ਜੰਗਲਾਤ ਘਪਲਾ: ਧਰਮਸੋਤ ਤੇ ਗਿਲਜ਼ੀਆਂ ਨੂੰ HC ਤੋਂ ਮਿਲੀ ਜ਼ਮਾਨਤ
ਧਰਮਸੋਤ ਤੇ ਦਲਜੀਤ ਗਿਲਜੀਆਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਪਿਛਲੀ ਸੁਣਵਾਈ ਤੋਂ ਬਾਅਦ ਇਸ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ।
ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਜੀਤੇ ਦਲਜੀਤ ਗਿਲਜ਼ੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ।ਜ਼ਿਕਰ ਕਰ ਦਈਏ ਕਿ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਪਿਛਲੀ ਸੁਣਵਾਈ ਤੋਂ ਬਾਅਦ ਇਸ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਸੀ।
ਇਹ ਵੀ ਪੜ੍ਹੋ: Arshdeep Singh Catch: ਪੰਜਾਬ ਦੇ ਖੇਡ ਮੰਤਰੀ ਨੇ ਅਰਸ਼ਦੀਪ ਦੀ ਮਾਂ ਨਾਲ ਫੋਨ 'ਤੇ ਕੀਤੀ ਗੱਲ
ਜੰਗਲਾਤ ਘੋਟਾਲੇ ਵਿੱਚ ਆਰੋਪੀ ਹਨ ਸਾਬਕਾ ਮੰਤਰੀ
ਸਾਬਕਾ ਮੰਤਰੀ ਧਰਮਸੋਤ ਤੇ ਗਿਲਜ਼ੀਆਂ ਤੇ ਜੰਗਲਾਤ ਮਹਿਕਮੇ ਵਿੱਚ ਘਪਲੇ ਦਾ ਦੋਸ਼ ਹੈ। ਧਰਮਸੋਤ ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੱਕ ਦਰੱਖਤ ਦੀ ਕਟਾਈ ਬਦਲੇ 500 ਰੁਪਏ ਦੀ ਰਿਸ਼ਵਤ ਲਈ, ਜਿਸ ਨਾਲ ਤਕਰੀਬਨ ਸਵਾ ਕਰੋੜ ਦੀ ਰਿਸ਼ਵਤ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅਮਲੋਹ ਵਾਲੀ ਰਿਹਾਇਸ਼ ਤੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਬਾਅਦ ਹੀ ਉਹ ਜੇਲ੍ਹ ਵਿੱਚ ਬੰਦ ਹਨ। ਇਸੇ ਕੇਸ ਵਿੱਚ ਸੰਗਤ ਵਿੱਚ ਗਿਲਜ਼ੀਆਂ ਵੀ ਦੋਸ਼ੀ ਹਨ ਜਿਨ੍ਹਾਂ ਨੂੰ ਹਾਈਕੋਰਟ ਤੋਂ ਆਗਾਮੀ ਜ਼ਮਾਨਤ ਮਿਲੀ ਹੈ ਪਰ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਜਿਸ ਤੋਂ ਬਾਅਦ ਉਹ ਵੀ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ: ਬਿਆਸ 'ਚ ਹਾਲਾਤ ਕਾਬੂ, ਅਫ਼ਵਾਹਾਂ ਫੈਲਾਉਣ ਵਾਲਿਆਂ 'ਤੇ ਬਾਜ਼ ਨਜ਼ਰ, ਹੋਵੇਗੀ ਸਖ਼ਤ ਕਾਰਵਾਈ
ਟ੍ਰਾਂਸਪੋਟੇਸ਼ਨ ਟੈਂਡਰ ਘੁਟਾਲੇ 'ਚ ਵੱਡਾ ਖੁਲਾਸਾ
ਦਾਣਾ ਮੰਡੀ ਟ੍ਰਾਂਸਪੋਟੇਸ਼ਨ ਟੈਂਡਰ ਘੁਟਾਲੇ ਦੀ ਜਾਂਚ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਟ੍ਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਮਗਰੋਂ ਵਿਜੀਲੈਂਸ ਨੇ ਹੁਣ ਕਾਂਗਰਸੀ ਲੀਡਰ ਕੈਪਟਨ ਸੰਦੀਪ ਸੰਧੂ ਦੇ ਓਐਸਡੀ ਮਨਪ੍ਰੀਤ ਈਸੇਵਾਲ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ। ਸੂਤਰਾਂ ਮੁਤਾਬਕ ਵਿਜੀਲੈਂਸ ਨੂੰ ਮਨਪ੍ਰੀਤ ਦੀਆਂ 100 ਤੋਂ ਵੱਧ ਰਜਿਸਟਰੀਆਂ ਤੇ ਬਿਆਨੇ ਪ੍ਰਾਪਤ ਹੋਏ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਨੂੰ ਕਾਂਗਰਸੀ ਲੀਡਰ ਮਨਪ੍ਰੀਤ ਈਸੇਵਾਲ ਸਬੰਧੀ ਮਿਲੀਆਂ ਰਜਿਸਟਰੀਆਂ ਦੀ ਕੀਮਤ 500 ਕਰੋੜ ਤੋਂ ਹੈ। ਵਿਜੀਲੈਂਸ ਦੀ ਟੀਮ ਵੱਲੋਂ ਹੁਣ ਨਗਰ ਨਿਗਮ ਤੇ ਤਹਿਸੀਲ ਦਫ਼ਤਰਾਂ ਵਿੱਚ ਇਨ੍ਹਾਂ ਰਜਿਸਟਰੀਆਂ ਦਾ ਰਿਕਾਰਡ ਲੱਭਿਆ ਜਾ ਰਿਹਾ ਹੈ। ਹੁਣ ਤੱਕ ਜਿਨ੍ਹਾਂ ਰਜਿਸਟਰੀਆਂ ਦੇ ਕਾਗਜ਼ ਮਿਲੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਸ਼ਹਿਰ ਦੇ ਸਭ ਤੋਂ ਮਹਿੰਗੇ ਇਲਾਕਿਆਂ ਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।