ਪੜਚੋਲ ਕਰੋ

Lok Sabha Result: ਪੰਜਾਬ 'ਚੋਂ ਕਿਹੜੇ ਉਮੀਦਵਾਰਾਂ ਦੀਆਂ ਹੋਈਆਂ ਜ਼ਮਾਨਤਾਂ ਜ਼ਬਤ, ਸਭ ਤੋਂ ਵੱਧ ਕਿਹੜੀ ਪਾਰਟੀ ਦੇ

Lok Sabha Result: ਇਸ ਸਾਲ ਲੋਕ ਸਭਾ ਚੋਣਾਂ 2024 ਲਈ ਪੰਜਾਬ ਤੋਂ 328 ਉਮੀਦਵਾਰਾਂ ਨੇ ਚੋਣ ਲੜੀ ਸੀ। ਪਰ ਇਨ੍ਹਾਂ ਵਿੱਚੋਂ 289 ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਜੇਕਰ ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਛੱਡ ਕੇ...

Lok Sabha Result: ਇਸ ਸਾਲ ਲੋਕ ਸਭਾ ਚੋਣਾਂ 2024 ਲਈ ਪੰਜਾਬ ਤੋਂ 328 ਉਮੀਦਵਾਰਾਂ ਨੇ ਚੋਣ ਲੜੀ ਸੀ। ਪਰ ਇਨ੍ਹਾਂ ਵਿੱਚੋਂ 289 ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਜੇਕਰ ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਛੱਡ ਕੇ ਚਾਰ ਮੁੱਖ ਪਾਰਟੀਆਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚੋਂ ਅਕਾਲੀ ਦਲ ਦੇ ਉਮੀਦਵਾਰ ਸਭ ਤੋਂ ਵੱਧ ਹਨ, ਜਿਹੜੇ ਕਿ ਆਪਣੀ ਜ਼ਮਾਨਤ ਬਚਾਉਣ ਵਿਚ ਨਾਕਾਮ ਰਹੇ । ਜਦੋਂਕਿ ਪੁਰਾਣੇ ਸਮੇਂ ਵਿੱਚ ਉਨ੍ਹਾਂ ਦੀ ਭਾਈਵਾਲ ਰਹੀ ਭਾਜਪਾ ਦੂਜੇ ਨੰਬਰ ’ਤੇ ਹੈ।

ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਮਾਨਤ ਜ਼ਬਤ ਕਰਵਾਉਣ ਵਾਲੇ ਉਮੀਦਵਾਰਾਂ ਦੀ ਸੂਚੀ ਵਿੱਚ ਅਕਾਲੀ ਦਲ ਦੇ 10, ਭਾਜਪਾ ਦੇ ਚਾਰ ਅਤੇ ਕਾਂਗਰਸ ਦਾ ਇੱਕ ਉਮੀਦਵਾਰ ਸ਼ਾਮਲ ਹੈ। ਜਦੋਂਕਿ ਸੂਬੇ ਦੀ ਦੂਜੀ ਸਭ ਤੋਂ ਵੱਡੀ ਪਾਰਟੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਆਪਣੀ ਜ਼ਮਾਨਤ ਬਚਾਉਣ ਵਿੱਚ ਸਫਲ ਰਹੇ ਹਨ।

ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ (15.87 ਫੀਸਦੀ ਵੋਟਾਂ) ਨੂੰ ਫਰੀਦਕੋਟ ਤੋਂ ਬਹੁਤ ਘਟ ਵੋਟਾਂ ਪਈਆਂ ਹਨ। ਜਿੱਥੇ ਉਹ ਤੀਜੇ ਨੰਬਰ 'ਤੇ ਰਹੇ ਉਥੇ ਹੀ ਉਨ੍ਹਾ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ ।

ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਜਿੱਤ ਗਏ ਹਨ। ਹਰਸਿਮਰਤ ਤੋਂ ਇਲਾਵਾ ਫਿਰੋਜ਼ਪੁਰ ਤੋਂ ਚੋਣ ਲੜ ਰਹੇ ਨਰਦੇਵ ਸਿੰਘ ਬੌਬੀ ਮਾਨ ਅਤੇ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਅਨਿਲ ਜੋਸ਼ੀ ਦੀ ਜ਼ਮਾਨਤ ਜ਼ਬਤ ਨਹੀਂ ਹੋਈ । ਨਰਦੇਵ ਮਾਨ  ਨੂੰ ਨੋਟਾ ਦੀਆਂ ਵੋਟਾਂ ਨੂੰ ਛੱਡ ਕੇ ਕੁੱਲ  ਵੋਟਾਂ ਦਾ 22.66 ਫੀਸਦੀ ਹਿੱਸਾ ਹਾਸਲ ਹੋਇਆ ਹੈ। ਜਦੋਂ ਕਿ ਅੰਮ੍ਰਿਤਸਰ ਵਿੱਚ ਜੋਸ਼ੀ ਨੂੰ 18.06 ਫੀਸਦੀ ਵੋਟਾਂ ਮਿਲੀਆਂ।

ਅਕਾਲੀ ਦਲ ਦੇ ਉਮੀਦਵਾਰ 

ਅਕਾਲੀ ਦਲ ਦੇ ਜਿਨ੍ਹਾਂ ਉਮੀਦਵਾਰਾਂ ਨੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਹੈ, ਉਨ੍ਹਾਂ ਵਿੱਚ ਮਹਿੰਦਰ ਸਿੰਘ ਕੈਪੀ (6.89 ਫੀਸਦੀ ਵੋਟਾਂ) ਵੀ ਸ਼ਾਮਲ ਹਨ, ਜੋ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਅਤੇ ਜਲੰਧਰ ਤੋਂ ਚੋਣ ਲੜੇ ਸਨ। 

ਪਾਰਟੀ ਦੇ ਬੁਲਾਰੇ ਤੇ ਗੁਰਦਾਸਪੁਰ ਤੋਂ ਉਮੀਦਵਾਰ ਦਲਜੀਤ ਸਿੰਘ ਚੀਮਾ (7.95 ਫੀਸਦੀ ਵੋਟਾਂ), ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ (8.27 ਫੀਸਦੀ ਵੋਟਾਂ), ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ (8.55 ਫੀਸਦੀ ਵੋਟਾਂ), ਹੁਸ਼ਿਆਰਪੁਰ ਤੋਂ ਉਮੀਦਵਾਰ ਸੋਹਣ ਸਿੰਘ ਠੰਡਲ (9.73 ਫੀਸਦੀ ਵੋਟਾਂ), ਆਨੰਦਪੁਰ ਸਾਹਿਬ ਤੋਂ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ (11.01 ਫੀਸਦੀ), ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ (13.13 ਫੀਸਦੀ ਵੋਟਾਂ), ਪਟਿਆਲਾ ਤੋਂ ਉਮੀਦਵਾਰ ਐਨ.ਕੇ.ਸ਼ਰਮਾ (13.44 ਫੀਸਦੀ ਵੋਟਾਂ) ਅਤੇ ਫਰੀਦਕੋਟ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ (13.68 ਫੀਸਦੀ ਵੋਟਾਂ) ਨੇ ਵੀ ਜ਼ਮਾਨਤ ਜ਼ਬਤ ਕਰਵੀ ਲਈ ਹੈ । 

ਭਾਜਪਾ ਦੇ ਉਮੀਦਵਾਰ 

ਆਪਣੀ ਜ਼ਮਾਨਤ ਜ਼ਬਤ ਕਰਵਾਉਣ ਵਾਲੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ 8.27 ਫੀਸਦੀ ਵੋਟਾਂ ਹਾਸਲ ਹੋਈਆਂ ਹਨ, ਜੋ ਖਡੂਰ ਸਾਹਿਬ ਤੋਂ ਪੰਜਵੇਂ ਸਥਾਨ 'ਤੇ ਰਹੇ। ਬਠਿੰਡਾ ਤੋਂ ਚੌਥੇ ਨੰਬਰ 'ਤੇ ਰਹੀ ਪਰਮਪਾਲ ਕੌਰ ਸਿੱਧੂ ਸਿਰਫ਼ 9.66 ਫ਼ੀਸਦੀ ਵੋਟਾਂ ਹੀ ਹਾਸਲ ਕਰ ਸਕੀ। ਸੰਗਰੂਰ ਤੋਂ ਚੌਥੇ ਸਥਾਨ 'ਤੇ ਰਹੇ ਅਰਵਿੰਦ ਖੰਨਾ ਨੂੰ 12.75 ਫੀਸਦੀ ਅਤੇ ਫਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਨੂੰ 13.21 ਫੀਸਦੀ ਵੋਟਾਂ ਮਿਲੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਮਾਨ ਸਰਕਾਰ ਵੱਲੋਂ ਅਹਿਮ ਫੈਸਲਿਆਂ 'ਤੇ ਲਗਾਈ ਜਾ ਸਕਦੀ ਮੋਹਰ
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਮਾਨ ਸਰਕਾਰ ਵੱਲੋਂ ਅਹਿਮ ਫੈਸਲਿਆਂ 'ਤੇ ਲਗਾਈ ਜਾ ਸਕਦੀ ਮੋਹਰ
Astrology Today: ਮਕਰ-ਸਿੰਘ ਸਣੇ ਇਨ੍ਹਾਂ 2 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਨੌਕਰੀ 'ਚ ਮਿਲਣਗੇ ਨਵੇਂ ਮੌਕੇ, ਹੋਣਗੇ ਮਾਲੋਮਾਲ; ਖੁਸ਼ੀਆਂ ਨਾਲ ਭਰੇਗੀ ਝੋਲੀ...
ਮਕਰ-ਸਿੰਘ ਸਣੇ ਇਨ੍ਹਾਂ 2 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਨੌਕਰੀ 'ਚ ਮਿਲਣਗੇ ਨਵੇਂ ਮੌਕੇ, ਹੋਣਗੇ ਮਾਲੋਮਾਲ; ਖੁਸ਼ੀਆਂ ਨਾਲ ਭਰੇਗੀ ਝੋਲੀ...
ਪੰਜਾਬ ਕਾਂਗਰਸੀ ਆਗੂ ਦੀ ਸਪੀਕਰ ਰੰਧਾਵਾ ਦੀ ਚਿੱਠੀ, ਜਾਣੋ ਕੀ ਕਿਹਾ
ਪੰਜਾਬ ਕਾਂਗਰਸੀ ਆਗੂ ਦੀ ਸਪੀਕਰ ਰੰਧਾਵਾ ਦੀ ਚਿੱਠੀ, ਜਾਣੋ ਕੀ ਕਿਹਾ
ਨਵੇਂ ਸਾਲ ਦੇ ਪਹਿਲੇ ਦਿਨ ਕਰੋ ਆਹ ਖਾਸ ਉਪਾਅ, ਪਤੀ-ਪਤਨੀ ਦੇ ਰਿਸ਼ਤੇ 'ਚ ਦੁਬਾਰਾ ਆਵੇਗੀ ਮਿਠਾਸ
ਨਵੇਂ ਸਾਲ ਦੇ ਪਹਿਲੇ ਦਿਨ ਕਰੋ ਆਹ ਖਾਸ ਉਪਾਅ, ਪਤੀ-ਪਤਨੀ ਦੇ ਰਿਸ਼ਤੇ 'ਚ ਦੁਬਾਰਾ ਆਵੇਗੀ ਮਿਠਾਸ
Embed widget