ਪੜਚੋਲ ਕਰੋ

Punjabi Film Shooting Row: ਨਕਲੀ ਗੁਰੂ ਗ੍ਰੰਥ ਸਾਹਿਬ ਰੱਖ ਫਿਲਮ ਸ਼ੂਟ ਮਾਮਲੇ 'ਚ ਜਾਂਚ ਟੀਮ ਦਾ ਗਠਨ, ਮੌਕੇ 'ਤੇ ਪਹੁੰਚੀ ਟੀਮ

Punjabi Film Shooting Row: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਫਿਲਮ ਸਿਟੀ ਘੜੂੰਆਂ ਵਿੱਚ ਫਿਲਮ ਦੇ ਪ੍ਰਬੰਧਕਾਂ ਵੱਲੋਂ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਲਕੀ...

Punjabi Film Shooting Row:  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਫਿਲਮ ਸਿਟੀ ਘੜੂੰਆਂ ਵਿੱਚ ਫਿਲਮ ਦੇ ਪ੍ਰਬੰਧਕਾਂ ਵੱਲੋਂ ਨਕਲੀ ਗੁਰਦੁਆਰਾ ਸਾਹਿਬ ਬਣਾ ਕੇ ਨਕਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਲਕੀ ਵਿੱਚ ਸਜਾ ਕੇ  , ਨਕਲੀ ਅਨੰਦ ਕਾਰਜ ਕਰਵਾਉਣ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋ ਬੀਤੇ ਕੱਲ੍ਹ ਪਿੰਡ ਘੜੂਆਂ ਪਹੁੰਚ ਕੇ  ਮੌਕੇ ਤੇ ਜਾ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਸ ਮਾਮਲੇ ਨਾਲ ਸੰਬੰਧਿਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ। 

ਵਰਨਣਯੋਗ ਹੈ ਕਿ ਪਿੰਡ ਘੜੂੰਆ ਵਿਖੇ ਵਾਪਰੀ  ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਜਿੱਥੇ ਸ਼਼੍ਰੋਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋ ਫਿਲਮ ਸਿਟੀ ਦੇ ਪ੍ਰਬੰਧਕਾਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਜੋਰਦਾਰ ਮੰਗ ਕੀਤੀ ਗਈ ਸੀ, ਉੱਥੇ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਜਿੱਥੇ ਫਿਲਮੀ ਖੇਤਰ ਦੇ ਲੋਕਾਂ ਨੂੰ ਆਪਣੇ ਵਪਾਰਕ ਹਿੱਤਾਂ ਕਾਰਨ ਸਿੱਖ ਪਰੰਪਰਾਵਾਂ ਨਾਲ ਖਿਲਵਾੜ ਕਰਨ ਵਾਲੀਆਂ ਹਰਕਤਾਂ ਤੋਂ ਬਾਜ ਆਉਣ ਦੀ ਚੇਤਾਵਨੀ ਦਿੱਤੀ ਗਈ ਸੀ । ਉੱਥੇ ਹੀ ਉਹਨਾਂ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕਰਨ ਲਈ ਸਤਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਐਡਵਾਈਜ਼ਰ ਭਾਈ ਤਲਵਿੰਦਰ ਸਿੰਘ ਬੁੱਟਰ ਨੂੰ ਬਤੌਰ ਕੋਆਰਡੀਨੇਟਰ ,ਭਾਈ ਗੁਰਪਾਲ ਸਿੰਘ ਮੁਖੀ ਧਰਮ ਪ੍ਰਚਾਰ ਕਮੇਟੀ  ਸਬ ਆਫਿਸ ਸ੍ਰੀ ਅਨੰਦਪੁਰ ਸਾਹਿਬ , ਭਾਈ ਰਜਿੰਦਰ ਪਾਲ ਸਿੰਘ ਪ੍ਰਚਾਰਕ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੈਨੇਜਰ ਭਾਈ ਮੋਹਨ ਸਿੰਘ ਅਤੇ  ਤਲਵਿੰਦਰ ਸਿੰਘ ਬੁੱਟਰ ਮੀਡੀਆ ਐਡਵਾਈਜ਼ਰ, ਭਾਈ ਜਤਿੰਦਰ ਸਿੰਘ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਜੀ ਗ੍ਰੰਥੀ ਸਿੰਘ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਭਾਈ ਜਗਜੀਤ ਸਿੰਘ ਜੀ ਅਕਾਊਂਟੈਂਟ ਅਤੇ ਭਾਈ ਰਾਜਪਾਲ ਸਿੰਘ ਤੇ ਅਧਾਰਤ ਪੜਤਾਲੀਆ ਟੀਮ  ਦਾ ਗਠਨ ਕਰਦਿਆਂ ਰਿਪੋਰਟ ਦੇਣ ਲਈ ਆਦੇਸ਼ ਦਿੱਤੇ ਗਏ ਸਨ, ਜਿਨ੍ਹਾਂ ਨੇ ਫਿਲਮ ਸਿਟੀ ਵਿੱਚ ਪਹੁੰਚ ਗਏ ਜਿੱਥੇ ਸਮੁੱਚੇ ਘਟਨਾਕ੍ਰਮ ਬਾਰੇ ਪ੍ਰਬੰਧਕਾਂ ਤੋਂ ਜਾਣਕਾਰੀਆਂ ਹਾਸਿਲ ਕੀਤੀ ਉੱਥੇ ਹੀ ਇਸ ਮਸਲੇ ਨਾਲ ਸਬੰਧਿਤ ਫਿਲਮ ਦੇ ਨਿਰਮਾਤਾ ਤੇ ਪ੍ਰੋਡਕਸ਼ਨ ਹੈਡ ਸੁਰਮਨ ਜੈਨ, ਗੁਰਪ੍ਰੀਤ ਸਿੰਘ ਅਦਾਕਾਰ, ਮਲਕੀਤ ਸਿੰਘ ਰੌਣੀ, ਪਾਠੀ ਦਾ ਰੋਲ ਕਰਨ ਵਾਲੇ ਬਜੁਰਗ ਅਤੇ ਮੌਕੇ ਤੇ ਜਾ ਕੇ ਨਕਲੀ ਗੁਰਦੁਆਰੇ ਵਿਚ ਨਕਲੀ ਵਿਆਹ ਦੀ ਸ਼ੂਟਿੰਗ ਰੋਕਣ ਵਾਲੇ ਸਿੰਘਾਂ ਤੇ ਪੱਤਰਕਾਰਾਂ ਦੇ ਬਿਆਨ ਦਰਜ ਕੀਤੇ ਗਏ। ਇਸ ਮੌਕੇ ਤੇ ਗੱਲਬਾਤ ਕਰਦਿਆਂ ਭਾਈ ਤਲਵਿੰਦਰ ਸਿੰਘ ਬੁੱਟਰ ਮੀਡੀਆ ਐਡਵਾਈਜ਼ਰ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗਠਤ ਕੀਤੀ ਗਈ ਕਮੇਟੀ ਵੱਲੋ ਸਾਰਿਆਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜਲਦੀ ਹੀ ਵਿਸਥਾਰਤ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੀ ਜਾਵੇਗੀ ਜਿਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਮਸਲੇ ਤੇ ਢੁਕਵਾਂ ਫੈਸਲਾ ਲਿਆ ਜਾਵੇਗਾ। 

ਉਹਨਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਗੁਰੂ ਹਨ ਅਤੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਾਟਕਾਂ ਤੇ ਨਕਲੀ ਵਿਆਹਾਂ ਦੇ ਫਿਲਮਾਂਕਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵਲੋਂ ਬਹੁਤ ਦੇਰ ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਜਾਂ ਗੁਰਦੁਆਰਾ ਸਾਹਿਬਾਨ ਵਿਚ ਨਕਲੀ ਵਿਆਹਾਂ ਦੇ ਫਿਲਮਾਂਕਣ ‘ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਫਿਲਮਾਂ ਤੇ ਟੀ.ਵੀ. ਸੀਰੀਅਲਾਂ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਕਲੀ ਵਿਆਹਾਂ ਨੂੰ ਫਿਲਮਾਉਣ ਤੋਂ ਬਾਜ਼ ਨਹੀਂ ਆ ਰਹੇ ਅਤੇ ਘੜੂੰਆਂ ਵਿਚ ਨਕਲੀ ਗੁਰਦੁਆਰਾ ਸਾਹਿਬ ਤਿਆਰ ਕਰਕੇ, ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ਨੇ ਹਰੇਕ ਸ਼ਰਧਾਵਾਨ ਸਿੱਖ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਹੜੇ ਸਾਬਤ ਸੂਰਤ ਸਿੱਖ ਅਦਾਕਾਰ/ ਨਿਰਦੇਸ਼ਕ ਜਾਂ ਸਹਾਇਕ ਕਰਮੀ ਸਿੱਖ ਮਰਿਆਦਾ ਦੀ ਉਲੰਘਣਾ ਦੀ ਘਟਨਾ ਵਿਚ ਦੋਸ਼ੀ ਜਾਂ ਮੱਦਦਗਾਰ ਪਾਏ ਗਏ ਉਨ੍ਹਾਂ ਖ਼ਿਲਾਫ਼ ਸਿੱਖ ਪਰੰਪਰਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ  ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ  ਅਤੇ ਬਹੁਤ ਜਲਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਭਵਿੱਖ ਲਈ ਫਿਲਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਅਨੰਦ ਕਾਰਜ ਦਿਖਾਉਣ ‘ਤੇ ਪਾਬੰਦੀ ਸਬੰਧੀ ਸਖ਼ਤ ਫੈਸਲਾ ਵੀ ਲਿਆ ਜਾਵੇਗਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget