(Source: ECI/ABP News/ABP Majha)
ਬਿਕਰਮ ਮਜੀਠੀਆ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ: ਹੁਣ IG ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ ਮਾਮਲੇ ਦੀ ਜਾਂਚ
ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ (Bikram Majithia Drugs Case) ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਜਾਂਚ ਕਰੇਗੀ।
Punjab News : ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ (Bikram Majithia Drugs Case) ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਜਾਂਚ ਕਰੇਗੀ। ਸਰਕਾਰ ਨੇ ਡਰੱਗਜ਼ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਬਣਾਈ ਹੈ। ਹਾਲਾਂਕਿ ਸਿਰਫ ਇਸ ਦਾ ਮੁਖੀ ਹੀ ਬਦਲਿਆ ਗਿਆ ਹੈ, ਜਦਕਿ ਬਾਕੀ ਸਾਰੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਨਹੀਂ ਬਦਲਿਆ ਗਿਆ ਹੈ।
ਮਜੀਠੀਆ ਦੇ ਕੇਸ ਦੀ ਅਗਵਾਈ ਕਰਨਗੇ ਆਈਜੀ ਰੇਂਜ ਮੁਖਵਿੰਦਰ ਸਿੰਘ ਛੀਨਾ
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ 20 ਦਸੰਬਰ 2021 ਨੂੰ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਮਈ ਅਤੇ ਅਗਸਤ 2022 ਦੇ ਦਫ਼ਤਰੀ ਹੁਕਮਾਂ ਦੇ ਆਧਾਰ 'ਤੇ ਹੁਣ ਇਸ ਮਾਮਲੇ ਦੀ ਜਾਂਚ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਅਗਵਾਈ ਪਟਿਆਲਾ ਦੇ ਆਈਜੀ ਰੇਂਜ ਮੁਖਵਿੰਦਰ ਸਿੰਘ ਛੀਨਾ ਕਰਨਗੇ। ਪੰਜਾਬ ਦੇ ਡੀਜੀਪੀ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਮਜੀਠੀਆ 'ਤੇ ਲਾਏ ਗਏ ਗੰਭੀਰ ਦੋਸ਼
ਡਰੱਗਜ਼ ਮਾਮਲੇ 'ਚ ਮਜੀਠੀਆ 'ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਸਥਿਤ ਨਸ਼ਾ ਤਸਕਰ ਸਤਪ੍ਰੀਤ ਸੱਤਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮਜੀਠੀਆ ਦੇ ਸਰਕਾਰੀ ਕੁਆਰਟਰਾਂ ਵਿੱਚ ਰਹਿੰਦਾ ਰਿਹਾ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਇੱਕ ਗੱਡੀ ਅਤੇ ਇੱਕ ਗੰਨਮੈਨ ਵੀ ਦਿੱਤਾ ਸੀ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਦਬਾਅ ਪਾ ਕੇ ਨਸ਼ਾ ਕਰਦੇ ਰਹੇ।
ਮਜੀਠੀਆ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤੇ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੰਦਾ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ