ਪੜਚੋਲ ਕਰੋ

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, 585 ਰੁਪਏ ਕਿਰਾਇਆ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ।

Amritsar News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ ਤੋਂ ਸ਼ਿਮਲਾ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਸ਼ੁਰੂ ਹੋਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਵਿਖਾਉਣ ਉਪਰੰਤ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੋਰਨਾਂ ਸੂਬਿਆਂ ਵੱਲ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਦੀ ਇਹ ਬੱਸ ਪੱਟੀ ਬੱਸ ਸਟੈਂਡ ਤੋਂ ਸਵੇਰੇ 10:20 ਵਜੇ ਚੱਲੇਗੀ ਅਤੇ ਵਾਇਆ ਅੰਮ੍ਰਿਤਸਰ, ਜਲੰਧਰ ਤੇ ਚੰਡੀਗੜ੍ਹ ਹੁੰਦਿਆਂ ਰਾਤ 10.30 ਵਜੇ ਸ਼ਿਮਲਾ ਪੁੱਜੇਗੀ। ਇਸੇ ਤਰ੍ਹਾਂ ਅਗਲੇ ਦਿਨ ਸਵੇਰੇ 7:10 ਵਜੇ ਸ਼ਿਮਲਾ ਤੋਂ ਚਲ ਕੇ ਉਸੇ ਰਸਤੇ ਵਾਪਸੀ ਕਰੇਗੀ ਤੇ ਸ਼ਾਮ ਕਰੀਬ 7:30 ਵਜੇ ਪੱਟੀ ਪਹੁੰਚੇਗੀ। ਬੱਸ ਦਾ ਇੱਕ ਪਾਸੇ ਦਾ ਕਿਰਾਇਆ 585 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੇ ਲੰਘੇ ਵਿੱਤੀ ਵਰ੍ਹੇ ਦੌਰਾਨ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਹੈ। ਵਿੱਤੀ ਵਰ੍ਹੇ 2022-23 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 700.88 ਕਰੋੜ ਰੁਪਏ ਆਮਦਨ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 547.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਾਧੇ ਵਿੱਚ ਜਾ ਰਹੀ ਹੈ ਤੇ ਅਗਲੇ ਦਿਨਾਂ ਦੌਰਾਨ ਹੋਰਨਾਂ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।

ਇਹ ਵੀ ਪੜ੍ਹੋ: Sidhu Moosewala: ਸੀਐਮ ਭਗਵੰਤ ਮਾਨ ਨੇ ਚੁਟਕਲੇ ਸੁਣਾ ਸੱਤਾ ਹਾਸਲ ਕੀਤੀ, ਹੁਣ ਲੋਕ ਜਲੰਧਰ ਚੋਣ 'ਚ ਦੇਣ ਜਵਾਬ: ਬਲਕੌਰ ਸਿੰਘ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਅਨੁਸਾਰ ਜ਼ਰੂਰਤ ਵਾਲੀਆਂ ਥਾਵਾਂ ਤੋਂ ਬੱਸਾਂ ਚਲਾਉਣ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਸਸਤੀ ਅਤੇ ਕਿਫ਼ਾਇਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ 'ਤੇ ਹੈ ਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ' ਤੇ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪ੍ਰਾਈਵੇਟ ਬੱਸ ਮਾਫ਼ੀਆ ਦਾ ਲੱਕ ਤੋੜਦਿਆਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਤਿੰਨ ਗੁਣਾਂ ਘੱਟ ਕਿਰਾਏ 'ਤੇ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 25 ਬੱਸਾਂ ਦਿੱਲੀ ਹਵਾਈ ਅੱਡੇ ਨੂੰ ਚਲਦੀਆਂ ਹਨ।

ਇਹ ਵੀ ਪੜ੍ਹੋ: ਸਾਬਕਾ ਅਕਾਲੀ ਸਪੀਕਰ ਅਟਵਾਲ ਦੇ ਦੋਵੇਂ ਬੇੇਟੇ BJP 'ਚ ਹੋਏ ਸ਼ਾਮਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget