ਵੋਟਾਂ ਲਈ ਪਿਛਲੀਆਂ ਸਰਕਾਰਾਂ ਨੇ ਧੜਾਧੜ ਸਰਦੇ-ਪੁੱਜਦੇ ਘਰਾਂ ਦੇ ਰਾਸ਼ਨ ਕਾਰਡ ਬਣਾਏ: ਵਿਧਾਇਕ ਗੋਇਲ
ਜਿਹੜੇ ਖਪਤਕਾਰ ਨਾਜਾਇਜ਼ ਤੌਰ ਤੇ ਮੁਫਤ ਅਨਾਜ ਪ੍ਰਾਪਤ ਕਰਨ ਦਾ ਲਾਹਾ ਲੈ ਰਹੇ ਸਨ, ਉਨ੍ਹਾਂ ਦੇ ਰਾਸ਼ਨ ਕਾਰਡ ਸਬੰਧਤ ਮਹਿਕਮੇ ਤੇ ਪ੍ਰਸ਼ਾਸਨ ਵੱਲੋਂ ਕੱਟ ਦਿੱਤੇ ਗਏ ਹਨ। ਇਸ ਨੂੰ ਲੈ ਕੇ ਪਿੰਡਾਂ ਤੇ ਸ਼ਹਿਰਾਂ ਵਿਚ ਖਲਬਲੀ ਮਚੀ ਹੋਈ ਹੈ।
ਅਨਿਲ ਜੈਨ ਦੀ ਰਿਪੋਰਟ
ਲਹਿਰਾਗਾਗਾ: ਜਿਹੜੇ ਖਪਤਕਾਰ ਨਾਜਾਇਜ਼ ਤੌਰ ਤੇ ਮੁਫਤ ਅਨਾਜ ਪ੍ਰਾਪਤ ਕਰਨ ਦਾ ਲਾਹਾ ਲੈ ਰਹੇ ਸਨ, ਉਨ੍ਹਾਂ ਦੇ ਰਾਸ਼ਨ ਕਾਰਡ ਸਬੰਧਤ ਮਹਿਕਮੇ ਤੇ ਪ੍ਰਸ਼ਾਸਨ ਵੱਲੋਂ ਕੱਟ ਦਿੱਤੇ ਗਏ ਹਨ। ਇਸ ਨੂੰ ਲੈ ਕੇ ਪਿੰਡਾਂ ਤੇ ਸ਼ਹਿਰਾਂ ਵਿਚ ਖਲਬਲੀ ਮਚੀ ਹੋਈ ਹੈ।
ਇਸ ਬਾਰੇ ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਪਿਛਲੀਆਂ ਚੋਣਾਂ ਦੌਰਾਨ ਵੋਟਾਂ ਦਾ ਲਾਹਾ ਲੈਣ ਲਈ ਸਰਕਾਰ ਦੇ ਨੁਮਾਇੰਦਿਆਂ ਨੇ ਧੜਾਧੜ ਸਰਦੇ-ਪੁੱਜਦੇ ਘਰਾਂ ਦੇ ਰਾਸ਼ਨ ਕਾਰਡ ਬਣਾ ਦਿੱਤੇ ਸਨ। ਇਸ ਕਰਕੇ ਗਲਤ ਤਰੀਕੇ ਨਾਲ ਅਨਾਜ ਲਿਆ ਜਾ ਰਿਹਾ ਸੀ। ਇਸ ਲਈ ਹੀ ਕੇਂਦਰ ਸਰਕਾਰ ਨੇ 12 ਫੀਸਦੀ ਅਨਾਜ 'ਤੇ ਕਟੌਤੀ ਲਾ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਇਸ ਕਾਰਨ ਡਿਪੂ ਹੋਲਡਰ ਤੇ ਇੰਸਪੈਕਟਰ ਵੀ ਪ੍ਰੇਸ਼ਾਨ ਹਨ। ਇਸ ਦੇ ਚੱਲਦਿਆਂ ਹੁਣ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਸ ਦੀ ਆਮਦਨ ਸਾਲਾਨਾ ਪੰਜ ਲੱਖ ਜਾਂ ਇਸ ਤੋਂ ਵੱਧ ਹੈ, ਉਸ ਦੇ ਰਾਸ਼ਨ ਕਾਰਡ ਕੱਟ ਦਿੱਤੇ ਜਾਣ। ਸਰਕਾਰ ਕੋਲ ਮੌਜੂਦ ਡਾਟੇ ਅਨੁਸਾਰ ਰਾਸ਼ਨ ਕਾਰਡ ਜੇ ਫਾਰਮ ਨਾਲ ਜੁੜੇ ਹੋਏ ਹਨ। ਇਸ ਲਈ ਜਿਨ੍ਹਾਂ ਦੀ ਆਮਦਨ 5 ਲੱਖ ਜਾਂ ਇਸ ਤੋਂ ਵੱਧ ਪਾਈ ਗਈ ਉਨ੍ਹਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ।
ਵਿਧਾਇਕ ਗੋਇਲ ਨੇ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਨੇ ਠੇਕੇ ਤੇ ਜ਼ਮੀਨਾਂ ਲੈ ਕੇ ਕਾਸ਼ਤ ਕੀਤੀ ਹੈ, ਇਹ ਕਾਨੂੰਨ ਉਨ੍ਹਾਂ ਤੇ ਲਾਗੂ ਨਹੀਂ ਹੁੰਦਾ। ਉਨ੍ਹਾਂ ਹੋਰ ਵੀ ਰਹਿੰਦੇ ਸਰਦੇ-ਪੁੱਜਦੇ ਘਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਰਾਸ਼ਨ ਕਾਰਡ ਕਟਵਾਉਣ ਲਈ ਅੱਗੇ ਆਉਣ ਤਾਂ ਜੋ ਗਰੀਬ ਪਰਿਵਾਰ ਇਸ ਦਾਇਰੇ ਵਿੱਚ ਲਿਆਂਦੇ ਜਾ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਗ਼ਲਤ ਤੌਰ ਤੇ ਕਾਰਡ ਕੱਟੇ ਗਏ ਹਨ, ਉਹ ਸਥਾਨਕ ਐਸਡੀਐਮ ਦਫਤਰ ਜਾਂ ਫੂਡ ਸਪਲਾਈ ਦਫ਼ਤਰ ਪਹੁੰਚ ਕੇ ਆਪਣਾ ਪੱਖ ਰੱਖ ਸਕਦੇ ਹਨ ਤੇ ਜੋ ਹੱਕਦਾਰ ਹਨ ਉਨ੍ਹਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ