ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ।
ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।
ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ