Punjab News: ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਸਮੇਂ ਸਿਰ ਅਦਾਇਗੀ ਮਿਲੀ ਹੈ। ਇਹ ਦਾਅਵਾ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹਿੰਦ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। 


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਹੈ। ਇਸ ਲਈ ਖੇਤੀ ਦੇ ਧੰਦੇ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜਦੋਂ ਝੋਨਾ ਵਿਕ ਰਿਹਾ ਹੈ ਤਾਂ ਉਸ ਤੋਂ ਤੁਰੰਤ ਬਾਅਦ ਫ਼ਸਲ ਦੀ ਅਦਾਇਗੀ ਕਰਨ ਦੀ ਤਿਆਰੀ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਲੰਬਾ ਸਮਾਂ ਇੰਤਜ਼ਾਰ ਨਾ ਕਰਨਾ ਪਵੇ।


ਇਸ ਮੌਕੇ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਜਸਬੀਰ ਸਿੰਘ ਰਾਏ ਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਕਾਰ ਇਸ ਵਾਰ ਮੰਡੀਆਂ ਨੂੰ ਲੈ ਕੇ ਢੁੱਕਵੇਂ ਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਸਮੇਂ ਸਮੇਂ ਵੱਲੋਂ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਯੂਨੀਅਨ ਤੇ ਰਾਈਸ ਮਿੱਲਰ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਵੀ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ ਤੇ ਆਪਣੀਆਂ ਮੁਸ਼ਕਲਾਂ ਨਾਲ ਜਾਣੂ ਕਰਵਾਇਆ ਗਿਆ।


ਇਹ ਵੀ ਪੜ੍ਹੋ: ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤੀਆਂ ਭੁਗਤ ਰਹੇ ਹਾਂ ਅਸੀਂ, ਜੇ ਲੋਕਾਂ ਨੂੰ ਸਿਸਟਮ ਸਹੀ ਚਾਹੀਦਾ ਹੈ ਤਾਂ ਥੋੜਾ ਸਹਿਣਾ ਪਵੇਗਾ-ਨਿੱਜਰ


ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਈਨਿੰਗ ਪਾਲਸੀ ਤੇ ਅਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਅਤੇ ਕਿਹਾ ਕਿ ਤਿੰਨ ਮਹੀਨੇ ਤੋਂ ਮਾਈਨਿੰਗ ਪੂਰੀ ਤਰ੍ਹਾਂ ਬੰਦ ਰਹੀ ਹੈ।


ਉਨ੍ਹਾਂ ਕਿਹਾ ਕਿ ਅਸੀਂ ਗ਼ੈਰ-ਕਨੂੰਨੀ ਕੰਮ ਨਹੀਂ ਹੋਣ ਦੇ ਰਹੇ ਇਸ ਕਰਕੇ ਰੇਤਾ ਬਜਰੀ ਮਹਿੰਗੀ ਮਿਲ ਰਹੇ ਨੇ ਕਿਉਂਕਿ ਸਿਸਟਮ ਨੂੰ ਸੁਧਾਰਨ ਦੀ ਲੋੜ ਹੈ ਉਨ੍ਹਾਂ ਇਹ ਵੀ ਕਿਹਾ ਕਿ 2012 ਦੇ ਮਾਮਲੇ ਨੂੰ ਹਾਈਕੋਰਟ ਨੇ ਹੁਣ ਸਾਡੇ ਸਿਰ 'ਤੇ ਪਾ ਕੇ ਰਾਵੀ ਦਰਿਆ ਚੋਂ ਮਾਇਨਿੰਗ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।


ਉਨ੍ਹਾ ਕਿਹਾ ਕਿ ਪਤਾ ਨਹੀਂ ਇਹ ਕੌਣ ਲੋਕ ਹਨ ਜੋ ਅਜਿਹੀਆਂ ਪਟੀਸ਼ਨ ਅਦਾਲਤ ਦੇ ਵਿਚ ਦਾਇਰ ਕਰਦੇ ਹਨ, ਇਸੇ ਕਰਕੇ ਆਮ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਨੂੰ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਆਮ ਲੋਕਾਂ ਦੀ ਸਹੂਲਤ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ।