀ ਆਮਦਨ ਦਾ ਵੱਡਾ ਸਾਧਨ ਬਣਾਇਆ ਜਾਵੇ। 

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਨੇ  21ਵੀਂ ਪਸ਼ੂਧਨ ਗਣਨਾ ਦੀ ਟ੍ਰੇਨਿੰਗ ਵਿੱਚ ਸ਼ਾਮਲ ਹੋਏ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ 21ਵੀਂ ਪਸ਼ੂਧਨ ਗਣਨਾ ਵਿੱਚ ਪਹਿਲੀ ਵਾਰ ਕੁੱਤਿਆਂ ਦੀ ਨਸਲ ਅਤੇ ਬਿੱਲੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ।

ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਪਸ਼ੂ ਪਾਲਣ ਵਿਭਾਗ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਇਸ ਲਈ ਵਿਭਾਗ ਵਿੱਚ ਵੱਡੇ ਪੱਧਰ ਤੇ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਪਸ਼ੂਆਂ ਨੂੰ ਮੁੱਢਲਾ ਇਲਾਜ ਦੇਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਵੈਕਸੀਨ ਲਗਾਉਣ,  ਪਸ਼ੂ ਪਾਲਕਾਂ ਨੂੰ ਸਮਾਂ ਬੱਧ ਤਰੀਕੇ ਨਾਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਉਨਾਂ ਦੱਸਿਆ ਕਿ ਪਸ਼ੂ ਪਾਲਕਾਂ ਲਈ ਨਰ ਜਾਨਵਰ ਪੈਦਾ ਹੋਣ ਨਾਲ ਇਹ ਕਿੱਤਾ ਘੱਟ ਲਾਹੇਵੰਦ ਸਾਬਤ ਹੁੰਦਾ ਸੀ, ਪ੍ਰੰਤੂ ਸਾਡੀ ਸਰਕਾਰ ਨੇ ਸੈਕਸਡ ਸੀਮਨ ਨੂੰ ਸਬਸੀਡਾਈਜ਼ਡ (ਘੱਟ ਰੇਟਾਂ) ਉੱਤੇ ਪਸ਼ੂ ਪਾਲਕਾਂ ਤੱਕ ਪਹੁੰਚ ਕਰਕੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨਾਂ ਦੱਸਿਆ ਕਿ 21 ਵੀਂ ਪਸ਼ੂਧਨ ਗਣਨਾ ਲਈ ਲਗਭੱਗ 1700 ਗਿਣਤੀਕਾਰ, 400 ਸੁਪਰਵਾਈਜ਼ਰ ਅਤੇ 23 ਜਿਲ੍ਹਾ ਨੋਡਲ ਅਫ਼ਸਰ ਲਗਾਏ ਗਏ ਹਨ ਅਤੇ ਇਸ ਕੰਮ ਦੀ ਚੈਕਿੰਗ ਲਈ ਵੱਖ ਵੱਖ ਟੀਮਾਂ ਵੀ ਲਗਾਈਆਂ ਗਈਆਂ ਹਨ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਦੂਜੀ ਵਾਰ ਇਹ ਟ੍ਰੇਨਿੰਗ ਡਿਜੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਗਊਸ਼ਾਲਾਵਾਂ ਦੀ ਵੱਖਰੇ ਤੌਰ ਤੇ ਪਸ਼ੂਧਨ ਗਣਨਾ ਕੀਤੀ ਜਾਵੇਗੀ।  ਉਨਾਂ ਕਿਹਾ ਕਿ ਪਸ਼ੂ ਪਾਲਕ ਗਿਣਤੀ ਕਰਨ ਆਉਣ ਵਾਲੇ ਗਿਣਤੀਕਾਰਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਤਾਂ ਜੋ ਉਸ ਅਨੁਸਾਰ ਪਸ਼ੂ ਪਾਲਕਾਂ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਸਕਣ। 

ਇਸ ਲਈ ਪਸ਼ੂਧਨ ਗਣਨਾ ਦਾ ਵਧੀਆ ਤੇ ਸਟੀਕ ਹੋਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਇਸ ਗਣਨਾ ਵਿੱਚ ਪਹਿਲੀ ਵਾਰ ਔਰਤਾਂ ਦੀ ਭਾਗੀਦਾਰੀ ਵੀ ਇਕੱਠੀ ਕੀਤੀ ਜਾਵੇਗੀ। ਉਨਾਂ ਅਧਿਕਾਰੀਆਂ ਨੁੰ ਕਿਹਾ ਕਿ ਉਹ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਣ ਕਿ ਸਰਕਾਰ ਵਲੋਂ ਪਸ਼ੂ ਪਾਲਕਾਂ ਲਈ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਵੀ ਲੋਕਾਂ ਨੂੰ ਪ੍ਰਾਪਤ ਹੋ ਸਕੇ। ਇਸ ਮੌਕੇ ਅਡਵਾਈਜ਼ਰ ਅਕੰੜਾ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਭਾਗ ਭਾਰਤ ਸਰਕਾਰ ਦੇ ਸ੍ਰੀ ਜਗਤ ਹਜਾਰੀਕਾ ਨੇ ਕੈਬਨਿਟ ਮੰਤਰੀ ਸ: ਖੁੱਡੀਆਂ ਨੂੰ ਸਨਮਾਨਤ ਵੀ ਕੀਤਾ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget